Punjab
Mallikarjun Kharge: ਸੰਗਰੂਰ ਜ਼ਿਲ੍ਹਾ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਖੜਗੇ ਵਿਰੁੱਧ ਵਾਰੰਟ ਜਾਰੀ
19 ਸਤੰਬਰ ਨੂੰ ਹੋਵੇਗੀ ਹੁਣ ਮਾਮਲੇ ਦੀ ਅਗਲੀ ਸੁਣਵਾਈ
Congress News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੀ ਸੰਗਰੂਰ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਰੁੱਧ ਵਾਰੰਟ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਮਾਮਲੇ ਦੀ ਸੁਣਵਾਈ 19 ਸਤੰਬਰ ਨੂੰ ਹੋਵੇਗੀ। ਉਨ੍ਹਾਂ ਦੇ ਵਕੀਲ, ਐਡਵੋਕੇਟ ਲਲਿਤ ਗਰਗ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ। ਇਹ ਮਾਮਲਾ 2023 ਦਾ ਹੈ, ਜਦੋਂ ਸੰਗਰੂਰ ਨਿਵਾਸੀ ਹਿਤੇਸ਼ ਭਾਰਦਵਾਜ (ਬਜਰੰਗ ਦਲ ਮੈਂਬਰ) ਨੇ ਖੜਗੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਖੜਗੇ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਰਨਾਟਕ ਵਿਧਾਨ ਸਭਾ ਚੋਣ ਮੈਨੀਫੈਸਟੋ ’ਚ ਬਜਰੰਗ ਦਲ ਵਿਰੁੱਧ ਗੰਭੀਰ ਦੋਸ਼ ਲਾਏ ਸਨ। Congress News
ਉਨ੍ਹਾਂ ਨੇ ਬਜਰੰਗ ਦਲ ਦੀ ਤੁਲਨਾ ਪਾਕਿਸਤਾਨੀ ਅੱਤਵਾਦੀ ਸੰਗਠਨ ਪੀਐਫਆਈ ਨਾਲ ਕੀਤੀ ਸੀ ਤੇ ਕਿਹਾ ਸੀ ਕਿ ਜੇਕਰ ਉਹ ਸੱਤਾ ’ਚ ਆਏ ਤਾਂ ਸੰਗਠਨ ’ਤੇ ਪਾਬੰਦੀ ਲਾ ਦਿੱਤੀ ਜਾਵੇਗੀ। ਇਹ ਮਾਮਲਾ ਸ਼ੁਰੂ ’ਚ ਸਿਵਲ ਪ੍ਰਕਿਰਤੀ ਦਾ ਸੀ, ਜਿਸ ’ਚ ਮਲਿਕਾਰੁਜਨ ਖੜਗੇ ਦੇ ਵਕੀਲ ਪੇਸ਼ ਹੋਏ ਸਨ। ਅਦਾਲਤ ਨੇ ਹੁਣ ਇਸ ਨੂੰ ਅਪਰਾਧਿਕ ਮਾਮਲੇ ’ਚ ਬਦਲ ਦਿੱਤਾ ਹੈ। ਜੇਕਰ ਖੜਗੇ ਪੇਸ਼ ਨਹੀਂ ਹੁੰਦੇ ਹਨ, ਤਾਂ ਅਦਾਲਤ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਸਕਦੀ ਹੈ। ਅਦਾਲਤ ਨੇ ਇਹ ਹੁਕਮ ਅੱਜ ਜਾਰੀ ਕੀਤਾ ਹੈ। ਅਦਾਲਤ ਨੇ ਮੁਲਜ਼ਮ ਵਿਰੁੱਧ 15,000 ਰੁਪਏ ਦਾ ਬਾਂਡ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 19 ਸਤੰਬਰ, 2026 ਨੂੰ ਹੋਣੀ ਹੈ।
Read Also : Ludhiana News: ਲੁਧਿਆਣਾ ’ਚ ਡਰਾਈਵਰ ਦੀ ਸ਼ੱਕੀ ਹਾਲਾਤ ’ਚ ਮੌਤ, ਕਮਰੇ ’ਚ ਲਟਕਦੀ ਮਿਲੀ ਲਾਸ਼