Fatehgarh Sahib News: ਮਨਦੀਪ ਪ੍ਰਾਸ਼ਰ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਬਣੇ 

ਮਨਦੀਪ ਪ੍ਰਾਸ਼ਰ ਨੇ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ

Satinder Mathur  Picture
Published On

Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਮਨਦੀਪ ਪ੍ਰਾਸ਼ਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਨਦੀਪ ਸਿੰਘ ਬਧੌਛੀ ਨੂੰ ਜਨਰਲ ਸਕੱਤਰ, ਸਚਿਨ ਕੁਮਾਰ ਨੂੰ ਖ਼ਜ਼ਾਨਚੀ, ਹਰਵਿੰਦਰ ਸਿੰਘ ਨੂੰ ਵਧੀਕ ਜਨਰਲ ਸਕੱਤਰ, ਗੁਰਮੀਤ ਸਿੰਘ ਨੂੰ ਸਹਾਇਕ ਖ਼ਜ਼ਾਨਚੀ, ਕੋਮਲਪ੍ਰੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਖੁਸ਼ਲੀਨ ਨੰਦਾ, ਦੀਪਾਂਸ਼ੂ ਵਡੇਰਾ, ਗਗਨਪ੍ਰੀਤ ਸਿੰਘ, ਮਨਿੰਦਰਜੀਤ ਸਿੰਘ ਟੌਹੜਾ, ਖੁਸ਼ਪ੍ਰੀਤ ਕੌਰ ਨੂੰ ਮੀਤ ਪ੍ਰਧਾਨ, ਮਨਿੰਦਰਜੀਤ ਸਿੰਘ ਨੂੰ ਦਫ਼ਤਰੀ ਸਕੱਤਰ, ਲਵਪ੍ਰੀਤ ਕੌਰ ਨੂੰ ਆਡੀਟਰ, ਸਿਮਰਨਜੀਤ ਕੌਰ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ ਹੈ। 

ਇਹ ਵੀ ਪੜ੍ਹੋ: Shiromani Akali Dal BJP Alliance: ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ, ਤਰੱਕੀ ਤੇ ਖੁਸ਼ਹਾਲੀ ਲਈ ਸ਼ਲਾਘਾਯੋਗ ਫੈਸਲਾ : ਗੁਰਪ੍ਰੀਤ ਸਿੰਘ ਰਾਜੂ ਖੰਨਾ

ਇਸ ਤੋਂ ਇਲਾਵਾ ਬਲਜਿੰਦਰ ਸਿੰਘ, ਪ੍ਰੀਤਇੰਦਰ ਸਿੰਘ, ਡਿੰਪਲ ਗਰਗ, ਕਰਮਨਜੋਤ ਸਿੰਘ, ਅਮਨਦੀਪ ਚੌਧਰੀ ਨੂੰ ਜ਼ਿਲ੍ਹੇ ਦੀ ਟੀਮ ਦਾ ਮੈਂਬਰ ਚੁਣਿਆ ਗਿਆ ਹੈ। ਇਸ ਮੌਕੇ ਮਨਦੀਪ ਪ੍ਰਾਸ਼ਰ ਸਮੇਤ ਨਵੇਂ ਚੁਣੇ ਅਹੁਦੇਦਾਰਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਮਨਦੀਪ ਪ੍ਰਾਸ਼ਰ ਨੇ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਟਵਾਰੀਆਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਰਹਿਣਗੇ।

Comments

Post Your Comment

About The Author

Related Posts