Body Donation: ਪਿੰਡ ਝੁਨੀਰ ਦੇ ਮੱਘਰ ਸਿੰਘ ਇੰਸਾਂ ਬਣੇ ਸਰੀਰਦਾਨੀ
ਬਲਾਕ ਝੁਨੀਰ ਦੇ 9ਵੇਂ ਅਤੇ ਪਿੰਡ ਝੁਨੀਰ ਦੇ ਦੂਜੇ ਸਰੀਰਦਾਨੀ ਬਣੇ
ਝੁਨੀਰ (ਗੁਰਜੀਤ ਸ਼ੀਂਹ)। Body Donation: ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਅਮਲ ਕਰਦਿਆਂ ਬਲਾਕ ਝੁਨੀਰ ਦੇ ਪਿੰਡ ਝੁਨੀਰ ਵਾਸੀ ਮਿਸਤਰੀ ਮੱਘਰ ਸਿੰਘ ਇੰਸਾਂ (84) ਪੁੱਤਰ ਤਾਰੀਆ ਸਿੰਘ ਨੇ ਬਲਾਕ ਝੁਨੀਰ ਦੇ ਨੌਵੇਂ ਅਤੇ ਪਿੰਡ ਝੁਨੀਰ ਦੇ ਦੂਜੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ ।ਜਾਣਕਾਰੀ ਅਨੁਸਾਰ ਮੱਘਰ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ ਕਿ ਮੌਤ ਉਪਰੰਤ ਉਸ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਜਾਵੇ। ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਸਪੁੱਤਰ ਜਗਸੀਰ ਸਿੰਘ ਜੱਗਾ ਇੰਸਾਂ , ਧੀ ਰਾਣੀ ਕੌਰ ਇੰਸਾਂ ਅਤੇ ਸਮੂਹ ਪਰਿਵਾਰ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦੇਹ ਦਿਵਿਆ ਜੋਤੀ ਆਯੁਰਵੈਦ ਮੈਡੀਕਲ ਕਾਲਜ, ਨਿਵਾੜੀ ਰੋਡ, ਮੋਦੀ ਨਗਰ ਵਿਖੇ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ।
ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਕਮੇਟੀ ਦੇ ਸੇਵਾਦਾਰਾਂ ਅਤੇ ਸਾਧ-ਸੰਗਤ ਵੱਲੋਂ ‘ਸਰੀਰਦਾਨੀ ਮੱਘਰ ਸਿੰਘ ਇੰਸਾਂ ਅਮਰ ਰਹੇ ’ ਅਤੇ ‘ਸਰੀਰਦਾਨ ਮਹਾਂ ਦਾਨ’ ਦੇ ਅਕਾਸ਼ ਗੁੰਜਾਊ ਨਾਅਰਿਆਂ ਦੇ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ ।ਇਸ ਮੌਕੇ ਫੁੱਲਾਂ ਨਾਲ ਸਜਾਈ ਐਂਬੂਲੈਂਸ ਨੂੰ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ਹੇਠ ਡੇਰਾ ਸ਼ਰਧਾਲੂਆਂ ਵੱਲੋਂ ਘਰ ਤੋਂ ਬੱਸ ਸਟੈਂਡ ਤੱਕ ਅੰਤਿਮ ਯਾਤਰਾ ਕੱਢੀ ਗਈ ਅਤੇ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਸਿੰਘ ਭੁੱਲਰ, ਸੱਚੇ ਨਿਮਰ ਸੇਵਾਦਾਰ ਪੰਜਾਬ ਹਮੀਰ ਸਿੰਘ ਇੰਸਾਂ, ਸੁਖਮੰਦਰ ਸਿੰਘ ਇੰਸਾਂ ਰਾਏਪੁਰ ਅਤੇ ਵੱਲੋਂ ਹਰੀ ਝੰਡੀ ਦਿਖਾ ਕੇ ਐਂਬੂਲੈਂਸ ਨੂੰ ਮੈਡੀਕਲ ਕਾਲਜ ਲਈ ਰਵਾਨਾ ਕੀਤਾ ਗਿਆ । ਇਸ ਮੌਕੇ ਬਲਾਕ ਪ੍ਰੇਮੀ ਸੇਵਕ ਸੇਵਕ ਸਿੰਘ ਇੰਸਾਂ ,ਰਮੇਸ਼ ਇੰਸਾਂ, ਰੂਪ ਸਿੰਘ ਇੰਸਾਂ , ਮਹਿਤਾ ਸਿੰਘ ਉਲਕ ਇੰਸਾਂ , ਮਾਈਕਲ ਚੰਦ ਇੰਸਾਂ , ਸੁਰਿੰਦਰ ਉਲਕ ਸਮੇਤ ਵੱਡੀ ਗਿਣਤੀ ਵਿੱਚ ਡੇਰਾ ਸ਼ਰਧਾਲੂ ਅਤੇ ਪਿੰਡ ਵਾਸੀ ਹਾਜ਼ਰ ਸਨ। Body Donation
ਡੇਰਾ ਸੱਚਾ ਸੌਦਾ ਦੇ ਮਾਨਵਤਾ ਭਲਾਈ ਕਰਜ ਸਲਾਘਾਯੋਗ: ਭੁੱਲਰ | Body Donation
ਇਸ ਮੌਕੇ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫਸਰ ਹਰਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮੱਘਰ ਸਿੰਘ ਇੰਸਾਂ ਨੇ ਜਿੱਥੇ ਜਿਉਂਦੇ ਜੀ ਮਾਨਵਤਾ ਦੀ ਸੇਵਾ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ, ਉੱਥੇ ਮਰਨ ਉਪਰੰਤ ਵੀ ਉਨ੍ਹਾਂ ਦਾ ਸਰੀਰ ਮੈਡੀਕਲ ਖੇਤਰ ਅਤੇ ਮਾਨਵਤਾ ਦੀ ਸੇਵਾ ਵਿੱਚ ਕੰਮ ਆਵੇਗਾ। ਉਨ੍ਹਾਂ ਇਸ ਉਪਰਾਲੇ ਲਈ ਮੱਘਰ ਸਿੰਘ ਇੰਸਾਂ ਦੇ ਪਰਿਵਾਰ ਦਾ ਧੰਨਵਾਦ ਕਰਦਿਆਂ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ।