Punjab State Boxing Championship: ਮੁਫ਼ਤ ਕੋਚਿੰਗ ਦਾ ਕਮਾਲ! ਲਹਿਰਾਗਾਗਾ ਦੀ ਮੰਨਤ ਨੇ ਬਾਕਸਿੰਗ ’ਚ ਜਿੱਤਿਆ ਸਟੇਟ ਪੱਧਰ ’ਤੇ ਸੋਨੇ ਦਾ ਤਗਮਾ
‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮਾਲੇਰਕੋਟਲਾ ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ’ਚ ਦਿਖਾਇਆ ਸ਼ਾਨਦਾਰ ਦਮਖਮ;
Punjab State Boxing Championship: ਮਲੇਰਕੋਟਲਾ,(ਸੱਚ ਕਹੂੰ ਨਿਊਜ਼/ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਵਿਖੇ ਹੋਏ ਰਾਜ ਪੱਧਰੀ ਅੰਡਰ-14 ਲੜਕੀਆਂ ਦੇ ਬਾਕਸਿੰਗ ਮੁਕਾਬਲਿਆਂ ਵਿੱਚ ਲਹਿਰਾਗਾਗਾ ਦੀ ਹੋਣਹਾਰ ਖਿਡਾਰਨ ਮੰਨਤ ਪੁੱਤਰੀ ਮਾਸਟਰ ਰਾਜਿੰਦਰ ਸਿੰਘ ਨੇ ਬਾਕਸਿੰਗ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸ਼ਹਿਰ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਟੇਟ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਰਾਜ ਪੱਧਰੀ ਮੁਕਾਬਲਿਆਂ ਵਿੱਚ ਉਸ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜੋ ਉਸ ਦੀ ਖੇਡਾਂ ਪ੍ਰਤੀ ਲਗਨ ਅਤੇ ਨਿਰੰਤਰ ਮਿਹਨਤ ਦਾ ਨਤੀਜਾ ਹੈ।
ਇਹ ਵੀ ਪੜ੍ਹੋ: NZ vs IND: ਵੈਲਿੰਗਟਨ ਟੈਸਟ ਦੇ ਦੂਜੇ ਦਿਨ ਟੀਮ ਇੰਡੀਆ ਦਾ ਪਲਟਵਾਰ, ਯਸ਼ਸਵੀ ਜਾਇਵਾਲ ਤੇ ਰਾਹੁਲ ਦੀ ਸ਼ਾਨਦਾਰ ਬੱਲੇਬਾਜ਼ੀ
ਜ਼ਿਕਰਯੋਗ ਹੈ ਕਿ ਮੰਨਤ ਇਸ ਤੋਂ ਪਹਿਲਾਂ ਵੀ ਪੰਜਾਬ ਰਾਜ ਸਕੂਲੀ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਕਾਂਸੀ ਦਾ ਤਗਮਾ ਜਿੱਤ ਚੁੱਕੀ ਹੈ। ਹੁਣ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸੋਨੇ ਦਾ ਤਗਮਾ ਹਾਸਲ ਕਰਕੇ ਉਸ ਨੇ ਆਪਣੀ ਖੇਡ ਪ੍ਰਤਿਭਾ ਦਾ ਮੁੜ ਲੋਹਾ ਮਨਵਾਇਆ ਹੈ। ਲਗਾਤਾਰ ਦੋ ਵੱਖ-ਵੱਖ ਰਾਜ ਪੱਧਰੀ ਮੁਕਾਬਲਿਆਂ ਵਿੱਚ ਤਗਮੇ ਜਿੱਤਣਾ ਉਸ ਦੇ ਖੇਡ ਸਫ਼ਰ ਦੀ ਇੱਕ ਮਹੱਤਵਪੂਰਨ ਪ੍ਰਾਪਤੀ ਹੈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਮੰਨਤ ਦੀ ਇਸ ਸਫ਼ਲਤਾ ਪਿੱਛੇ ਲਹਿਰਾਗਾਗਾ ਵਿਖੇ ਚੱਲ ਰਹੇ ਆਜ਼ਾਦ ਬਾਕਸਿੰਗ ਕਲੱਬ ਅਤੇ ਕੋਚ ਵਿੱਕੀ ਖਾਨ ਦੀ ਅਹਿਮ ਭੂਮਿਕਾ ਰਹੀ ਹੈ। ਕੋਚ ਵਿੱਕੀ ਖਾਨ ਦੀ ਰਹਿਨੁਮਾਈ ਹੇਠ ਕਲੱਬ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ ਅਤੇ ਕੁੜੀਆਂ ਬਿਲਕੁਲ ਮੁਫ਼ਤ ਬਾਕਸਿੰਗ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਕਲੱਬ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕਲੱਬ ਦੇ ਖਿਡਾਰੀ ਵੱਖ-ਵੱਖ ਪੱਧਰ ਦੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਰਹੇ ਹਨ ਅਤੇ ਲਹਿਰਾਗਾਗਾ ਦਾ ਨਾਮ ਰੌਸ਼ਨ ਕਰ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਮੁਫ਼ਤ ਸਿਖਲਾਈ ਦੀ ਸਹੂਲਤ ਕਾਰਨ ਉਨ੍ਹਾਂ ਬੱਚਿਆਂ ਨੂੰ ਵੀ ਖੇਡਾਂ ਵਿੱਚ ਅੱਗੇ ਵਧਣ ਦਾ ਮੌਕਾ ਮਿਲ ਰਿਹਾ ਹੈ, ਜਿਨ੍ਹਾਂ ਦੇ ਪਰਿਵਾਰ ਮਹਿੰਗੀ ਖੇਡ ਕੋਚਿੰਗ ਦਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹਨ।
ਮੰਨਤ ਦੀ ਇਸ ਪ੍ਰਾਪਤੀ ਨੇ ਇਹ ਸੁਨੇਹਾ ਦਿੱਤਾ ਹੈ ਕਿ ਸਹੀ ਮਾਰਗਦਰਸ਼ਨ, ਮਿਹਨਤ ਅਤੇ ਯੋਗ ਸਿਖਲਾਈ ਨਾਲ ਬੱਚੇ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਵੱਡੀਆਂ ਪ੍ਰਾਪਤੀਆਂ ਕਰ ਸਕਦੇ ਹਨ। ਉਸ ਦੀ ਇਹ ਕਾਮਯਾਬੀ ਲਹਿਰਾਗਾਗਾ ਦੀਆਂ ਹੋਰ ਧੀਆਂ ਲਈ ਵੀ ਪ੍ਰੇਰਣਾ ਬਣੇਗੀ ਅਤੇ ਮੁਫ਼ਤ ਖੇਡ ਸਿਖਲਾਈ ਦੇ ਉਪਰਾਲਿਆਂ ਦੀ ਮਹੱਤਤਾ ਨੂੰ ਉਜਾਗਰ ਕਰਦੀ ਹੈ।
Comments