Mansa News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਪੁੱਜੇ

ਹੈਲੀਕਾਪਟਰ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਬਣੇ ਹੈਲੀਪੈਡ ’ਤੇ ਉਤਾਰਿਆ ਗਿਆ

Ravinder Sharma Picture
Published On

ਮਾਨਸਾ (ਸੁਖਜੀਤ ਮਾਨ)। ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪੀੜ੍ਹਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਪੁੱਜ ਗਏ ਹਨ। ਉਨ੍ਹਾਂ ਦਾ, ਜਿੱਥੋਂ ਗ੍ਰਹਿ ਮੰਤਰੀ ਦਾ ਕਾਫਲਾ ਸਖਤ ਸੁਰੱਖਿਆ ਪ੍ਰਬੰਧਾਂ ਤਹਿਤ ਸੜਕੀ ਰਸਤੇ ਰਾਹੀਂ ਪਰਵਿੰਦਰ ਸਿੰਘ ਝੋਟਾ ਦੇ ਘਰ ਨੂੰ ਰਵਾਨਾ ਹੋ  ਗਿਆ ਹੈ। 

Mansa News 2

ਵੇਰਵਿਆਂ ਮੁਤਾਬਿਕ 13 ਅਕਤੂਬਰ ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦਾ ਉਸ ਸਮੇਂ ਗੋਲੀਆਂ ਮਾਰ ਕੇ ਮੈਡੀਕਲ ਸੰਚਾਲਕ ਅਸ਼ਵਨੀ ਕੁਮਾਰ ਨੇ ਕਤਲ ਕਰ ਦਿੱਤਾ ਸੀ ਜਦੋਂ ਪਰਵਿੰਦਰ ਸਿੰਘ ਨੇ ਉਸ ਨੂੰ ਆਪਣੇ ਮੈਡੀਕਲ ’ਤੇ ਨਸ਼ੀਲੀਆਂ ਦਵਾਈਆਂ ਵੇਚਣ ਤੋਂ ਵਰਜਿਆ ਸੀ। ਇਸ ਘਟਨਾ ’ਚ ਪਰਵਿੰਦਰ ਸਿੰਘ ਝੋਟਾ ਤੋਂ ਇਲਾਵਾ 4 ਜਣੇ ਜ਼ਖਮੀ ਵੀ ਹੋ ਗਏ ਸਨ। ਪਰਵਿੰਦਰ ਸਿੰਘ ਦੇ ਕਤਲ ਵਾਲੀ ਘਟਨਾ ਦੇ ਦਿਨ ਤੋਂ ਹੀ ਪਰਿਵਾਰ ਤੇ ਹੋਰ ਵੱਖ-ਵੱਖ ਜਥੇਬੰਦੀਆਂ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ।

ਅੱਜ ਗ੍ਰਹਿ ਮੰਤਰੀ ਦੇ ਦੌਰੇ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਜਾਂਚ ਸੀਬੀਆਈ ਨੂੰ ਸੌਂਪਣ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਸ਼ਾਹ ਵੱਲੋਂ ਪੀੜ੍ਹਤ ਪਰਿਾਵਰ ਨਾਲ ਦੁੱਖ ਸਾਂਝਾ ਕਰਨ ਤੋਂ ਇਲਾਵਾ ਇਸ ਕਤਲ ਕਾਂਡ ਨੂੰ ਲੈ ਕੇ ਮੰਗਾਂ ਸਬੰਧੀ ਹੋਰ ਕੀ-ਕੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਇਸਦੇ ਵੇਰਵੇ ਪਰਿਵਾਰ ਨਾਲ ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ ਸਾਹਮਣੇ ਆਉਣਗੇ।

About The Author

Related Posts