Punjab

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ

Punjab Congress News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਪਾਰਟੀ ਦੋਫਾੜ, ਚੰਨੀ ਦੇ ਘਰ ਪਹੁੰਚੇ ਕਈ ਸਾਬਕਾ ਵਿਧਾਇਕ ਤੇ ਸੰਸਦ ਮੈਂਬਰ

ਸਾਬਕਾ ਵਿਧਾਇਕਾਂ ਨੇ ਕਿਹਾ ਨਹੀਂ ਸਾਨੂੰ ਰਾਜਾ ਵੜਿੰਗ ਦੀ ਪ੍ਰਧਾਨਗੀ ਮਨਜ਼ੂਰ

Ravinder Sharma Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਦੀ ਚੋਣ ਨਾ ਕਰਦੇ ਹੋਏ ਰਾਜਾ ਵੜਿੰਗ ਨੂੰ ਹੀ ਪ੍ਰਧਾਨ ਬਣੇ ਰਹਿਣ ਦਾ ਫੈਸਲਾ ਲੈਣਾ ਕਾਂਗਰਸ ਹਾਈ ਕਮਾਨ ਨੂੰ ਭਾਰੀ ਪੈ ਸਕਦਾ ਹੈ ਕਿਉਂਕਿ ਪੰਜਾਬ ਵਿੱਚ ਕਾਂਗਰਸ ਦੋ ਫਾੜ ਹੋ ਗਈ ਹੈ। ਹਾਲਾਤ ਇਹ ਪੈਦਾ ਹੋ ਗਏ ਹਨ ਕਿ ਚਰਨਜੀਤ ਸਿੰਘ ਚੰਨੀ ਦੀ ਹਿਮਾਇਤ ਵਿੱਚ ਪਿਛਲੀ ਕਾਂਗਰਸ ਸਰਕਾਰ ਦੀ ਅੱਧੀ ਕੈਬਨਟ ਚਰਨਜੀਤ ਸਿੰਘ ਚੰਨੀ ਦੇ ਘਰ ਵਿੱਚ ਪੁੱਜ ਚੁੱਕੀ ਹੈ ਤਾਂ ਇੱਕ ਦਰਜਨ ਤੋਂ ਵੱਧ ਸਾਬਕਾ ਵਿਧਾਇਕ ਅਤੇ ਕਈ ਸੰਸਦ ਮੈਂਬਰ ਵੀ ਚਰਨਜੀਤ ਸਿੰਘ ਚੰਨੀ ਦੇ ਘਰ ਪਹੁੰਚ ਚੁੱਕੇ ਹਨ।

ਚਰਨਜੀਤ ਸਿੰਘ ਚੰਨੀ ਦੇ ਘਰ ਇਸ ਸਮੇਂ ਬਾਗੀ ਸੁਰ ਅਲਾਪਦੇ ਹੋਏ ਮੀਟਿੰਗ ਹੋਣ ਜਾ ਰਹੀ ਹੈ। ਇੱਥੇ ਫੈਸਲਾ ਲਿਆ ਜਾਏਗਾ ਕਿ ਭਵਿੱਖ ਵਿੱਚ ਕਿਸ ਤਰੀਕੇ ਨਾਲ ਕੰਮ ਕਰਨਾ ਹੈ ਜਾਂ ਫਿਰ ਨਹੀਂ ਕਰਨਾ ਹੈ। ਹਾਲਾਂਕਿ ਕੁਝ ਸਾਬਕਾ ਮੈਂਬਰਾਂ ਨੇ ਬਗਾਵਤੀ ਸੁਰ ਦੀ ਗੱਲ ਨੂੰ ਨਕਾਰਦੇ ਹੋਏ ਇਹ ਵੀ ਕਿਹਾ ਕਿ ਇਹ ਤਾਂ ਸਿਰਫ ਇੱਕ ਮੀਟਿੰਗ ਹੈ ਅਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਹੀ ਸੱਦੀ ਗਈ ਹੈ ਇਸ ਵਿੱਚ ਬਗਾਵਤ ਵਾਲੀ ਕੋਈ ਗੱਲ ਨਹੀਂ ਹੈ ਜਦੋਂ ਕਿ ਕੁਝ ਵਿਧਾਇਕ ਸਾਫ ਤੌਰ ’ਤੇ ਕਹਿ ਕੇ ਗਏ ਹਨ ਕਿ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਉਹਨਾਂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਅਤੇ ਭਵਿੱਖ ਦੇ ਮੁੱਖ ਮੰਤਰੀ ਦੇ ਰੂਪ ਤੋਂ ਇਲਾਵਾ ਕੋਈ ਵੀ ਨਹੀਂ ਚਾਹੀਦਾ।

Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਘਰ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ, ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਸਾਬਕਾ ਵਿਧਾਇਕ ਓਪੀ ਸੋਨੀ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਸਾਬਕਾ ਵਿਧਾਇਕ ਜੋਗਿੰਦਰ ਪਾਲ, ਸਾਬਕਾ ਵਿਧਾਇਕ ਦਵਿੰਦਰ ਘੁਬਾਇਆ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਪੁੱਜੇ ਹੋਏ ਹਨ।

About The Author

Latest News

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
MSG Bhandara: ਕਣ-ਕਣ ਛਾਈਆਂ ਅਵਤਾਰ ਦਿਵਸ ਦੀਆਂ ਖੁਸ਼ੀਆਂ, ਦੇਸ਼-ਵਿਦੇਸ਼ ’ਚ ਸਾਧ-ਸੰਗਤ ਨੇ ਮਨਾਇਆ ਪਵਿੱਤਰ ਭੰਡਾਰਾ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ

Related Posts