Punjab BJP Joining: ‘ਆਪ’, ਅਕਾਲੀ ਦਲ ਤੇ ਕਾਂਗਰਸ ਨੂੰ ਝਟਕਾ, ਤਿੰਨ ਜ਼ਿਲ੍ਹਿਆਂ ਦੇ ਕਈ ਆਗੂ ਭਾਜਪਾ ’ਚ ਸ਼ਾਮਲ

ਨਾਇਬ ਸਿੰਘ ਸੈਣੀ ਅਤੇ ਕੇਵਲ ਸਿੰਘ ਢਿੱਲੋਂ ਨੇ ਨਵੇਂ ਆਗੂਆਂ ਦਾ ਕੀਤਾ ਸਵਾਗਤ ਮੋਗਾ, ਲੁਧਿਆਣਾ ਤੇ ਸੰਗਰੂਰ ਤੋਂ ਸੈਂਕੜੇ ਸਮਰਥਕਾਂ ਨੇ ਫੜਿਆ ਭਾਜਪਾ ਦਾ ਪੱਲਾ

Satinder Mathur  Picture
Published On

Punjab BJP Joining: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ ਦਿੱਤਾ ਹੈ। ਤਿੰਨਾਂ ਪਾਰਟੀਆਂ ਨਾਲ ਸਬੰਧਤ ਮੋਗਾ, ਲੁਧਿਆਣਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕਈ ਪ੍ਰਮੁੱਖ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਵਿੱਚ ਕਰਵਾਏ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਹ ਵੀ ਪੜ੍ਹੋ: Haryana Housing Scheme: ਹਰਿਆਣਾ ’ਚ ਯੋਗ ਪਰਿਵਾਰਾਂ ਨੂੰ ਸਮੇਂ ਸਿਰ ਮਿਲਣਗੇ ਪਲਾਟ ਤੇ ਮਕਾਨ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਬੁਲਾਰੇ ਨਵਦੀਪ ਸਿੰਘ ਸੰਘਾ, ਰਾਏਕੋਟ ਹਲਕੇ ਨਾਲ ਸਬੰਧਤ ਅਕਾਲੀ ਦਲ ਦੀ ਕੋਰ ਕਮੇਟੀ ਦੇ ਆਗੂ ਸੁਰਿੰਦਰ ਸਿੰਘ ਚੌਹਾਨ ਅਤੇ ਲਹਿਰਾਗਾਗਾ ਤੋਂ ਕਾਂਗਰਸ ਦੇ ਵਿਦਿਆਰਥੀ ਵਿੰਗ ਐੱਨਐੱਸਯੂਆਈ ਦੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਹਾਰਦਿਕ ਨੈਨ ਪ੍ਰਮੁੱਖ ਹਨ।

ਨਵਦੀਪ ਸਿੰਘ ਸੰਘਾ ਦੇ ਨਾਲ ‘ਆਪ’ ਦੇ ਮੋਗਾ ਇੰਟਲੈਕਚੁਅਲ ਵਿੰਗ ਦੇ ਇੰਚਾਰਜ ਮਨਦੀਪ ਸਿੰਘ ਗਿੱਲ, ਐੱਸਸੀ-ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਰਿੰਕੂ ਅਤੇ ਪੰਜਾਬ ਦੇ ਜੁਆਇੰਟ ਸਕੱਤਰ ਸੁਖਦੀਪ ਸਿੰਘ ਧਾਮੀ ਸਮੇਤ ਕਈ ਹੋਰ ਆਗੂ ਭਾਜਪਾ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਵੱਖ-ਵੱਖ ਵਾਰਡਾਂ ਦੇ ਨੁਮਾਇੰਦਿਆਂ ਅਤੇ ਪਾਰਟੀ ਵਰਕਰਾਂ ਨੇ ਵੀ ਭਾਜਪਾ ਦਾ ਪੱਲਾ ਫੜਿਆ।

ਲੁਧਿਆਣਾ ਤੋਂ ਅਕਾਲੀ ਆਗੂ ਸੁਰਿੰਦਰ ਸਿੰਘ ਚੌਹਾਨ ਦੇ ਨਾਲ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਚੌਹਾਨ ਸਮੇਤ ਕਈ ਆਗੂ ਭਾਜਪਾ ਵਿੱਚ ਆਏ। ਮੋਗਾ ਤੋਂ ਅਕਾਲੀ ਆਗੂ ਨਿਰਮੋਲਕ ਸਿੰਘ, ਨਿਰਮਲ ਨਿੰਮਾ, ਬੂਟਾ ਸਿੰਘ, ਸੁਖਦੇਵ ਸਿੰਘ ਸੁੱਖਾ ਅਤੇ ਹੋਰ ਸਮਰਥਕ ਵੀ ਸ਼ਾਮਲ ਹੋਏ।

ਸੰਗਰੂਰ ਦੇ ਲਹਿਰਾਗਾਗਾ ਤੋਂ ਹਾਰਦਿਕ ਨੈਨ ਦੇ ਨਾਲ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਅਤੇ ਇਸ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਸਮੇਤ 25 ਤੋਂ ਵੱਧ ਨੁਮਾਇੰਦੇ ਵੀ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਮੀਡੀਆ ਸੈੱਲ ਮੁਖੀ ਵਿਨੀਤ ਜੋਸ਼ੀ, ਸਾਬਕਾ ਡੀਜੀਪੀ ਪਰਮਦੀਪ ਸਿੰਘ ਗਿੱਲ, ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਸਿੰਘ ਕੰਵਲ ਅਤੇ ਸੰਗਰੂਰ ਦੀ ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ ਸਮੇਤ ਹੋਰ ਆਗੂ ਮੌਜੂਦ ਸਨ।

Comments

Post Your Comment

About The Author

Related Posts