Punjab
Body Donation: ਮਾਤਾ ਜਸਵੀਰ ਕੌਰ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਪਿੰਡ ਚੱਕ ਸਾਹੂ ’ਚੋਂ ਦੂਜਾ ਤੇ ਬਲਾਕ ਸਾਦਿਕ ’ਚੋਂ 22ਵਾਂ ਸਰੀਰਦਾਨ, ਨੂੰਹ, ਧੀ, ਪੋਤਰੀ ਅਤੇ ਪੋਤ ਨੂੰਹ ਨੇ ਦਿੱਤਾ ਅਰਥੀ ਨੂੰ ਮੋਢਾ
Body Donation: (ਹਰਦੀਪ ਸਾਦਿਕ) ਸਾਦਿਕ। ਮਨੁੱਖਤਾ ਦੀ ਭਲਾਈ ਤੇ ਮੈਡੀਕਲ ਖੋਜਾਂ ਨੂੰ ਸਮਰਪਿਤ ਡੇਰਾ ਸੱਚਾ ਸੌਦਾ ਵੱਲੋਂ ਚਲਾਈ ਜਾ ਰਹੀ ਸਰੀਰਦਾਨ ਮੁਹਿੰਮ ਤਹਿਤ ਪਿੰਡ ਚੱਕ ਸਾਹੂ ਵਾਸੀ ਮਾਤਾ ਜਸਵੀਰ ਕੌਰ ਇੰਸਾਂ (85) ਧਰਮਪਤਨੀ ਸ੍ਰ. ਬਲਦੇਵ ਸਿੰਘ ਇੰਸਾਂ ਦੇ ਦੇਹਾਂਤ ਉਪਰੰਤ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਮਾਤਾ ਜਸਵੀਰ ਕੌਰ ਇੰਸਾਂ ਦਾ ਸਰੀਰ ਵਰਲਡ ਕਾਲਜ ਆਫ ਮੈਡੀਕਲ ਸਾਇੰਸ ਐਂਡ ਰਿਸਰਚ, ਝੱਜਰ (ਹਰਿਆਣਾ) ਵਿਖੇ ਮੈਡੀਕਲ ਖੋਜਾਂ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਭੇਜਿਆ ਗਿਆ।
ਇਹ ਵੀ ਪੜ੍ਹੋ: Easy Trip Planners: ਸਰਕਾਰੀ ਦੌਰਿਆਂ ਦੀ ਜ਼ਿੰਮੇਵਾਰੀ ਹੁਣ ਨਿੱਜੀ ਕੰਪਨੀ ਹਵਾਲੇ
ਇਹ ਪਿੰਡ ਚੱਕ ਸਾਹੂ ’ਚੋਂ ਦੂਜਾ ਤੇ ਬਲਾਕ ਸਾਦਿਕ ’ਚੋਂ 22ਵਾਂ ਸਰੀਰਦਾਨ ਦੱਸਿਆ ਗਿਆ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ, ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਤੇ ਪਿੰਡ ਵਾਸੀਆਂ ਵੱਲੋਂ ਮਾਤਾ ਜਸਵੀਰ ਕੌਰ ਇੰਸਾਂ ਦੇ ਇਸ ਮਹਾਨ ਉਪਰਾਲੇ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮਾਤਾ ਜੀ ਦੇ ਪੁੱਤਰ ਅਤੇ ਸਾਬਕਾ ਸਰਪੰਚ ਜਸਦੇਵ ਪਾਲ ਸਿੰਘ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਤੇ ਮਾਤਾ ਜੀ ਨੇ ਆਪਣੀ ਜ਼ਿੰਦਗੀ ਦੌਰਾਨ ਮਾਨਵਤਾ ਭਲਾਈ ਦੇ ਕਾਰਜਾਂ ’ਚ ਵੀ ਸੇਵਾ ਕੀਤੀ। ਉਨ੍ਹਾਂ ਦੱਸਿਆ ਕਿ ਮਾਤਾ ਜੀ ਨੇ ਆਪਣੀਆਂ ਅੱਖਾਂ ਦਾਨ ਕਰਨ ਦਾ ਸੰਕਲਪ ਵੀ ਲਿਆ ਹੋਇਆ ਸੀ ਤੇ ਪਰਿਵਾਰ ਵੱਲੋਂ ਉਨ੍ਹਾਂ ਦੀ ਇੱਛਾ ਅਨੁਸਾਰ ਇਹ ਸੇਵਾ ਨਿਭਾਈ ਗਈ। ਇਸ ਮੌਕੇ ਸਾਬਕਾ ਸਰਪੰਚ ਅਵਤਾਰ ਸਿੰਘ ਨੇ ਕਿਹਾ ਕਿ ਇਹ ਮਨੁੱਖਤਾ ਦੀ ਭਲਾਈ ਲਈ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਤੇ ਹਰ ਵਿਅਕਤੀ ਨੂੰ ਅਜਿਹੇ ਕਾਰਜਾਂ ’ਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਸੱਚੇ ਨਿਮਰ ਸੇਵਾਦਾਰ ਗੁਰਸੇਵਕ ਸਿੰਘ ਇੰਸਾਂ ਨੇ ਦੱਸਿਆ ਕਿ ਮੈਡੀਕਲ ਖੋਜਾਂ ਲਈ ਮਨੁੱਖੀ ਸਰੀਰਾਂ ਦੀ ਲੋੜ ਹੁੰਦੀ ਹੈ, ਜਿਸ ਰਾਹੀਂ ਵੱਖ-ਵੱਖ ਬਿਮਾਰੀਆਂ ਸਬੰਧੀ ਖੋਜ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਮਾਤਾ ਜਸਵੀਰ ਕੌਰ ਇੰਸਾਂ ਦੇ ਪਰਿਵਾਰ ਵੱਲੋਂ ਕੀਤਾ ਗਿਆ ਸਰੀਰਦਾਨ ਸਮਾਜ ਤੇ ਮੈਡੀਕਲ ਖੇਤਰ ਦੀ ਭਲਾਈ ਲਈ ਮਹੱਤਵਪੂਰਨ ਯੋਗਦਾਨ ਹੈ। ਬਲਾਕ ਪ੍ਰੇਮੀ ਸੇਵਕ ਜਸਕਰਨ ਸਿੰਘ ਇੰਸਾਂ ਨੇ ਦੱਸਿਆ ਕਿ ਮਾਤਾ ਜਸਵੀਰ ਕੌਰ ਇੰਸਾਂ ਦਾ ਪੂਰਾ ਪਰਿਵਾਰ ਕਈ ਦਹਾਕਿਆਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਲਾਕ ਸਾਦਿਕ ’ਚੋਂ ਇਹ 22ਵਾਂ ਸਰੀਰਦਾਨ ਹੈ, ਜਦਕਿ ਪਿੰਡ ਚੱਕ ਸਾਹੂ ’ਚੋਂ ਦੂਜਾ ਸਰੀਰਦਾਨ ਕੀਤਾ ਗਿਆ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਡੇਰਾ ਸੱਚਾ ਸੌਦਾ ਦੇ ਸੱਚੇ ਨਿਮਰ ਸੇਵਾਦਾਰ ਐਡਵੋਕੇਟ ਪ੍ਰੇਮੀ ਬਸੰਤ ਸਿੰਘ ਇੰਸਾਂ, ਪ੍ਰੇਮੀ ਗੁਰਸੇਵਕ ਸਿੰਘ ਇੰਸਾਂ, ਪ੍ਰੇਮੀ ਲਛਮਣ ਸਿੰਘ ਇੰਸਾਂ, ਪ੍ਰੇਮੀ ਲਖਵਿੰਦਰ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਜਸਕਰਨ ਸਿੰਘ ਇੰਸਾਂ ਅਤੇ ਵੱਡੀ ਗਿਣਤੀ ’ਚ ਸਾਧ-ਸੰਗਤ ਤੇ ਪਿੰਡ ਵਾਸੀ ਹਾਜ਼ਰ ਸਨ।