Faridkot News: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ

ਕਲੀਨਿਕਾਂ ਦੀ ਚੈਕਿੰਗ ਤੇ ਐਸੋਸੀਏਸ਼ਨ ਦੇ ਫ਼ੈਸਲੇ ਲਾਗੂ ਕਰਨ ਸਬੰਧੀ ਹੋਈ ਵਿਚਾਰ-ਚਰਚਾ

Khushdeep Singh Picture
Published On

Punjab Medical News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਅੰਮ੍ਰਿਤਪਾਲ ਸਿੰਘ ਟਹਿਣਾ ਦੀ ਪ੍ਰਧਾਨਗੀ ਹੇਠ ਏਵਨ ਡਾਇਗਨੋਸਟਿਕ ਸੈਂਟਰ, ਫ਼ਰੀਦਕੋਟ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਬਲਾਕ ਸਕੱਤਰ ਡਾ. ਕੁਲਵੰਤ ਸਿੰਘ ਚਹਿਲ ਵੱਲੋਂ ਡਾ. ਅਵਤਾਰ ਸ਼ਰਮਾ ਦੇ ਪਿਤਾ ਸ੍ਰੀ ਜਸਵੰਤ ਲਾਲ ਸ਼ਰਮਾ ਤੇ ਡਾ. ਬਲਦੇਵ ਸਿੰਘ ਦੇ ਪਿਤਾ ਸਰਦਾਰ ਜੋਗਿੰਦਰ ਸਿੰਘ ਦੇ ਸਦੀਵੀ ਵਿਛੋੜੇ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਨਾਲ ਕੀਤੀ ਗਈ। ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਡਾ. ਰਛਪਾਲ ਸਿੰਘ ਸੰਧੂ, ਡਾ. ਵਿਜੇ ਕੁਮਾਰ, ਜ਼ਿਲ੍ਹਾ ਕੈਸ਼ੀਅਰ ਡਾ. ਪ੍ਰੇਮ ਸਿੰਘ ਢੁੱਡੀ ਤੇ ਡਾ. ਬਲਵੀਰ ਸਿੰਘ ਪੰਜਗਰਾਈ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਪਿਛਲੀ ਬਲਾਕ ਐਗਜ਼ੈਕਟਿਵ ਮੀਟਿੰਗ ’ਚ ਲਏ ਗਏ ਫ਼ੈਸਲਿਆਂ ਨੂੰ ਅਮਲ ’ਚ ਲਿਆਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Read Also : Crime News: ਅਸਮਾਨਪੁਰ ਦੇ ਨੌਜਵਾਨ ਦਾ ਕਤਲ, ਲਾਸ਼ ਖੇਤਾਂ ’ਚੋਂ ਬਰਾਮਦ

ਆਗੂਆਂ ਨੇ ਕਿਹਾ ਕਿ ਐਸੋਸੀਏਸ਼ਨ ਆਪਣੇ ਮੈਂਬਰਾਂ ਦੀ ਭਲਾਈ, ਪੇਸ਼ੇਵਰ ਹਿੱਤਾਂ ਦੀ ਰੱਖਿਆ ਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਰਹੇਗੀ। ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਡਾ. ਅੰਮ੍ਰਿਤਪਾਲ ਸਿੰਘ ਟਹਿਣਾ ਨੇ ਦੱਸਿਆ ਕਿ ਕਲੀਨਿਕਾਂ ਦੀ ਚੈਕਿੰਗ ਸਬੰਧੀ ਐਸੋਸੀਏਸ਼ਨ ਵੱਲੋਂ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਨੇ ਪਿਛਲੇ ਦਿਨਾਂ ਦੌਰਾਨ ਵੱਖ-ਵੱਖ ਕਲੀਨਿਕਾਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਨਿਯਮਾਂ ਦੀ ਪਾਲਣਾ, ਮਿਆਰੀ ਸਿਹਤ ਸੇਵਾਵਾਂ ਤੇ ਪੇਸ਼ੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਮੀਟਿੰਗ ਦੇ ਆਖਰ ’ਚ ਸਮੂਹ ਮੈਂਬਰਾਂ ਨੇ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਬਣਾਉਣ, ਆਪਸੀ ਏਕਤਾ ਕਾਇਮ ਰੱਖਣ ਤੇ ਲੋਕ ਹਿੱਤ ਵਿੱਚ ਮਿਲ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ। Punjab Medical News

About The Author

Related Posts