Punjab
Medical Practitioners Association: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਅੰਮ੍ਰਿਤਪਾਲ ਸਿੰਘ ਟਹਿਣਾ ਦੀ ਪ੍ਰਧਾਨਗੀ ਹੇਠ ਆਫੀਸਰ ਕਲੱਬ ਫਰੀਦਕੋਟ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਬਲਾਕ ਸਕੱਤਰ ਡਾ. ਕੁਲਵੰਤ ਸਿੰਘ ਚਹਿਲ ਨੇ ਪਹੁੰਚੇ ਡਾਕਟਰ ਸਾਥੀਆਂ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਗਿੱਲ ਹਸਪਤਾਲ ਫਰੀਦਕੋਟ ਤੋਂ ਪਹੁੰਚੇ ਸੀਨੀਅਰ ਡਾਕਟਰ ਕੇਪੀਐਸ ਗਿੱਲ ਨੇ ਅੱਖਾਂ ਨਾਲ ਸਬੰਧਤ ਵੱਖ-ਵੱਖ ਬਿਮਾਰੀਆਂ, ਉਨ੍ਹਾਂ ਦੇ ਸਮੇਂ ਸਿਰ ਇਲਾਜ ਤੇ ਬਚਾਅ ਸਬੰਧੀ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਗਿੱਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਵੀ ਮੈਂਬਰਾਂ ਨੂੰ ਜਾਣੂ ਕਰਵਾਇਆ। ਇਸ ਉਪਰੰਤ ਸਿਵਲ ਹਸਪਤਾਲ ਫਰੀਦਕੋਟ ਦੇ ਮੈਡੀਸਨ ਸਪੈਸ਼ਲਿਸਟ ਡਾ. ਰਾਜ ਬਹਾਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਉਨ੍ਹਾਂ ਨੇ ਮੈਡੀਸਨ ਵਿਭਾਗ ਨਾਲ ਸਬੰਧਤ ਵੱਖ-ਵੱਖ ਬਿਮਾਰੀਆਂ, ਉਨ੍ਹਾਂ ਦੇ ਲੱਛਣਾਂ, ਇਲਾਜ ਅਤੇ ਸਾਵਧਾਨੀਆਂ ਬਾਰੇ ਡਾਕਟਰ ਸਾਥੀਆਂ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਪਿਛਲੇ ਦਿਨੀਂ ਬਲਾਕ ਫਰੀਦਕੋਟ ਦੀ ਐਗਜ਼ੈਕਟਿਵ ਬਾਡੀ ਵੱਲੋਂ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਡਾ. ਰਸ਼ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਟੇਟ ਬਾਡੀ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨਾਲ ਹੋਈ ਵਿਚਾਰ-ਵਟਾਂਦਰੇ ਅਨੁਸਾਰ ਡਾਕਟਰ ਸਾਥੀਆਂ ਨੂੰ ਟ੍ਰੇਨਿੰਗ ਦੇ ਕੇ ਪ੍ਰੈਕਟਿਸ ਕਰਨ ਦੇ ਅਧਿਕਾਰ ਮੁਹੱਈਆ ਕਰਵਾਉਣ ਸਬੰਧੀ ਵਿਚਾਰ ਚੱਲ ਰਹੇ ਹਨ। ਉਨ੍ਹਾਂ ਇਸ ਦਿਸ਼ਾ ’ਚ ਹੋ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰਾਂ ਦੀ ਭਲਾਈ ਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਪਰਾਲੇ ਲਗਾਤਾਰ ਜਾਰੀ ਰਹਿਣਗੇ।
ਇਹ ਵੀ ਪੜ੍ਹੋ : Punjab Political News: ਗੁਰਸ਼ਰਨ ਕੌਰ ਨੂੰ ਮਿਲੇ ਔਜਲਾ, ਕਿਹਾ-ਸੱਚ ਦੀ ਹਮੇਸ਼ਾ ਜਿੱਤ
ਮੀਟਿੰਗ ਦੇ ਅੰਤ ਵਿੱਚ ਬਲਾਕ ਪ੍ਰਧਾਨ ਡਾ. ਅੰਮ੍ਰਿਤਪਾਲ ਸਿੰਘ ਟਹਿਣਾ ਨੇ ਪਹੁੰਚੇ ਸਾਰੇ ਡਾਕਟਰ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਕੇਪੀਐਸ ਗਿੱਲ ਤੇ ਡਾ. ਰਾਜ ਬਹਾਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਰਸ਼ਪਾਲ ਸਿੰਘ ਸੰਧੂ, ਜ਼ਿਲ੍ਹਾ ਡੈਲੀਗੇਟ ਡਾ. ਵਿਜੇ ਕੁਮਾਰ, ਜ਼ਿਲ੍ਹਾ ਕੈਸ਼ੀਅਰ ਡਾ. ਪ੍ਰੇਮ ਸਿੰਘ ਢੁੱਡੀ, ਡਾ. ਹਰਭਜਨ ਸਿੰਘ ਖਾਲਸਾ, ਡਾ. ਨਰੇਸ਼ ਭਾਣਾ, ਡਾ. ਗੁਰਤੇਜ ਸਿੰਘ ਦਾਨਾ ਰਮਾਣਾ, ਡਾ. ਬੂਟਾ ਸਿੰਘ, ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਡਾ. ਸੇਵਕ ਸਿੰਘ ਬਰਾੜ, ਬਲਾਕ ਕੈਸ਼ੀਅਰ ਡਾ. ਗੁਰਮੀਤ ਸਿੰਘ ਢੁੱਡੀ, ਡਾ. ਬਲਦੇਵ ਸਿੰਘ, ਡਾ. ਭੀਮ ਸੈਨ, ਡਾ. ਗੁਰਵਿੰਦਰ ਸਿੰਘ, ਡਾ. ਜਗਦੀਸ਼ ਦੁਆ, ਡਾ. ਨਿਰਮਲ ਸਿੰਘ, ਡਾ. ਰਣਜੀਤ ਸਿੰਘ, ਡਾ. ਪ੍ਰਿੰਸ ਕੰਧਾਰੀ, ਡਾ. ਸ਼ਮਿੰਦਰ ਸਿੰਘ, ਡਾ. ਰਜਿੰਦਰ ਅਰੋੜਾ, ਡਾ. ਧਰਮ ਪਰਵਾਨਾ ਕਿਲਾ ਨੌ, ਡਾ. ਸ਼ਰਨਜੀਤ ਕੌਰ, ਡਾ. ਪੂਨਮ, ਡਾ. ਮਿਸਿਜ਼ ਬਜਾਜ, ਡਾ. ਵੀਰਪਾਲ ਕੌਰ, ਡਾ. ਮਨਵੀਰ ਕੌਰ ਸਮੇਤ ਹੋਰ ਮੈਂਬਰ ਡਾਕਟਰ ਸਾਥੀ ਹਾਜ਼ਰ ਸਨ। Faridkot News