Mandi Wheat Purchase: ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਪੰਜਾਬ ਸਰਕਾਰ ਮੰਡੀਆਂ ਵਿੱਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਵੱਧ : ਅਮਨ ਅਰੋੜਾ

Satinder Mathur  Picture
Published On

Mandi Wheat Purchase: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਨੂੰ ਲੈ ਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਸਥਾਨਕ ਆੜਤੀਆਂ ਅਤੇ ਟਰੱਕ ਯੂਨੀਅਨ ਸੁਨਾਮ ਦੇ ਨੁਮਾਇੰਦਿਆਂ ਨਾਲ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਅਮਨ ਅਰੋੜਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ ਤੇ ਆੜਤੀਆਂ ਦੇ ਨਾਲ ਕਣਕ ਦੀ ਸਰਕਾਰੀ ਬੋਲੀ ਵੀ ਸ਼ੁਰੂ ਕਰਵਾਈ। ਇਸੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਮੰਡੀ ਵਿੱਚ ਪਹੁੰਚੇ ਕਿਸਾਨਾਂ ਸਥਾਨਕ ਆੜਤੀਆਂ ਅਤੇ ਮੰਡੀ ਮਜ਼ਦੂਰਾਂ ਨੂੰ ਮਿਲਦੇ ਹੋਏ ਉਹਨਾਂ ਕਿਹਾ ਕਿ ਉਹਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਵੱਧ ਹੈ। ਅਤੇ ਉਹਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਅਨਾਜ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਉਹਨਾਂ ਇਹ ਵੀ ਕਿਹਾ ਕਿ ਜਿੱਥੇ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਲਈ ਬਹੁਤ ਚੰਗੇ ਪ੍ਰਬੰਧ ਕੀਤੇ ਗਏ ਹਨ ਉੱਥੇ ਕਣਕ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾਵੇਗੀ, ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਕਿ ਕਣਕ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ। 

ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ : ਮੁਕੇਸ਼ ਜਨੇਜਾ

ਇਸ ਮੌਕੇ ’ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜਨੇਜਾ ਨੇ ਕਿਹਾ ਕਿ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਰੋਸ਼ਨੀ, ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਕਿਸਾਨਾਂ ਲਈ ਬੈਠਣ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਹੋਏ ਹਨ।

 ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ ਤੋਂ ਇਲਾਵਾ ਸਕੱਤਰ ਨਰਿੰਦਰ ਪਾਲ , ਮੰਡੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਔਜਲਾ, ਗਗਨਦੀਪ ਸਿੰਘ, ਰਜਿੰਦਰ ਭੈਣੀ, ਪ੍ਰਿਤਪਾਲ ਸਿੰਘ ਹਾਂਡਾ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ, ਸਰਪੰਚ ਅਮਰਿੰਦਰ ਸਿੰਘ ਲਖਮੀਰਵਾਲਾ, ਅਮਰੀਕ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਰਾਜਾ ਚੱਠੇ ਨੱਟਕੇ, ਰਾਜਨ ਸਿੰਗਲਾ, ਰਾਜਨ ਹੋਡਲਾ, ਰਾਜ ਕੁਮਾਰ ਅਤੇ ਜੀਵਨ ਕੁਮਾਰ ਆਦਿ ਮੌਜ਼ੂਦ ਸਨ। Mandi Wheat Purchase

Mandi-Wheat-Purchase
ਸੁਨਾਮ: ਕਣਕ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਅਤੇ ਮੀਟਿੰਗ ਕਰਦੇ ਹੋਏ ਮੰਤਰੀ ਅਮਨ ਅਰੋੜਾ। ਤਸਵੀਰ : ਕਰਮ ਥਿੰਦ

About The Author

Related Posts