Punjab Pension List: ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਤੋਂ ਇਲਾਵਾ ਸਾਰੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਸਬੰਧੀ ਵੱਡਾ ਅਪਡੇਟ, ਮੰਤਰੀ ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਯੋਜਨਾਵਾਂ ਲਈ 1583 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Ravinder Sharma Picture
Published On

Punjab Pension List: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ।

Read Also : ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਸਗੋਂ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ।

ਜਾਰੀ ਕੀਤੇ ਫੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੁੱਲ ਰਾਸ਼ੀ ’ਚੋਂ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

About The Author

Related Posts