Moga Rally News: ਮੋਗਾ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ‘ਆਪ’ ਅਹੁਦੇਦਾਰਾਂ ਨਾਲ ਕੀਤੀ ਅਹਿਮ ਮੀਟਿੰਗ

26 ਨਵੰਬਰ ਨੂੰ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਵੇਗੀ ਵਿਸ਼ਾਲ ਰੈਲੀ, ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ

Satinder Mathur  Picture
Published On

Moga Rally News: ਮਾਲੇਰਕੋਟਲਾ, (ਸੱਚ ਕਹੂੰ ਨਿਊਜ਼/ਗੁਰਤੇਜ ਜੋਸ਼ੀ)। ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਮਾਲੇਰਕੋਟਲਾ ਵਿਖੇ ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੋਗਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨਾਲ ਲੈ ਕੇ ਮੋਗਾ ਪਹੁੰਚਣ।

ਇਹ ਵੀ ਪੜ੍ਹੋ: Punjab Government News: ਭਲਾਈ ਸਕੀਮਾਂ ਬੰਦ ਕਰਨ ਦੇ ਸੁਪਨੇ ਦੇਖਣੇ ਛੱਡਣ ਵਿਰੋਧੀ ਪਾਰਟੀਆਂ: ਮੁੱਖ ਮੰਤਰੀ ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਹ ਰੈਲੀ ਪਾਰਟੀ ਲਈ ਅਹਿਮ ਹੈ, ਜਿਸ ਦੀ ਸਫ਼ਲਤਾ ਲਈ ਹਰ ਅਹੁਦੇਦਾਰ ਅਤੇ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਇਸ ਮੀਟਿੰਗ ਵਿੱਚ ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਤੋਂ ਇਲਾਵਾ ਪਾਰਟੀ ਦੇ ਸੂਬਾ ਪੱਧਰੀ ਆਗੂ, ਜ਼ਿਲ੍ਹਾ ਪੱਧਰੀ ਅਹੁਦੇਦਾਰ, ਬਲਾਕ ਪ੍ਰਧਾਨ ਅਤੇ ਪਾਰਟੀ ਦੇ ਵੱਖ-ਵੱਖ ਸੂਬਾਈ ਵਿੰਗਾਂ ਦੇ ਪ੍ਰਧਾਨ ਹਾਜ਼ਰ ਸਨ।

Comments

Post Your Comment

About The Author

Related Posts