Punjab
AAP Punjab: ਮਾਨ ਦੇ ਮੁਨਾਫੇ ਮੁਹਿੰਮ ਤਹਿਤ ਵਿਧਾਇਕ ਗੋਲਡੀ ਨੇ ਵਾਰਡ ਨੰ. 6 ਤੋਂ ਸ਼ੁਰੂ ਕੀਤੀ ਡੋਰ-ਟੂ-ਡੋਰ ਕੈਂਪੇਨ
ਹਲਕੇ ਦੇ ਹਰ ਵਾਰਡ ਅਤੇ ਹਰ ਪਿੰਡ 'ਚ ਜਾ ਕੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਵਾਂਗੇ ਲੋਕਾਂ ਨੂੰ : ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ (ਰਜਨੀਸ਼ ਰਵੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 'ਮਾਨ ਦੇ ਮੁਨਾਫੇ' ਮੁਹਿੰਮ ਤਹਿਤ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਜਲਾਲਾਬਾਦ ਸ਼ਹਿਰ ਦੇ ਵਾਰਡ ਨੰਬਰ 6 ਤੋਂ ਘਰ-ਘਰ ਜਾ ਕੇ ਡੋਰ-ਟੂ-ਡੋਰ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਵਿਧਾਇਕ ਗੋਲਡੀ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਵਾਲਾ ਰਿਪੋਰਟ ਕਾਰਡ ਵੀ ਵੰਡਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੇ ਕੰਮ ਕਰਕੇ ਦਿਖਾਇਆ ਹੈ।

ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਅਨੇਕਾਂ ਵਿਕਾਸ ਅਤੇ ਲੋਕ-ਭਲਾਈ ਦੇ ਕੰਮ ਕੀਤੇ ਹਨ। ਇਨ੍ਹਾਂ ਵਿੱਚ 600 ਯੂਨਿਟ ਮੁਫਤ ਬਿਜਲੀ, ਔਰਤਾਂ ਲਈ ਮੁਫਤ ਬੱਸ ਸਫਰ, ਸਰਕਾਰੀ ਸਕੂਲਾਂ ਵਿੱਚ ਵਧੀਆ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਟੈਸਟ ਤੇ ਦਵਾਈਆਂ, ਮੁਫਤ ਰਾਸ਼ਨ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਕਿਸਾਨਾਂ ਲਈ ਖੇਤੀ ਮੁਫਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਵਰਗੀਆਂ ਯੋਜਨਾਵਾਂ ਸ਼ਾਮਲ ਹਨ।
Read Also ; ਮਰਸੀਡੀਜ਼ ਵਰਕਸ਼ਾਪ ’ਚ ਲੱਗੀ ਅੱਗ, 8 ਲਗਜ਼ਰੀ ਕਾਰਾਂ ਸੜ ਕੇ ਸੁਆਹ
ਵਿਧਾਇਕ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਬੂਹੇ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਵਲੰਟੀਅਰ ਹਲਕੇ ਦੇ ਹਰ ਵਾਰਡ ਅਤੇ ਹਰ ਪਿੰਡ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ 'ਮਾਨ ਦੇ ਮੁਨਾਫਿਆਂ' ਤੋਂ ਜਾਣੂ ਕਰਵਾਉਣਗੇ।
ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਮਾਨ ਸਰਕਾਰ ਲੋਕ-ਭਲਾਈ ਲਈ ਸਿਰਤੋੜ ਯਤਨ ਕਰਦੀ ਰਹੇਗੀ ਅਤੇ ਵਿਕਾਸ ਦੇ ਸਾਰੇ ਕੰਮ ਬਿਨਾਂ ਕਿਸੇ ਪਾਰਟੀਬਾਜ਼ੀ ਅਤੇ ਭੇਦਭਾਵ ਤੋਂ ਪਹਿਲਾਂ ਦੀ ਤਰ੍ਹਾਂ ਹੀ ਕਰਵਾਏ ਜਾਣਗੇ।
ਇਸ ਦੌਰਾਨ ਵਾਰਡ ਵਾਸੀਆਂ ਨੇ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅੰਕੁਸ਼ ਮੁਟਨੇਜਾ ਗੋਰਾ ਡੂਮੜਾ ਟਿਕਣ ਪਰੂਥੀ ਰਜਿੰਦਰ ਚੁਘ ਤਰੁਣ ਵਿਜ ਦੀਪੂ ਕੁਕੜ ਪਾਰਟੀ ਦੇ ਸੀਨੀਅਰ ਆਗੂ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।