Jalalabad News: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸ਼ਰਧਾਲੂਆਂ ਦੀ ਬੱਸ ਰਵਾਨਾ
ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬਜ਼ੁਰਗਾਂ ਵਿੱਚ ਉਤਸ਼ਾਹ
ਜਲਾਲਾਬਾਦ (ਰਜਨੀਸ਼ ਰਵੀ)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਸ਼ਰਧਾਲੂਆਂ ਲਈ ਬੱਸ ਰਵਾਨਾ ਕੀਤੀ ਗਈ। ਇਸੇ ਕੜੀ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਪਿੰਡ ਬਸਤੀ ਬਾਬਾ ਭੁੰਮਣ ਸ਼ਾਹ ਤੋਂ ਬੱਸ ਰਵਾਨਾ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਅਤੇ ਜ਼ਿਨ੍ਹਾਂ ਵੱਲੋਂ ਬਜ਼ੁਰਗਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ।

ਵਿਧਾਇਕ ਗੋਲਡੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਖਾਣ-ਪੀਣ ਅਤੇ ਰਸਤੇ ਵਿੱਚ ਚਾਹ ਆਦਿ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
Read Also : ਪੰਜਾਬ ਦੇ ਮੌਸਮ ਸਬੰਧੀ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਵਿਧਾਇਕ ਨੇ ਕਿਹਾ ਕਿ ਸਕੀਮ ਨੂੰ ਬਜ਼ੁਗਰ ਸ਼ਰਧਾਲੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਤੋਂ ਪਹਿਲਾਂ ਵੀ ਕਈ ਬੱਸਾਂ ਧਾਰਮਿਕ ਯਾਤਰਾ ਲਈ ਭੇਜੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਹਾ ਲੈ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਇਹ ਯਾਤਰਾ ਜਾਰੀ ਰੱਖੀ ਜਾਵੇਗੀ।
