Mukh Mantri Tirath Yatra Yojana: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਬਣੀ ਵਰਦਾਨ : ਵਿਧਾਇਕ ਜਗਦੀਪ ਕੰਬੋਜ ਗੋਲਡੀ

ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

Satinder Mathur  Picture
Published On

Mukh Mantri Tirath Yatra Yojana: (ਰਜਨੀਸ਼ ਰਵੀ) ਜਲਾਲਾਬਾਦ। ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਲਾਲਾਬਾਦ ਹਲਕੇ ਵਿੱਚ ਲਗਾਤਾਰ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ।

ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੇ ਪਿੰਡ ਗੁਮਾਨੀਵਾਲਾ, ਚੱਕ ਮੌਜਦੀਨਵਾਲਾ  ਸੂਰਘੂਰੀ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹੋਰ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਬਜ਼ੁਰਗ, ਮਹਿਲਾਵਾਂ ਅਤੇ ਹੋਰ ਸ਼ਰਧਾਲੂ ਮੌਜ਼ੂਦ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮਕਸਦ ਉਨ੍ਹਾਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਜੋ ਕਿਸੇ ਕਾਰਨਵਸ਼ ਆਪਣੇ ਤੌਰ 'ਤੇ ਯਾਤਰਾ ਕਰਨ ਦੇ ਸਮਰੱਥ ਨਹੀਂ ਹਨ। 

ਇਹ ਵੀ ਪੜ੍ਹੋ: AAP Protest Faridkot: ਫ਼ਰੀਦਕੋਟ ’ਚ ਆਮ ਆਦਮੀ ਪਾਰਟੀ ਵੱਲੋਂ ਅਕਾਲੀ ਦਲ ਖ਼ਿਲਾਫ਼ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੇ ਧਾਰਮਿਕ ਸਫ਼ਰ ਦਾ ਆਨੰਦ ਮਾਣ ਸਕਣ। ਸ਼ਰਧਾਲੂਆਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇੱਛਾ ਨੂੰ ਪੂਰਾ ਕੀਤਾ ਗਿਆ ਹੈ। ਇਸ ਮੌਕੇ ਪਿੰਡਾਂ ਦੇ ਪਤਵੰਤੇ ਵਿਅਕਤੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਹਾਜ਼ਰ ਸਨ।

Mukh-Mantri-Tirath-Yatra-Yojana
ਜਲਾਲਾਬਾਦ: ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਲਈ ਤਿਆਰ ਸ਼ਰਧਾਲੂਆਂ ਦਾ ਜੱਥਾ। ਤਸਵੀਰ: ਰਜਨੀਸ਼ ਰਵੀ

About The Author

Related Posts