Jalalabad News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 21 ਗ੍ਰਾਮ ਪੰਚਾਇਤਾਂ ਨੂੰ ਪੀਣ ਵਾਲੇ ਪਾਣੀ ਦੇ ਟੈਂਕਰ ਭੇਂਟ
...ਪਿੰਡਾਂ ਦੇ ਲੋਕਾਂ ਲਈ ਦੁੱਖ-ਸੁੱਖ ਵੇਲੇ ਵੱਡਾ ਸਹਾਰਾ ਸਾਬਤ ਹੋਣਗੇ ਇਹ ਟੈਂਕਰ: ਵਿਧਾਇਕ ਗੋਲਡੀ
ਜਲਾਲਾਬਾਦ (ਰਜਨੀਸ਼ ਰਵੀ): ਹਲਕਾ ਜਲਾਲਾਬਾਦ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਨਿਰੰਤਰ ਅੱਗੇ ਵਧਾਉਂਦੇ ਹੋਏ, ਸਥਾਨਕ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅੱਜ ਇੱਥੋਂ ਦੀ ਨਵੀਂ ਅਨਾਜ ਮੰਡੀ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਹਲਕੇ ਦੇ 21 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪੀਣ ਵਾਲੇ ਪਾਣੀ ਵਾਲੇ ਟੈਂਕਰ ਹਰੀ ਝੰਡੀ ਦੇ ਕੇ ਰਵਾਨਾ ਕੀਤੇ ਗਏ।
Read Also : ਗੁਰਦੇਵ ਸਿੰਘ ਟਿਵਾਣਾ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ ਨਾਲ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਮਿਲੇਗੀ ਹੋਰ ਰਫ਼ਤਾਰ: ਕੈਬਨਿਟ ਮੰਤਰੀ
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ "ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਇਹ ਟੈਂਕਰ ਇੱਕ ਵੱਡੀ ਸਹੂਲਤ ਸਾਬਤ ਹੋਣਗੇ। ਖ਼ਾਸ ਕਰਕੇ ਭਿਆਨਕ ਗਰਮੀ ਦੇ ਮੌਸਮ ਅਤੇ ਕਿਸੇ ਵੀ ਐਮਰਜੈਂਸੀ ਹਾਲਾਤ (ਦੁੱਖ-ਸੁੱਖ) ਦੌਰਾਨ ਇਹ ਪਾਣੀ ਵਾਲੇ ਟੈਂਕਰ ਪਿੰਡ ਵਾਸੀਆਂ ਲਈ ਇੱਕ ਵੱਡਾ ਸਹਾਰਾ ਬਣਨਗੇ।"

ਵਿਧਾਇਕ ਨੇ ਅੱਗੇ ਕਿਹਾ ਕਿ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਰ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਵਿਕਾਸ ਦੀ ਇਸ ਮੁਹਿੰਮ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਪੰਚਾਇਤਾਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਧੰਨਵਾਦ
ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ, ਪੰਚਾਂ ਅਤੇ ਮੋਹਤਬਰਾਂ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗਰਮੀ ਦੇ ਦਿਨਾਂ ਜਾਂ ਸਮਾਜਿਕ ਸਮਾਗਮਾਂ ਦੌਰਾਨ ਪਾਣੀ ਦੇ ਟੈਂਕਰਾਂ ਦੀ ਵੱਡੀ ਲੋੜ ਹੁੰਦੀ ਸੀ, ਜਿਸ ਨੂੰ ਵਿਧਾਇਕ ਨੇ ਸਮੇਂ ਸਿਰ ਪੂਰਾ ਕੀਤਾ ਹੈ।

