Pilgrimage Tour Punjab: ਪਟਿਆਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਵਿਧਾਇਕ ਕੋਹਲੀ ਨੇ ਬੱਸ ਕੀਤੀ ਰਵਾਨਾ

ਯਾਤਰਾ ਨਾਲ ਸਬੰਧਤ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ 

Satinder Mathur  Picture
Published On

Pilgrimage Tour Punjab: ਪਟਿਆਲਾ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਤੋਂ ਸ਼ਰਧਾਲੂਆਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਵੀਰਵਾਰ ਤੜਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਰਸ਼ੂਰਾਮ ਚੌਂਕ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਵਾਰਡ ਨੰਬਰ 48 ਦੇ ਐੱਮ.ਸੀ. ਰਾਜੇਸ਼ ਕੁਮਾਰ (ਰਾਜੂ ਸਾਹਨੀ) ਵੀ ਮੌਜ਼ੂਦ ਰਹੇ।

ਵਿਧਾਇਕ ਕੋਹਲੀ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋਈ ਇਹ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏਗੀ। ਉਨ੍ਹਾਂ ਦੱਸਿਆ ਕਿ ਯਾਤਰਾ ਨਾਲ ਸਬੰਧਤ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਸ਼ਰਧਾਲੂਆਂ ਤੋਂ ਕਿਸੇ ਤਰ੍ਹਾਂ ਦੀ ਕੋਈ ਰਕਮ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਲਗਾਤਾਰ ਲੋਕ ਇਸ ਯਾਤਰਾ ਦਾ ਲਾਭ ਲੈਣ ਲਈ ਆਪਣੇ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ।

ਇਹ ਵੀ ਪੜ੍ਹੋ: Ludhiana Central Jail: ਲੁਧਿਆਣਾ ਦੀ ਸੈਂਟਰਲ ਤੇ ਬ੍ਰੋਸਟਲ ਜੇਲ੍ਹ ’ਚ ਨਸ਼ਾ ਸਪਲਾਈ ਨੈੱਟਵਰਕ ਦਾ ਖੁਲਾਸਾ, ਦੋ ਪੈਸਕੋ ਕਰਮਚਾਰੀ ਗ੍ਰਿਫ਼ਤਾਰ

ਬੱਸ ਰਵਾਨਾ ਹੋਣ ਮੌਕੇ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਨਜ਼ਰ ਆਇਆ। ਯਾਤਰਾ ’ਤੇ ਜਾ ਰਹੀਆਂ ਸੰਗਤਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਖਦ ਮੌਕਾ ਮਿਲ ਰਿਹਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਨਿਰੰਤਰ ਕਾਰਜ ਕਰ ਰਹੀ ਹੈ।

About The Author

Related Posts