Government High School: ਵਿਧਾਇਕ ਰਾਏ ਨੇ ਸਰਕਾਰੀ ਹਾਈ ਸਕੂਲ ਸਾਧੂਗੜ੍ਹ ਵਿਖੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ

Sach Kahoon Punjabi Desk Picture
Published On

ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ

Government High School: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰੀ ਹਾਈ ਸਕੂਲ ਪਿੰਡ ਸਾਧੂਗੜ੍ਹ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਮਰਿਆਂ ਦੀ ਉਸਾਰੀ ਦਾ ਉਦਘਾਟਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਕੀਤਾ ਗਿਆ । ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਵੱਧ ਸਿੱਖਿਆ ਦੇ ਖੇਤਰ ਵੱਲ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Vitamin D Benefit: ਸੂਰਜ ਦੀ ਰੌਸ਼ਨੀ ਤੋਂ ਵਿਟਾਮਿਨ ਡੀ ਲੈਣ ਦਾ ਸਹੀ ਸਮਾਂ ਤੇ ਧੁੱਪ ’ਚ ਕਿੰਨਾਂ ਸਮਾਂ ਬੈਠਣਾ ਚਾਹੀਦਾ …

ਇਤਿਹਾਸ ਗਵਾਹ ਹੈ ਕਿ ਹੁਣ ਤੋਂ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਕਦੇ ਵੀ ਸਿੱਖਿਆ ਦੇ ਲਈ ਇੰਨਾ ਵੱਡਾ ਬਜਟ ਨਹੀਂ ਰੱਖਿਆ ਗਿਆ ਸੀ। ਉਹਨਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਕਾਨਵੈਂਟ ਸਕੂਲਾਂ ਦੇ ਨਾਲੋਂ ਘੱਟ ਨਹੀਂ ਹਨ ਜਿਸ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਚ ਪੜ੍ਹਨ ਵਾਲੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਦਾਖਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਪੜ੍ਹਾਈ ਦੇ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆ ਲਈ ਰਾਜ ਸਰਕਾਰ ਦਾ ਵਧੀਆ ਉਪਰਾਲਾ ਹੈ।

ਇਸ ਮੌਕੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਜਿੱਥੇ ਮਹਿਮਾਨਾਂ ਨੂੰ ਜੀ ਆਂਇਆ ਆਖਿਆ ਉੱਥੇ ਹੀ ਆਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਕਰਨਵੀਰ ਸਿੰਘ,ਰਾਣਾ ਸਿੰਘ, ਗੁਰਜੀਤ ਸਿੰਘ, ਗੁਰਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਕੀਰਤ ਸਿੰਘ, ਹਰਜਿੰਦਰ ਸਿੰਘ , ਸੋਨੀਆ ਨਥਾਨੀ, ਹਰਪ੍ਰੀਤ ਕੌਰ, ਮੀਨੂੰ ਸ਼ਰਮਾ, ਗੀਤਾ ਰਾਣੀ, ਹੈਪੀ ਰਾਮ ਚੇਅਰਮੈਨ ਐਸ ਐਮ ਸੀ ਕਮੇਟੀ,ਰਜਿੰਦਰ ਸਿੰਘ ਸਰਪੰਚ ਨਬੀਪੁਰ ਸ਼ਾਮਲ ਸਨ। Government High School

About The Author

Related Posts