Anganwadi Workers News: ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਨਵਾੜੀ ਵਰਕਰਾਂ ਦਾ ਇਨਸੈਂਟਿਵ ਜਾਰੀ : ਵਿਧਾਇਕ ਸਵਨਾ

ਆਂਗਨਵਾੜੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਦੀ ਕੀਤੀ ਸ਼ਲਾਘਾ

Satinder Mathur  Picture
Published On

Anganwadi Workers News: ਫਾਜ਼ਿਲਕਾ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਫਾਜ਼ਿਲਕਾ ਹਲਕੇ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਲਈ ਕੀਤੀ ਗਈ ਮਿਹਨਤ ਬਦਲੇ ਇਨਸੈਂਟਿਵ (ਉਤਸ਼ਾਹਵਰਧਕ ਰਾਸ਼ੀ) ਜਾਰੀ ਕਰ ਦਿੱਤਾ ਗਿਆ ਹੈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਆਂਗਨਵਾੜੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।

ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇਤਿਹਾਸਕ ਅਤੇ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਪੰਜਾਬ ਦੀ ਹਰ ਮਾਂ ਅਤੇ ਧੀ ਨੂੰ ਸਤਿਕਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਮੀਨੀ ਪੱਧਰ ’ਤੇ ਸੇਵਾਵਾਂ ਨਿਭਾਉਣ ਵਾਲੀਆਂ ਆਂਗਨਵਾੜੀ ਵਰਕਰਾਂ ਦਾ ਮਾਣ-ਸਤਿਕਾਰ ਹਮੇਸ਼ਾ ਬਰਕਰਾਰ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: Agriculture News: ਕਿਸਾਨਾਂ ਨੂੰ 2,000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ’ਤੇ ਮਿਲੇਗਾ ਤਸਦੀਕਸ਼ੁਦਾ ਕਣਕ ਦਾ ਬੀਜ

ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਪੁਲ ਦਾ ਕੰਮ ਕਰਦੀਆਂ ਹਨ। ਉਨ੍ਹਾਂ ਦੀ ਮਿਹਨਤ ਅਤੇ ਸਹਿਯੋਗ ਤੋਂ ਬਿਨਾਂ ਸਰਕਾਰੀ ਯੋਜਨਾਵਾਂ ਨੂੰ ਸਫਲਤਾਪੂਰਵਕ ਲੋਕਾਂ ਤੱਕ ਪਹੁੰਚਾਉਣਾ ਸੰਭਵ ਨਹੀਂ ਹੈ। ਵਿਧਾਇਕ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਾਲ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੀ ਵਿਸ਼ੇਸ਼ ਤੌਰ ’ਤੇ ਮੌਜ਼ੂਦ ਸਨ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ।

Comments

Post Your Comment

About The Author

Related Posts