Moga CASO Operation: ਮੋਗਾ ਪੁਲਿਸ ਵੱਲੋਂ ਕਾਸੋ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੋਟਸਪੋਟ ਥਾਵਾਂ ’ਤੇ ਚਲਾਇਆ ਸਰਚ ਆਪਰੇਸ਼ਨ

Sach Kahoon Punjabi Desk Picture
Published On

Moga CASO Operation: (ਵਿੱਕੀ ਕੁਮਾਰ) ਮੋਗਾ। ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ ਪੰਜਾਬ, ਸ਼੍ਰੀ ਅਸ਼ਨਵੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ਼੍ਰੀ ਅਜੇ ਗਾਂਧੀ ਸੀਨੀਅਰ ਕਪਤਾਨ ਪੁਲਿਸ ਮੋਗਾ ਦੀ ਅਗਵਾਈ ਵਿੱਚ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ: PM Modi: ਮੁੜ ਅੱਤਵਾਦੀ ਹਮਲਾ ਹੋਇਆ ਤਾਂ ਮੂੰਹਤੋੜ ਜਵਾਬ ਦੇਵਾਂਗਾ : ਮੋਦੀ

ਇਸ ਮੁਹਿੰਮ ਤਹਿਤ, ਸਵੇਰ 6 ਵਜੇ ਤੋ 10 ਵਜੇ ਤੱਕ ਮੋਗਾ ਜ਼ਿਲ੍ਹੇ ਦੇ ਡਰੱਗ ਹੋਟਸਪੋਟ ਅਤੇ ਹੌਰ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 1 ਡੀ.ਐਸ.ਪੀ., 01 ਇੰਸਪੈਕਟਰ/ਐਸ.ਐਚ.ਓ. ਅਤੇ 45 ਐਨ.ਜੀ.ਓ. ਅਤੇ ਈ.ਪੀ.ਓ. ਭਾਵ ਕੁੱਲ 48 ਪੁਲਿਸ ਕਰਮਚਾਰੀ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਥਾਣਾ ਨਿਹਾਲ ਸਿੰਘ ਵਾਲਾ ਦੇ ਸ਼ਹਿਰ ਨਿਹਾਲ ਸਿੰਘ ਵਾਲਾ, ਪਿੰਡ ਹਿੰਮਤਪੁਰਾ, ਬਿਲਾਸਪੁਰ, ਪੱਤੋ ਹੀਰਾ ਸਿੰਘ ਵਿੱਚ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 24 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਉੱਪਰ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਚੈਕਿੰਗ ਦੌਰਾਨ 3 ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 09 ਸ਼ੱਕੀ ਵਹੀਕਲਾਂ ਨੂੰ ਵੀ ਚੈਕ ਕੀਤਾ ਗਿਆ ਹੈ।

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ’ਚ ਲੋਕ ਸਹਿਯੋਗ ਕਰਨ

Moga CASO Operation
Moga CASO Operation

 

ਉਪ ਕਪਤਾਨ ਪੁਲਿਸ ਸਬ-ਡਵੀਜਨ ਨਿਹਾਲ ਸਿੰਘ ਵਾਲਾ ਸ਼੍ਰੀ ਅਨਵਰ ਅਲੀ ਨੇ ਇਸ ਕਾਰਵਾਈ ਵਿੱਚ ਸ਼ਾਮਿਲ ਪੁਲਿਸ ਮੁਲਾਜ਼ਮਾਂ ਦੇ ਯਤਨਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। Moga CASO Operation

ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ। ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇੱਥੇ ਇਹ ਵਰਣਨਯੋਗ ਹੈ ਕਿ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਲੋਕ ਬਹੁਤ ਖੁਸ਼ ਹਨ ਅਤੇ ਇਸ ਕਾਰਵਾਈ ਸਬੰਧੀ ਪੁਲਿਸ ਦੀ ਸ਼ਲਾਘਾ ਵੀ ਕਰ ਰਹੀ ਹੈ।

Comments

Post Your Comment

About The Author

Related Posts