Punjab
Mohali School Bomb Threat: ਮੋਹਾਲੀ ਦੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਦੂਜੀ ਵਾਰ ਆਈ ਈਮੇਲ
ਮੌਕੇ ’ਤੇ ਪਹੁੰਚੀ ਬੰਬ ਸਕੁਐਡ ਦੀ ਟੀਮ, ਚਲਾਇਆ ਤਲਾਸ਼ੀ ਅਭਿਆਨ
Mohali School Bomb Threat: ਮੋਹਾਲੀ (ਸੱਚ ਕਹੂੰ ਨਿਊਜ਼)। ਮੋਹਾਲੀ ਦੇ ਫੇਜ਼ 6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ। ਸੂਚਨਾ ਮਿਲਣ ’ਤੇ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਤੇ ਸਾਵਧਾਨੀ ਵਜੋਂ ਬੱਚਿਆਂ ਨੂੰ ਘਰ ਭੇਜ ਦਿੱਤਾ। ਇਸ ਤੋਂ ਬਾਅਦ, ਪੁਲਿਸ, ਬੰਬ ਸਕੁਐਡ ਤੇ ਹੋਰ ਸੁਰੱਖਿਆ ਏਜੰਸੀਆਂ ਨੇ ਸਕੂਲ ਕੈਂਪਸ ’ਚ ਤਲਾਸ਼ੀ ਮੁਹਿੰਮ ਚਲਾਈ, ਪਰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਜਾਂਚ ਪੂਰੀ ਹੋਣ ਤੋਂ ਬਾਅਦ ਪੁਲਿਸ ਤੇ ਸਕੂਲ ਪ੍ਰਬੰਧਨ ਨੇ ਸੁੱਖ ਦਾ ਸਾਹ ਲਿਆ। ਹਾਲਾਂਕਿ, ਪੁਲਿਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਤੇ ਅਲਰਟ ’ਤੇ ਹੈ। ਸਾਈਬਰ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਧਮਕੀ ਭਰੀ ਈਮੇਲ ਕਿੱਥੋਂ ਭੇਜੀ ਗਈ ਸੀ।
ਇਹ ਵੀ ਪੜ੍ਹੋ : Galle Test Preparation: ਗਾਲੇ ਟੈਸਟ ਲਈ ਭਾਰਤ ਦੀ ਸਪਿਨ ਖਿਲਾਫ਼ ਖਾਸ ਤਿਆਰੀ, ਗੰਭੀਰ ਨੇ ਬਣਵਾਈ ਵੱਖਰੀ ਪਿੱਚ