1000 RS Scheme in Punjab: ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ’ਚ ਆਏ ਪੈਸੇ, ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਪੁਗਾਇਆ

ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਦੂਜੇ ਗੇੜ ਦੀ ਸ਼ੁਰੂਆਤ

Ravinder Sharma Picture
Published On

ਪਠਾਨਕੋਟ (ਰਾਜਨ ਮਾਨ)। ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਦੂਜੇ ਗੇੜ ਦੀ ਸ਼ੁਰੂਆਤ ਸ਼ਨਿੱਚਰਵਾਰ ਨੂੰ ਪਠਾਨਕੋਟ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਕਲਿੱਕ ਰਾਹੀਂ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਪ੍ਰਣਾਲੀ ਰਾਹੀਂ ਸੂਬੇ ਦੀਆਂ ਕਰੀਬ 40 ਲੱਖ ਮਾਵਾਂ ਅਤੇ ਭੈਣਾਂ ਦੇ ਬੈਂਕ ਖਾਤਿਆਂ ’ਚ ਵਿੱਤੀ ਸਹਾਇਤਾ ਰਾਸ਼ੀ ਜਾਰੀ ਕੀਤੀ। ਜਨਰਲ ਵਰਗ ਦੀਆਂ ਯੋਗ ਔਰਤਾਂ ਦੇ ਖਾਤਿਆਂ ’ਚ 3000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਦੇ ਖਾਤਿਆਂ ’ਚ 4500 ਦੀ ਰਾਸ਼ੀ ਭੇਜੀ ਗਈ।

ਜਿਉਂ ਹੀ ਔਰਤਾਂ ਦੇ ਮੋਬਾਇਲ ਫੋਨਾਂ ’ਤੇ ਬੈਂਕ ਖਾਤਿਆਂ ’ਚ ਰਾਸ਼ੀ ਜਮ੍ਹਾਂ ਹੋਣ ਦੇ ਸੁਨੇਹੇ ਆਉਣੇ ਸ਼ੁਰੂ ਹੋਏ, ਸਮਾਗਮ ’ਚ ਖੁਸ਼ੀ ਦੀ ਲਹਿਰ ਦੌੜ ਗਈ। ਕਈ ਔਰਤਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਕਮ ਉਨ੍ਹਾਂ ਦੀਆਂ ਘਰੇਲੂ ਲੋੜਾਂ ਅਤੇ ਬੱਚਿਆਂ ਦੀ ਪੜ੍ਹਾਈ ਵਰਗੇ ਜ਼ਰੂਰੀ ਕੰਮਾਂ ’ਚ ਮਦਦਗਾਰ ਸਾਬਤ ਹੋਵੇਗੀ।

Read Also : ਚੰਡੀਗੜ੍ਹ ਦੇ ਸੈਕਟਰ-42 ਵਿਖੇ ਗਰਲਜ਼ ਕਾਲਜ ਬਾਹਰ ਮਹਿਲਾ ਨੂੰ ਮਾਰੀ ਗੋਲੀ

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਸਮਾਜ ਦੀ ਅਸਲ ਤਾਕਤ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਔਰਤਾਂ ਦੇ ਵਿਸ਼ਵਾਸ ਅਤੇ ਸਹਿਯੋਗ ਸਦਕਾ ਹੀ ਸਰਕਾਰ ਲੋਕ ਭਲਾਈ ਨਾਲ ਜੁੜੇ ਇਤਿਹਾਸਕ ਫੈਸਲੇ ਲੈਣ ’ਚ ਸਫ਼ਲ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਹਰ ਪਰਿਵਾਰ ਦੀ ਮਹਿਲਾ ਨੂੰ ਆਰਥਿਕ ਤੌਰ ’ਤੇ ਮਜ਼ਬੂਤ, ਆਤਮ-ਨਿਰਭਰ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨਾ ਹੈ।

ਉਨ੍ਹਾਂ ਇਹ ਵੀ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਚੋਣ ਗਾਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਭਲਾਈ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਹਰ ਹੱਕਦਾਰ ਤੱਕ ਪਹੁੰਚਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਕੈਬਨਿਟ ਮੰਤਰੀ, ਵਿਧਾਇਕ, ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ’ਚ ਲੋਕ ਮੌਜ਼ੂਦ ਸਨ। 

About The Author

Related Posts