Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, 12 ਅਗਸਤ ਤੱਕ ਮੀਂਹ ਦੀ ਸੰਭਾਵਨਾ

ਚੰਡੀਗੜ੍ਹ ਤੇ ਪੰਜਾਬ ’ਚ ਮਾਨਸੂਨ ਹੋਇਆ ਸਰਗਰਮ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਚੰਡੀਗੜ੍ਹ ਤੇ ਪੰਜਾਬ ’ਚ ਮਾਨਸੂਨ ਸਰਗਰਮ ਹੈ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਤੇ ਲੋਕਾਂ ਨੂੰ ਹੁੰਮਸ ਤੇ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਅੱਜ ਤੋਂ 12 ਅਗਸਤ ਤੱਕ ਦੋਵਾਂ ਖੇਤਰਾਂ ’ਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਇਸ ਦੌਰਾਨ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ। ਕਈ ਥਾਵਾਂ ’ਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਪੰਜ ਦਿਨਾਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਮੀਂਹ ਕਾਰਨ ਚੰਡੀਗੜ੍ਹ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ’ਚ ਸਭ ਤੋਂ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਬਠਿੰਡਾ ਏਅਰਪੋਰਟ ’ਤੇ ਦਰਜ ਕੀਤਾ ਗਿਆ। ਬਾਰਿਸ਼ ਕਾਰਨ ਚੰਡੀਗੜ੍ਹ ਦੇ ਤਾਪਮਾਨ ’ਚ ਕਮੀ ਆਈ ਹੈ।

ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1 ਡਿਗਰੀ ਘੱਟ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ 24.1 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 2.6 ਡਿਗਰੀ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਮੌਸਮ ਕੇਂਦਰ ’ਚ 12.8 ਮਿਲੀਮੀਟਰ, ਜਦਕਿ ਏਅਰਪੋਰਟ ਖੇਤਰ ’ਚ 38.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। 1 ਜੂਨ ਤੋਂ ਹੁਣ ਤੱਕ ਚੰਡੀਗੜ੍ਹ ’ਚ ਕੁੱਲ 412.6 ਮਿਲੀਮੀਟਰ ਮੌਸਮੀ ਬਾਰਿਸ਼ ਰਿਕਾਰਡ ਹੋ ਚੁੱਕੀ ਹੈ। ਪੰਜਾਬ ’ਚ ਔਸਤ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਆਇਆ, ਪਰ ਇਹ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਰਿਹਾ। ਸੂਬੇ ’ਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਬਠਿੰਡਾ ਏਅਰਪੋਰਟ ’ਤੇ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Welfare Work: ਸਪੋਟਾਂ ਸਹਾਰੇ ਖਸਤਾ ਹਾਲਤ ’ਚ ਖੜ੍ਹਾ ਸੀ ਘਰ, ਕੁਝ ਹੀ ਸਮੇਂ ’ਚ ਬਣਾਇਆ ਨਵਾਂ

ਸਭ ਤੋਂ ਘੱਟ ਤਾਪਮਾਨ 23.8 ਡਿਗਰੀ ਸੈਲਸੀਅਸ ਲੁਧਿਆਣਾ ’ਚ ਰਿਹਾ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਐੱਸਬੀਐੱਸ ਨਗਰ ਦੇ ਬੱਲੋਵਾਲ ਸੌਂਖੜੀ ’ਚ ਸਭ ਤੋਂ ਜ਼ਿਆਦਾ 18.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਹੁਸ਼ਿਆਰਪੁਰ ’ਚ 18 ਮਿਲੀਮੀਟਰ, ਫਤਿਹਗੜ੍ਹ ਸਾਹਿਬ ’ਚ 12 ਮਿਲੀਮੀਟਰ, ਲੁਧਿਆਣਾ ’ਚ 11.5 ਮਿਲੀਮੀਟਰ, ਰੂਪਨਗਰ ਦੇ ਭਾਖੜਾ ਡੈਮ ਖੇਤਰ ’ਚ 6.5 ਮਿਲੀਮੀਟਰ ਤੇ ਬਰਨਾਲਾ ’ਚ 3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਸੱਤ ਦਿਨਾਂ ਦੇ ਪੂਰਵ ਅਨੁਮਾਨ ਮੁਤਾਬਕ 13 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਰੁਕ-ਰੁਕ ਕੇ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਸਮੇਂ ਸੂਬੇ ’ਚ ਭਾਰੀ ਮੀਂਹ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਚੰਡੀਗੜ੍ਹ ’ਚ ਵੀ ਸ਼ਨਿੱਚਰਵਾਰ ਨੂੰ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਚਮਕ ਹੋਣ ਦੇ ਆਸਾਰ ਹਨ। Punjab Weather

About The Author

Related Posts