Punjab
Aam Aadmi Party News: ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਪਰਿਵਾਰ ‘ਆਪ’ ’ਚ ਸ਼ਾਮਲ
ਫਾਜ਼ਿਲਕਾ ਦੇ ਪਿੰਡ ਢਾਣੀ ਹਰਚਰਨ ਸਿੰਘ ਰੰਧਾਵਾ ਵਿਖੇ ਹੋਇਆ ਸਮਾਗਮ, ਵਿਧਾਇਕ ਨੇ ਨਵੇਂ ਪਰਿਵਾਰਾਂ ਦਾ ਕੀਤਾ ਸਵਾਗਤ
Aam Aadmi Party News: ਫਾਜ਼ਿਲਕਾ, (ਸੱਚ ਕਹੂੰ ਨਿਊਜ਼/ਹਿੰ.ਸ.)| ਫਾਜ਼ਿਲਕਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਢਾਣੀ ਹਰਚਰਨ ਸਿੰਘ ਰੰਧਾਵਾ ਵਿਖੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਸਵਨਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: Peru Earthquake: ਪੇਰੂ ’ਚ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਰ ਵਰਗ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਪਾਰਟੀ ਨਾਲ ਜੁੜਨ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਅਤੇ ਹਲਕੇ ਵਿੱਚ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਪਾਰਟੀ ਨਾਲ ਜੁੜ ਕੇ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਅਤੇ ਮੁਫ਼ਤ ਇਲਾਜ ਵਰਗੀਆਂ ਸਹੂਲਤਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਅਮਿਤ ਰਿਣਵਾ, ਬਲਾਕ ਪ੍ਰਧਾਨ ਦਲੀਪ ਸਹਾਰਨ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਹਰਜੀਤ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਮੌਜ਼ੂਦ ਸਨ।
Comments