Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Welfare News: ਮਾਤਾ ਬਲਬੀਰ ਕੌਰ ਇੰਸਾਂ ਜਾਂਦੇ-ਜਾਂਦੇ ਵੀ ਕਰ ਗਏ ਵੱਡੀ ਮਿਸਾਲ ਕਾਇਮ, ਕੀਤਾ ਸਰੀਰਦਾਨ

ਬਲਾਕ ਮੋਗਾ ਦਾ 55ਵਾਂ ਹੋਇਆ ਸਰੀਰਦਾਨ

Satinder Mathur  Picture
Published On

Welfare News: (ਵਿੱਕੀ ਕੁਮਾਰ) ਮੋਗਾ। ਮੋਗਾ ਸ਼ਹਿਰ ਦੇ ਪ੍ਰੀਤ ਨਗਰ ਤੋਂ ਮਾਤਾ ਬਲਵੀਰ ਕੌਰ ਇੰਸਾਂ (74 ਸਾਲ) ਪਤਨੀ ਨਿਰੰਜਨ ਸਿੰਘ ਇੰਸਾਂ ਦਾ ਅਚਾਨਕ ਦੇਹਾਂਤ ਹੋਣ ਪਿੱਛੋਂ ਉਹਨਾਂ ਦੇ ਪਰਿਵਾਰ ਨੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਤੜਕਸਾਰ ਨੂੰ ਬਲਵੀਰ ਕੌਰ ਇੰਸਾਂ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਦੇ ਹੋਏ ਸੱਚਖੰਡ ਜਾ ਬਿਰਾਜੇ ਸਨ। ਜਿਸ ਉਪਰੰਤ ਉਹਨਾਂ ਦੇ ਪੁੱਤਰ ਦਵਿੰਦਰ ਸਿੰਘ ਇੰਸਾਂ ਅਤੇ ਲਖਵਿੰਦਰ ਸਿੰਘ ਇੰਸਾਂ ਨੇ ਬਲਾਕ ਮੋਗਾ ਦੇ ਜਿੰਮੇਵਾਰ ਨਾਲ ਤਾਲਮੇਲ ਕਰਕੇ ਮਾਤਾ ਬਲਵੀਰ ਕੌਰ ਇੰਸਾਂ ਦੀ ਮ੍ਰਿਤਕ ਦੇਹ ਵਿਨਕਟੇਸ਼ਵਰਾ ਇੰਸੀਟਿਊਟ ਆਫ਼ ਮੈਡੀਕਲ ਸਾਇੰਸ NH 24 ਨੇੜੇ ਰਜਬਪੁਰ ਗਜਰੋਲਾ ਜ਼ਿਲ੍ਹਾ ਹਰਮੋਹਾ ਉੱਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਕਰਨ ਲਈ ਦਾਨ ਕਰ ਦਿਤੀ ਗਈ। 

ਇਹ ਵੀ ਪੜ੍ਹੋ: Welfare: ਬਲਾਕ ਮਲੋਟ ਦੀ ਜੋਨ ਨੰਬਰ 6 ਦੀ ਸਾਧ-ਸੰਗਤ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਇਸ ਮੌਕੇ ਨਗਰ ਦੇ ਪੰਤਵੰਤੇ ਸੱਜਣ ਅਤੇ ਵਿਸ਼ੇਸ਼ ਤੌਰ ’ਤੇ ਪੁੱਜੇ ਨਾਇਬ ਤਹਿਸੀਲਦਾਰ ਬਲਦੇਵ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ ਕਾਰਜਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸਰੀਰਦਾਨ ਕਰਨ ਨਾਲ ਡਾਕਟਰੀ ਸਿੱਖ ਰਹੇ ਵਿਦਿਆਰਥੀਆਂ ਉਪਰ ਬਹੁਤ ਵੱਡਾ ਪਰਉਪਕਾਰ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਸਮੁੱਚੀ ਮਨੁੱਖਤਾ ਨੂੰ ਫਾਇਦਾ ਹੋਵੇਗਾ। ਡੇਰਾ ਸੱਚਾ ਸੌਦਾ ਦੀਆਂ ਪਾਵਨ ਪ੍ਰੇਰਨਾਵਾਂ ਸਦਕਾ ਮਾਤਾ ਬਲਵੀਰ ਕੌਰ ਇੰਸਾਂ ਦੀ ਅਰਥੀ ਨੂੰ ਉਹਨਾਂ ਦੀਆਂ ਨੂਹਾਂ ਜਗਦੀਸ਼ ਕੌਰ ਇੰਸਾਂ, ਮੀਨਾਂ ਰਾਣੀ, ਰਾਣੀ ਕੌਰ, ਰਾਜ ਰਾਣੀ ਨੇ ਮੋਢਾ ਦਿੱਤਾ। ਮਾਤਾ ਬਲਵੀਰ ਕੌਰ ਇੰਸਾਂ ਦੀ ਮ੍ਰਿਤਕ ਦੇਹ ਵਾਲੀ ਐਮਬੂਲੈਂਸ ਰਵਾਨਾ ਹੋਣ ਵੇਲੇ ਸ਼ਾਹ ਸਤਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਅਤੇ ਸਾਧ-ਸੰਗਤ ਨੇ ਪਵਿੱਤਰ ਨਾਅਰਾ ਲਗਾ ਕੇ ਫ਼ੁੱਲਾਂ ਦੀ ਵਰਖਾ ਕੀਤੀ, ਜਿਸਦੀ ਚਰਚਾ ਸਾਰੇ ਇਲਾਕੇ ਵਿੱਚ ਹੋ ਰਹੀ ਹੈ।

body-doantion

ਇਸ ਮੌਕੇ ਲੈਕਚਰਾਰ ਬਲਵਿੰਦਰ ਸਿੰਘ ਅਤੇ ਮਾਸਟਰ ਭਗਵਾਨ ਦਾਸ ਨੇ ਦੱਸਿਆ ਕਿ ਮਾਤਾ ਬਲਵੀਰ ਕੌਰ ਇੰਸਾਂ ਦੀ ਜੋ ਮ੍ਰਿਤਕ ਦੇਹ ਦਾਨ ਕੀਤੀ ਜਾ ਰਹੀ ਹੈ ਇਹ ਸਮੁੱਚੀ ਮਾਨਵਤਾ ਲਈ ਬਹੁੱਤ ਵੱਡੀ ਸੇਵਾ ਹੈ। ਉਹਨਾਂ ਦੱਸਿਆ ਕਿ ਇਹ ਮ੍ਰਿਤਕ ਦੇਹ ਬਲਾਕ ਮੋਗਾ ਦੀ 55ਵੀਂ ਦੇਹ ਹੈ ਜੋ ਕਿ ਮੈਡੀਕਲ ਖੋਜਾਂ ਲਈ ਦਾਨ ਕੀਤੀ ਜਾ ਰਹੀ ਹੈ। ਪਰਿਵਾਰ ਦੀ ਇਸ ਸੇਵਾ ਨੂੰ ਹਮੇਸ਼ਾ ਹੀ ਯਾਦ ਕੀਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਡੇਰਾ ਸੱਚਾ ਸੌਦਾ ਦਾ ਇਹ ਉਪਰਾਲਾ ਬਹੁਤ ਹੀ ਸਲਾਹੁਣਯੋਗ ਹੈ। ਇਸ ਸੇਵਾ ਕਾਰਜ ਨੂੰ ਕਰਨ ਲਈ ਬਹੁਤ ਹੀ ਵੱਡੇ ਜਿਗਰੇ ਦੀ ਲੋੜ ਹੁੰਦੀ ਹੈ ਕਿਉਂਕਿ ਅਜਿਹਾ ਚੰਗਾ ਕੰਮ ਰੂੜੀਵਾਦੀ ਸੋਚ ਤੋਂ ਉਪਰ ਉੱਠ ਕੇ ਸਮਾਜ ਦੇ ਵਹਿਮ ਭਰਮਾਂ ਨੂੰ ਪਿੱਛੇ ਛੱਡ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਮੈਂ ਡੇਰਾ ਪ੍ਰੇਮੀਆਂ ਅੰਦਰ ਐਡੀ ਵੱਡੀ ਸੋਚ ਨੂੰ ਉਜਾਗਰ ਕਰਨ ਵਾਲੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਤਹਿਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਦੀ ਚੰਗੀ ਸਿੱਖਿਆ ਕਰਕੇ ਮੈਡੀਕਲ ਦੀ ਪੜ੍ਹਾਈ ਕਰਦੇ ਬੱਚਿਆਂ ਨੂੰ ਬਹੁੱਤ ਵੱਡਾ ਲਾਹਾ ਮਿਲ ਰਿਹਾ ਹੈ।

ਇਸ ਮੌਕੇ ਪ੍ਰੀਤ ਇੰਸਾਂ ਸੱਚੀ ਪ੍ਰੇਮੀ ਸੰਮਤੀ, ਲਛਮਣ ਸਿੰਘ ਇੰਸਾਂ ਪ੍ਰੇਮੀ ਸੇਵਕ, ਅਰੁਣ ਕੁਮਾਰ ਇੰਸਾਂ, ਕੁਲਵਿੰਦਰ ਸਿੰਘ ਰਵੀ, ਸੱਤਪਾਲ ਇੰਸਾਂ, ਮੁਕੇਸ਼ ਕੁਮਾਰ ਇੰਸਾਂ ਪ੍ਰੇਮੀ ਸੰਮਤੀ, ਦਲਜੀਤ ਸਿੰਘ ਫੋਟੋ ਗ੍ਰਾਫ਼ਰ ਤੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਤੇ ਸੇਵਾਦਾਰ ਹਾਜ਼ਰ ਸਨ।

 

welafr2

Welfare

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts