Amritsar News: ਤੜਕਸਾਰ ਸਰਹੱਦੀ ਜ਼ਿਲ੍ਹੇ ’ਚ ASI ਦਾ ਕਤਲ

ਉਨ੍ਹਾਂ ਦੇ 2 ਗੋਲੀਆਂ ਮਾਰੀਆਂ ਗਈਆਂ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਹੋਈ ਮੌਤ

Khushdeep Singh Picture
Published On

Amritsar News: ਅੰਮ੍ਰਿਤਸਰ (ਰਾਜਨ ਮਾਨ)। ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਕਸਬਾ ਮਜੀਠਾ ਦੇ ਬਾਹਰ ਗੋਲੀਆਂ ਮਾਰਕੇ ਪੁਲਿਸ ਦੇ ਇੱਕ ਏਐਸਆਈ ਦਾ ਕਤਲ ਕਰ ਦਿੱਤਾ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਟ੍ਰੈਫਿਕ ਪੁਲਿਸ ਅੰਮ੍ਰਿਤਸਰ ’ਚ ਤਾਇਨਾਤ ਏਐੱਸਆਈ ਜੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਣੀਏਕੇ, ਗੁਰਦਾਸਪੁਰ ਆਪਣੇ ਐਕਟਿਵਾ ਸਕੂਟਰ ਨੰਬਰ ਪੀਪੀ 06 ਬੀਜੀ 6614 ’ਤੇ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਿਹਾ ਸੀ ਕਿ ਕਸਬਾ ਮਜੀਠਾ ਦੇ ਐਨ ਬਾਹਰ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਉਪਰ ਗੋਲੀ ਚਲਾ ਦਿੱਤੀ। ਉਨ੍ਹਾਂ ਦੇ 2 ਗੋਲੀਆਂ ਮਾਰੀਆਂ ਗਈਆਂ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਹੋਣ ’ਚ ਕਾਮਯਾਬ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਮੀਰ ਕਾਸਿਮ ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਵੱਲੋਂ ਸਾਰੇ ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 2 ਦਿਨ ਬਾਅਦ ਨਗਰ ਕੌਂਸਲ ਚੋਣਾਂ ਹਨ ਤੇ ਇਸ ਵਾਰਦਾਤ ਨੇ ਪੁਲਿਸ ਦੇ ਕੰਮਕਾਜ ’ਤੇ ਸਵਾਲੀਆ ਚਿੰਨ੍ਹ ਲਾ ਦਿੱਤਾ ਹੈ। ਐਸਐਸਪੀ ਸੁਹੇਲ ਮੀਰ ਕਾਸਿਮ ਨੇ ਕਿਹਾ ਕਿ ਇਲਾਕੇ ਦੇ ਸੀਸੀ ਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਤੇ ਇਲਾਕੇ ’ਚ ਨਾਕਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਦਾ ਪਤਾ ਲਾਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। Amritsar News

Read Also : West Asia Energy Crisis: ਪੱਛਮੀ ਏਸ਼ੀਆ ਦੇ ਸੰਘਰਸ਼ ਨਾਲ ਵਧਿਆ ਕੌਮਾਂਤਰੀ ਊਰਜਾ ਸੰਕਟ

About The Author

Related Posts