ਸੰਸਦ ਮੈਂਬਰ Amritpal Singh ਨੂੰ ਮਿਲੀ ਅੰਤਰਿਮ ਜਮਾਨਤ
ਸੁਰੱਖਿਆ ਦੇ ਸਖ਼ਤ ਪ੍ਰਬੰਧ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਰਾਹਤ ਮਿਲੀ ਹੈ। ਉਨ੍ਹਾਂ ਦੀ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ 1 ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਅੰਮ੍ਰਿਤਸਰ ਦੀ ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਿਚ ਸੁਣਵਾਈ ਹੋਈ। ਉਨ੍ਹਾਂ ਦੀ ਦਾਦੀ ਦਾ ਸਸਕਾਰ ਹੈ, ਜਿਸ ਨੂੰ ਲੈ ਕੇ ਪਰਿਵਾਰ ਵੱਲੋਂ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਦੱਸ ਦੇਈਏ ਕਿ ਸੰਸਦ ਮੈਂਬਰ ਦੀ ਦਾਦੀ ਦਾ ਹਾਲ ਹੀ ਵਿਚ ਦੇਹਾਂਤ ਹੋ ਗਿਆ ਸੀ। ਪਰਿਵਾਰ ਨੇ ਅੰਤਿਮ ਸਸਕਾਰ ਅਤੇ ਹੋਰ ਪਰਿਵਾਰਕ ਰਸਮਾਂ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਪਰਿਵਾਰ ਵੱਲੋਂ ਦਿੱਤੀ ਗਈ ਦਲੀਲ ਨੂੰ ਵਿਚਾਰਦਿਆਂ ਅਦਾਲਤ ਨੇ ਇਹ ਫੈਸਲਾ ਸੁਣਾਇਆ।
ਸੁਰੱਖਿਆ ਦੇ ਸਖ਼ਤ ਪ੍ਰਬੰਧ
ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਇਹ ਜ਼ਮਾਨਤ ਸਿਰਫ਼ 1 ਦਿਨ ਲਈ ਹੈ, ਜਿਸ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ ਅਤੇ ਸਸਕਾਰ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਜਾਵੇਗਾ। ਉਨ੍ਹਾਂ ਦੀ ਸੁਰੱਖਿਆ ਲਈ ਪੁਖਤਾ ਪੁਲਸ ਪ੍ਰਬੰਧ ਕੀਤੇ ਗਏ ਹਨ। ਹਾਲ ਹੀ ਵਿਚ ਇਹ ਮਾਮਲਾ ਉਦੋਂ ਚਰਚਾ ਵਿਚ ਆਇਆ ਸੀ ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮਨੁੱਖੀ ਆਧਾਰ ’ਤੇ ਪੈਰੋਲ ਦੀ ਮੰਗ ਕੀਤੀ ਸੀ। ਹੁਣ ਅਦਾਲਤ ਵੱਲੋਂ ਇਕ ਦਿਨ ਦੀ ਜ਼ਮਾਨਤ ਮਿਲਣ ਨਾਲ ਪਰਿਵਾਰ ਨੂੰ ਰਾਹਤ ਮਿਲੀ ਹੈ।
Read Also : ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਹਰ ਪੱਖੋਂ ਖੜ੍ਹੀ ਹੈ ਪੰਜਾਬ ਸਰਕਾਰ: ਨਰਿੰਦਰ ਕੌਰ ਭਰਾਜ
Comments