MSG Mahautsav Bhandara: ਸਲਾਬਤਪੁਰਾ ’ਚ ਪਵਿੱਤਰ ਭੰਡਾਰਾ ਭਲਕੇ

ਪ੍ਰਬੰਧਾਂ ਦੀਆਂ ਤਿਆਰੀਆਂ ਜ਼ੋਰਾਂ ’ਤੇ, ਸਾਧ-ਸੰਗਤ ’ਚ ਭਾਰੀ ਉਤਸ਼ਾਹ

Khushdeep Singh Picture
Published On

ਸਲਾਬਤਪੁਰਾ (ਸੁਰਿੰਦਰ ਪਾਲ)। ਡੇਰਾ ਸੱਚਾ ਸੌਦਾ ਦੇ ਬਾਨੀ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਪੰਜਾਬ ਦੀ ਸਾਧ-ਸੰਗਤ ਵੱਲੋਂ 29 ਨਵੰਬਰ ਦਿਨ ਐਤਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ, ਰਾਜਗੜ੍ਹ ਸਲਾਬਤਪੁਰਾ ਵਿਖੇ ਐੱਮਐੱਸਜੀ ਮਹਾਂਉਤਸਵ ਭੰਡਾਰਾ ਮਨਾਇਆ ਜਾ ਰਿਹਾ ਹੈ।

ਇਸ ਮਹਾਂਉਤਸਵ ਭੰਡਾਰੇ ਲਈ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਐੱਮਐੱਸਜੀ ਮਹਾਂਉਤਸਵ ਭੰਡਾਰਾ ਸਵੇਰੇ ਗਿਆਰ੍ਹਾਂ ਵਜੇ ਸ਼ੁਰੂ ਹੋ ਜਾਵੇਗਾ। ਡੇਰੇ ਵਿੱਚ ਸਜਾਵਟ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਪੰਡਾਲ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਜਾ ਰਿਹਾ ਹੈ।ਸਾਧ-ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ ਇਸ ਲਈ ਹਰ ਪੱਖੋਂ ਮੁਕੰਮਲ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਲਈ ਵੱਖ-ਵੱਖ ਸੰਮਤੀਆ ਦੇ ਸੇਵਾਦਾਰਾਂ ਨੇ ਪਹੁੰਚ ਕੇ ਡਿਊਟੀਆ ਸੰਭਾਲ ਲਈਆਂ ਹਨ।

ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਬਿਕਰਮੀ ਸੰਮਤ 1948, ਸੰਨ 1891 ’ਚ ਕੱਤਕ ਮਹੀਨੇ ਦੀ ਪੁੰਨਿਆਂ ਦੇ ਦਿਨ ਪਿੰਡ ਕੋਟੜਾ, ਤਹਿਸੀਲ ਗੰਧੇਅ, ਰਿਆਸਤ ਕਲਾਇਤ (ਬਲੋਚਿਸਤਾਨ) ’ਚ ਪੂਜਨੀਕ ਪਿਤਾ ਸ੍ਰੀ ਪਿੱਲਾ ਮੱਲ ਜੀ ਦੇ ਘਰ, ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੀ ਪਵਿੱਤਰ ਕੁੱਖੋਂ ਹੋਇਆ। ਇਸ ਪਵਿੱਤਰ ਮਹੀਨੇ ਨੂੰ ਡੇਰਾ ਸੱਚਾ ਸੌਦਾ ਦੀ ਦੇਸ਼-ਵਿਦੇਸ਼ਾਂ ’ਚ ਵਸਦੀ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੀ ਹੈ।

ਇਹ ਵੀ ਪੜ੍ਹੋ : Body Donation: ਪਿੰਡ ਦਲੀਏਵਾਲੀ ਵਾਸੀ ਸੁਖਮੰਦਰ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

Comments

Post Your Comment

About The Author

Related Posts