Punjab
Crime News: ਘਰੇਲੂ ਕਲੇਸ਼ ਕਾਰਨ ਪਤਨੀ ਦਾ ਕਤਲ, ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ
ਘਰੇਲੂ ਕਲੇਸ਼ ਕਾਰਨ ਪਤਨੀ ਦਾ ਕਤਲ, ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ
ਕੋਟਕਪੂਰਾ (ਅਜੈ ਮਨਚੰਦਾ)। Punjab Murder News: ਕੋਟਕਪੂਰਾ ਦੇ ਪਿੰਡ ਕੁਹਾਰ ਵਾਲਾ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਕੁਹਾਰ ਵਾਲਾ ਨਿਵਾਸੀ ਗੁਰਜੰਟ ਸਿੰਘ ਦਾ ਆਪਣੀ ਪਤਨੀ ਸਰਬਜੀਤ ਕੌਰ ਨਾਲ ਘਰੇਲੂ ਕਲੇਸ਼ ਚੱਲਦਾ ਰਹਿੰਦਾ ਸੀ। ਦੋਵਾਂ ਦੇ ਦੋ ਲੜਕੀਆਂ ਤੇ ਇੱਕ ਲੜਕਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਅਕਸਰ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ। ਪੁਲਿਸ ਨੇ ਇਸ ਮਾਮਲੇ ’ਚ ਆਪਣੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Asian Games Womens Cricket Semifinal: ਭਾਰਤੀ ਮਹਿਲਾ ਕ੍ਰਿਕੇਟ ਟੀਮ ਏਸ਼ੀਅਨ ਖੇਡਾਂ ਦੇ ਫਾਈਨਲ ’ਚ, ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ