Body Donation News: ਮਾਤਾ ਮੂਰਤੀ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਮਾਤਾ ਮੂਰਤੀ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਧੂਰੀ (ਸੁਰਿੰਦਰ ਇੰਸਾਂ)। ਧੂਰੀ ਪਿੰਡ ਦੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਜੀਵਨ ਕੁਮਾਰ ਮਿੱਤਲ, ਉਨ੍ਹਾਂ ਦੇ ਵੱਡੇ ਭਰਾ ਸਵ: ਕੈਲਾਸ਼ ਕੁਮਾਰ ਮਿੱਤਲ ਦੇ ਮਾਤਾ ਮੂਰਤੀ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮਾਤਾ ਮੂਰਤੀ ਦੇਵੀ ਇੰਸਾਂ ਨੇ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ ਉਸ ਦੇ ਦੇਹਾਂਤ ਉਪਰੰਤ ਉਸ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਜਾਵੇ।
ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਪੁੱਤਰ ਜੀਵਨ ਕੁਮਾਰ ਮਿੱਤਲ ਤੇ ਪਰਿਵਾਰ ਦੇ ਮੈਂਬਰਾਂ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰਾਧਾ ਗੋਬਿੰਦ ਇੰਸਟੀਚਿਊਟ ਆਫ ਸਾਇੰਸ ਮੇਰਠ (ਯੂਪੀ) ਵਿਖੇ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਇਸ ਮੌਕੇ ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ ਨੇ ਮ੍ਰਿਤਕ ਦੇਹ ਵਾਲੀ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਸੱਚੇ ਨਿਮਰ ਸੇਵਾਦਾਰ ਭੋਲਾ ਨਾਥ ਇੰਸਾਂ, ਕੁਲਬੀਰ ਸਿੰਘ ਇੰਸਾਂ ਸੱਚੇ ਨਿਮਰ ਸੇਵਾਦਾਰ, ਭੈਣ ਊਸ਼ਾ ਇੰਸਾਂ ਸੱਚੇ ਨਿਮਰ ਸੇਵਾਦਾਰ, ਭੈਣ ਨੀਲਮ ਇੰਸਾਂ ਸੱਚੇ ਨਿਮਰ ਸੇਵਾਦਾਰ, 15 ਮੈਂਬਰ ਸੱਚੀ ਸੰਮਤੀ ਦੇ ਸੇਵਾਦਾਰ ਭੈਣਾਂ ਤੇ ਭਾਈ, ਪਿੰਡਾਂ ਦੇ ਪ੍ਰੇਮੀ ਸੇਵਕ, ਸ਼ਹਿਰ ਦੇ ਪ੍ਰੇਮੀ ਸੇਵਕ, ਬਲਾਕ ਦੇ ਪ੍ਰੇਮੀ ਸੇਵਕ, ਸੱਚੀਆਂ ਸੰਮਤੀਆਂ ਦੇ ਸੇਵਾਦਾਰ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਵਿੰਗ ਦੇ ਮੈਂਬਰ ਤੇ ਵੱਡੀ ਗਿਣਤੀ ’ਚ ਸਾਧ-ਸੰਗਤ ਹਾਜ਼ਰ ਸੀ।
Comments