Fatehgarh Sahib News: ਨਰਿੰਦਰ ਸਿੰਘ ਮਾਵੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ

Satinder Mathur  Picture
Published On

Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸਾਬਕਾ ਪੰਜਾਬ ਪ੍ਰਧਾਨ ਬਹਾਦਰ ਸਿੰਘ ਜੱਲਾ ਨੇ ਦੱਸਿਆ ਕਿ ਜ਼ਿਲ੍ਹੇ ਦੀ ਚੋਣ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਇਕਬਾਲ ਸਿੰਘ ਮੋਹਾਲੀ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਨਰਿੰਦਰ ਸਿੰਘ ਮਾਵੀ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। 

ਇਹ ਵੀ ਪੜ੍ਹੋ: WhatsApp Privacy Tips: ਵਟਸਐਪ ਵੈੱਬ ਦੀ ਵਰਤੋਂ ਕਰਦੇ ਸਮੇਂ ਰਹੋ ਸਾਵਧਾਨ, ਹਰੇਕ ਸੈਸ਼ਨ ਤੋਂ ਬਾਅਦ ਲੌਗ ਆਉਟ ਕਰਨ ਦੀ ਸਲਾਹ

ਇਸ ਤੋਂ ਇਲਾਵਾ ਦਲਜੀਤ ਸਿੰਘ ਸਮਸਪੁਰ ਨੂੰ ਸੀਨੀਅਰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਸੌਂਡਾ ਨੂੰ ਮੀਤ ਪ੍ਰਧਾਨ, ਹਰਮੀਤ ਸਿੰਘ ਚੁੰਨੀ ਨੂੰ ਜਨਰਲ ਸਕੱਤਰ, ਕਮਲਜੀਤ ਸਿੰਘ ਬਰਾਸ ਨੂੰ ਖ਼ਜ਼ਾਨਚੀ, ਹਰਪਾਲ ਸਿੰਘ ਹਰੀਪੁਰ ਨੂੰ ਆਡੀਟਰ ਅਤੇ ਕੁਲਜਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਲਖਬੀਰ ਸਿੰਘ ਡਡੇਹੇੜੀ ਅਤੇ ਬਹਾਦਰ ਸਿੰਘ ਜੱਲਾ ਨੂੰ ਸਟੇਟ ਡੈਲੀਗੇਟ ਦੀ ਜ਼ਿੰਮੇਵਾਰੀ ਸੌਂਪੀ ਗਈ।

ਇਸ ਮੌਕੇ ਨਵੇਂ ਚੁਣੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਨਰਿੰਦਰ ਸਿੰਘ ਮਾਵੀ ਨੇ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਈ ਹਮੇਸ਼ਾ ਸੰਘਰਸ਼ਸ਼ੀਲ ਰਹਿਣਗੇ। ਇਸ ਮੌਕੇ ਗੁਰਵਿੰਦਰ ਸਿੰਘ ਪ੍ਰਧਾਨ ਬਸੀ ਪਠਾਣਾ, ਅਮਨਦੀਪ ਸਿੰਘ ਪ੍ਰਧਾਨ ਸਰਹਿੰਦ, ਸੁਖਵੰਤ ਸਿੰਘ ਘਟੀਡ ਪ੍ਰਧਾਨ ਅਮਲੋਹ, ਗੁਰਿੰਦਰ ਸਿੰਘ ਪ੍ਰਧਾਨ ਖਮਾਣੋ, ਅਵਤਾਰ ਸਿੰਘ ਪੋਹਲੋ ਮਾਜਰਾ, ਨਾਨਕ ਸਿੰਘ, ਹੁਸਨਪ੍ਰੀਤ ਸਿੰਘ, ਦਲਵੀਰ ਸਿੰਘ ਘੇਲ, ਜਸਪਾਲ ਸਿੰਘ ਬਾਸੀਆਂ, ਧਰਮਪਾਲ ਸਿੰਘ ਘੁਮੰਡਗੜ੍ਹ, ਗੁਣਤਾਸ ਸਿੰਘ ਕਲੋੜ, ਸੁਰਿੰਦਰ ਸਿੰਘ ਮਾਜਰੀ, ਗੁਰਤੇਜ ਸਿੰਘ ਸੌਟੀ, ਦਲਜਿੰਦਰ ਸਿੰਘ ਦਾਦੂ ਮਾਜਰਾ, ਜੁਝਾਰ ਸਿੰਘ ਭਗੜਾਣਾ ਅਤੇ ਗਗਨਪ੍ਰੀਤ ਸਿੰਘ ਸਮੇਤ ਹੋਰ ਹਾਜ਼ਰ ਸਨ।

 

Comments

Post Your Comment

About The Author

Related Posts