Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Drug Addiction: ਕੌਮੀ ਪੱਧਰ ’ਤੇ ਤਗਮੇ ਜੇਤੂ ਮੁੱਕੇਬਾਜ਼ ਨਸ਼ੇੇੇੇੇੇੇੇੇੇੇੇੇੇੇੇ ਹੱਥੋਂ ਹਾਰਿਆ

ਨਵਦੀਪ ਸਿੰਘ ਮੁੱਕੇਬਾਜ਼ੀ ਦਾ ਕੌਮੀ ਪੱਧਰ ਦਾ ਖਿਡਾਰੀ ਸੀ

Satinder Mathur  Picture
Published On

Drug Addiction: (ਸੁਖਜੀਤ ਮਾਨ) ਮਾਨਸਾ। ਮਾਨਸਾ ਸ਼ਹਿਰ ਦੇ ਵਸਨੀਕ ਮਾਪਿਆਂ ਦੇ ਘਰ ਦਾ ਦੀਪ ਨਸ਼ਿਆਂ ਨੇ ਬੁਝਾ ਦਿੱਤਾ ਹੈ। ਪੁੱਤ ਦੀ ਬਿਹਤਰੀ ਲਈ ਮਾਪਿਆਂ ਨੇ ਦਿਨ-ਰਾਤ ਇੱਕ ਕਰ ਦਿੱਤਾ ਸੀ ਪਰ ਨਸ਼ਿਆਂ ਦੀ ਝੁੱਲ ਰਹੀ ਹਨ੍ਹੇਰੀ ’ਚੋਂ ਉਹ ਆਪਣੇ ਪੁੱਤ ਨੂੰ ਬਚਾ ਨਾ ਸਕੇ ਨਵਦੀਪ ਨਾਂਅ ਦਾ ਨੌਜਵਾਨ ਮੁੱਕੇਬਾਜ਼ੀ ’ਚ ਕੌਮੀ ਪੱਧਰ ਦੇ ਮੁਕਾਬਲਿਆਂ ’ਚ ਵੀ ਵਿਰੋਧੀ ਖਿਡਾਰੀਆਂ ਨੂੰ ਚਿੱਤ ਕਰ ਦਿੰਦਾ ਸੀ ਪਰ ਖੁਦ ਨਸ਼ੇ ਹੱਥੋਂ ਹਾਰ ਗਿਆ।

ਇਹ ਵੀ ਪੜ੍ਹੋ: Body Donation: ਬਲਾਕ ਗਿੱਦੜਬਾਹਾ ਦੇ ਪਿੰਡ ਪਿਉਰੀ ’ਚ ਇੱਕ ਹੋਰ ਹੋਇਆ ਸਰੀਰਦਾਨ

ਵੇਰਵਿਆਂ ਮੁਤਾਬਿਕ ਮਾਨਸਾ ਵਾਸੀ ਜਸਪਾਲ ਸਿੰਘ ਦਾ ਪੁੱਤਰ ਨਵਦੀਪ ਸਿੰਘ ਮੁੱਕੇਬਾਜ਼ੀ ਦਾ ਕੌਮੀ ਪੱਧਰ ਦਾ ਖਿਡਾਰੀ ਸੀ ਉਸਨੇ ਸੂਬਾ ਅਤੇ ਕੌਮੀ ਪੱਧਰ ’ਤੇ ਕਈ ਤਗਮੇ ਜਿੱਤੇ ਸੀ ਲੰਘੇ ਦਿਨੀਂ ਨਵਦੀਪ ਦੀ ਕਥਿਤ ਤੌਰ ’ਤੇ ਨਸ਼ੇ ਦੀ ਵਰਤੋਂ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਨਵਦੀਪ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਉਨ੍ਹਾਂ ਨੇ ਮਿਹਨਤ-ਮਜ਼ਦੂਰੀ ਕਰਕੇ ਉਸ ਨੂੰ ਮੁੱਕੇਬਾਜ਼ ਬਣਾਇਆ ਸੀ ਤਾਂ ਜੋ ਉਹ ਪਰਿਵਾਰ ਦਾ ਸਹਾਰਾ ਬਣ ਸਕੇ ਪਰ ਨਸ਼ਿਆਂ ਦੇ ਕਹਿਰ ਨੇ ਉਨ੍ਹਾਂ ਦਾ ਘਰ ਉਜਾੜ ਦਿੱਤਾ।

ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪ੍ਰਵਿੰਦਰ ਸਿੰਘ ਝੋਟਾ ਨੇ ਦੋਸ਼ ਲਾਇਆ ਕਿ ਸ਼ਹਿਰ ’ਚ ਸ਼ਰੇਆਮ ਨਸ਼ਾ ਵਿਕਦਾ ਹੈ। ਉਹ ਲੰਬੇ ਸਮੇਂ ਤੋਂ ਨਸ਼ਿਆਂ ਖਿਲਾਫ਼ ਲੜਾਈ ਲੜ ਰਹੇ ਹਨ। ਮ੍ਰਿਤਕ ਨੌਜਵਾਨ ਦੀ ਮੌਤ ਸਬੰਧੀ ਥਾਣਾ ਸਿਟੀ-2 ਦੇ ਮੁਖੀ ਗੁਰਤੇੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Drug-Addiction
ਮਾਨਸਾ : ਮ੍ਰਿਤਕ ਨੌਜਵਾਨ ਨਵਦੀਪ ਸਿੰਘ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts