Government School News: ਸਰਕਾਰੀ ਪ੍ਰਾਇਮਰੀ ਸਕੂਲ ਸਹੌਲੀ ਵਿਖੇ ਨਵੇਂ ਵਿੱਦਿਅਕ ਵਰ੍ਹੇ ਅਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਪੰਜਵੀਂ ਜਮਾਤ ਦੇ ਵਿੱਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ
Government School News: (ਸੁਸ਼ੀਲ ਕੁਮਾਰ) ਭਾਦਸੋਂ। ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਕੂਲ ਮੁਖੀ ਬੇਅੰਤ ਸਿੰਘ ਵੱਲੋਂ ਇਸ ਸਮਾਗਮ ਵਿੱਚ ਪਹੁੰਚੇ ਸਿੱਖਿਆ ਅਧਿਕਾਰੀ, ਪਿੰਡ ਦੀ ਪੰਚਾਇਤ ਪਤਵੰਤੇ ਸੱਜਣ, ਬੱਚਿਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਗਿਆ। ਪੰਜਵੀਂ ਜਮਾਤ ਦੇ ਵਿੱਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਸਟੇਜ ਦੀ ਕਾਰਵਾਈ ਸਕੂਲ ਅਧਿਆਪਕ ਸਤਵੀਰ ਸਿੰਘ ਨੇ ਸ਼ੁਰੂ ਕਰਦਿਆਂ ਸਕੂਲ ਦੀ ਸਲਾਨਾ ਰਿਪੋਰਟ ਸਾਰਿਆਂ ਨਾਲ਼ ਸਾਂਝੀ ਕਰਦਿਆਂ ਸਕੂਲ ਦੀਆਂ ਤਰੱਕੀਆਂ ਬਾਰੇ ਸਭ ਨੂੰ ਜਾਣੂੰ ਕਰਵਾਇਆ।
ਇਸ ਮੌਕੇ ਜਗਜੀਤ ਸਿੰਘ ਬੀਪੀਈਓ ਭਾਦਸੋਂ-2 ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸ ਤਰ੍ਹਾਂ ਪ੍ਰਾਈਵੇਟ ਸਕੂਲ ਲੋਕਾਂ ਦੀ ਲੁੱਟ ਕਰ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਵਿਭਾਗ, ਸਰਕਾਰ ਵੱਲੋਂ ਬੱਚਿਆਂ ਦੇ ਸਰਵ ਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਜ਼ਿਲ੍ਹਾ ਕੋਆਰਡੀਨੇਟਰ ਰਾਜਵੰਤ ਸਿੰਘ ਵੱਲੋਂ ਲੋਕਾਂ ਨਾਲ ਵਿਚਾਰ ਸਾਂਝੇ ਕਰਦੇ ਦੱਸਿਆ ਗਿਆ ਕਿ ਬੱਚੇ ਦੀ ਜ਼ਿੰਦਗੀ ਵਿੱਚ ਪ੍ਰਾਇਮਰੀ ਸਿੱਖਿਆ ਦਾ ਬਹੁਤ ਅਹਿਮ ਯੋਗਦਾਨ ਹੁੰਦਾ ਹੈ,।ਸਰਕਾਰੀ ਸਕੂਲ ਇਸ ਯੋਗਦਾਨ ਵਿੱਚ ਅਹਿਮ ਰੋਲ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਗਿਆ ਕਿ ਵਿਭਾਗ ਵੱਲੋਂ ਭੇਜੀਆਂ ਜਾਂਦੀਆਂ ਗਣਿਤ ਵਿਸ਼ੇ ਦੀਆਂ ਵਰਕਸ਼ੀਟ, ਕਿਤਾਬਾਂ ਆਦਿ ਨੂੰ ਤਿਆਰ ਕਰਨ ਦੇ ਵਿੱਚ ਇਸ ਸਕੂਲ ਦੇ ਅਧਿਆਪਕ ਸਤਵੀਰ ਸਿੰਘ ਵੱਲੋਂ ਅਹਿਮ ਰੋਲ ਨਿਭਾਇਆ ਜਾਂਦਾ ਹੈ।
ਇਹ ਵੀ ਪੜ੍ਹੋ: Punjab Holiday: ਪੰਜਾਬ ’ਚ ਭਲਕੇ ਰਹੇਗੀ ਸਰਕਾਰੀ ਛੁੱਟੀ, PU ਨੇ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ
ਇਸ ਉਪਰੰਤ ਪੰਚਾਇਤ ਮੈਂਬਰ ਬੇਅੰਤ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਤੋਂ ਇਹ ਸਕੂਲ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਤਰੱਕੀਆਂ ਕਰ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਪੰਚਾਇਤ ਵੱਲੋਂ ਸਕੂਲ ਨੂੰ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ। ਇਸ ਦੇ ਤਹਿਤ ਹੀ ਸਕੂਲ ਨੂੰ ਦੋ ਏਸੀ ਦਿੱਤੇ ਗਏ ਹਨ ਅਤੇ ਪੰਚਾਇਤ ਵੱਲੋਂ ਇਹ ਸਹਿਯੋਗ ਇਸੇ ਤਰ੍ਹਾਂ ਹੀ ਆਉਣ ਵਾਲੇ ਸਮੇਂ ਵਿੱਚ ਦਿੰਦੇ ਰਹਾਂਗੇ। Government School News
ਇਸ ਮੌਕੇ ਨੰਬਰਦਾਰ ਗੁਰਦੀਪ ਸਿੰਘ, ਸਰਪੰਚ ਬੇਅੰਤ ਕੌਰ, ਮੈਂਬਰ ਮਨਦੀਪ ਕੌਰ, ਡਾਕਟਰ ਬੇਅੰਤ ਸਿੰਘ, ਚੇਅਰਮੈਨ ਭਗਵੰਤ ਸਿੰਘ, ਗੁਰਮੀਤ ਸਿੰਘ ਸਿੱਖ, ਰਣਜੀਤ ਸਿੰਘ ਬਿੱਲੂ, ਜਗਤਾਰ ਸਿੰਘ ਜੱਗੀ, ਜਤਿੰਦਰ ਕੁਮਾਰ ਬੰਟੀ, ਤਰਲੋਚਨ ਸਿੰਘ ਬੱਬੂ, ਅੰਮ੍ਰਿਤ ਸਿੰਘ, ਜਗਰੂਪ ਸਿੰਘ, ਪ੍ਰਿਥੀ ਸਿੰਘ, ਸਮੂਹ ਸੀਐੱਚਟੀ ਗੁਰਪ੍ਰੀਤ ਸਿੰਘ, ਰਮਨਜੀਤ ਕੌਰ, ਸਤਨਾਮ ਸਿੰਘ,ਬੀਆਰਸੀ ਜਸਵਿੰਦਰ ਸਿੰਘ, ਗੁਰਮੀਤ ਸਿੰਘ ਨਿਰਮਾਣ, ਮੇਜਰ ਖਾਂ, ਪ੍ਰਗਟ ਸਿੰਘ, ਸਕੂਲ ਅਧਿਆਪਕ ਰਛਪਾਲ ਸਿੰਘ ਅੱਚਲ ਸਮੂਹ ਮਾਪੇ ਅਤੇ ਪਿੰਡ ਵਾਸੀ ਹਾਜ਼ਰ ਸਨ।
ਭਾਦਸੋਂ : ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣ ਮੌਕੇ ਜਗਜੀਤ ਸਿੰਘ ਬੀਪੀਈਓ ਭਾਦਸੋਂ-2 ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ
