Punjab
Amloh News: ਨਵਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਦਾ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਵੱਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ
ਆੜ੍ਹਤੀਆ ਦੀਆਂ ਸਮੱਸਿਆਵਾਂ ਦੇ ਹੱਲ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ :ਚੇਅਰਮੈਨ ਰਾਏ, ਐਡਵੋਕੇਟ ਬੜਿੰਗ
Amloh News: (ਅਨਿਲ ਲੁਟਾਵਾ) ਅਮਲੋਹ। ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੀ ਇੱਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਦੀ ਅਗਵਾਈ ਹੇਠ ਹੋਈ। ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੇ ਨਵਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਦਾ ਆੜ੍ਹਤੀਆ ਭਾਈਚਾਰੇ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਨੇ ਆੜ੍ਹਤੀਆ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: Mohali Crime News: ਮੋਹਾਲੀ ’ਚ ਬਰਥਡੇ ਪਾਰਟੀ ਦੌਰਾਨ ਫਾਇਰਿੰਗ, ਨੌਜਵਾਨ ਤੇ ਲੜਕੀ ਜ਼ਖਮੀ; ਲੜਕੀ ਦੀ ਹਾਲਤ ਗੰਭੀਰ
ਉਨ੍ਹਾਂ ਕਿਹਾ ਕਿ ਆੜ੍ਹਤੀਆ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਮਾਰਕੀਟ ਨਾਲ ਸਬੰਧਤ ਲੋੜੀਂਦੇ ਕੰਮਾਂ ਨੂੰ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਧਿਆਨ ਵਿੱਚ ਲਿਆ ਕੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਉਪਰਾਲੇ ਕੀਤੇ ਜਾਣਗੇ। ਚੇਅਰਮੈਨ ਇਕਬਾਲ ਸਿੰਘ ਰਾਏ ਨੇ ਆਪਣੇ ਸਨਮਾਨ ਲਈ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਅਤੇ ਸਮੂਹ ਆੜ੍ਹਤੀਆ ਭਾਈਚਾਰੇ ਦਾ ਵਿਸ਼ੇਸ਼ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ ਅਤੇ ਮਾਰਕੀਟ ਕਮੇਟੀ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਨੇ ਕਿਹਾ ਕਿ ਇਕਬਾਲ ਸਿੰਘ ਰਾਏ ਨੂੰ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ਨਾਲ ਆੜ੍ਹਤੀਆ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਚੇਅਰਮੈਨ ਰਾਏ ਆੜ੍ਹਤੀਆ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇਣਗੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਮਿਲੇਗਾ।
ਉਨ੍ਹਾਂ ਕਿਹਾ ਕਿ ਆੜ੍ਹਤੀਆ ਭਾਈਚਾਰਾ ਵੀ ਮਾਰਕੀਟ ਕਮੇਟੀ ਦੇ ਵਿਕਾਸ ਕਾਰਜਾਂ ਵਿੱਚ ਪੂਰਾ ਸਹਿਯੋਗ ਦੇਵੇਗਾ। ਇਸ ਮੌਕੇ ਪ੍ਰਧਾਨ ਪਰਮਵੀਰ ਸਿੰਘ, ਮੇਜਰ ਸਿੰਘ, ਹਰਜਿੰਦਰ ਸਿੰਘ, ਹਰਦੇਵ ਸਿੰਘ, ਵਿਨੋਦ ਅਬਰੋਲ ,ਆਸ਼ੂ ਜਿੰਦਲ, ਗੁਰਪ੍ਰੀਤ ਸਿੰਘ ਬੱਬੀ, ਵਿੱਕੀ ਅਬਰੋਲ, ਗੰਗਾ ਪੁਰੀ, ਕੇਵਲ ਕ੍ਰਿਸ਼ਨ , ਕਮਲ ਅਕਾਲਗੜ੍ਹ, ਪਰਮਿੰਦਰ ਸਿੰਘ ਪੰਮੀ, ਗੁਰਜੰਟ ਪੰਧੇਰ, ਦਰਸ਼ਨ ਸਿੰਘ ਆਦਿ ਮੌਜੂਦ ਸਨ।