Amloh News: ਵੱਡੇ ਕਾਫਲੇ ਨਾਲ ਮਾਰਕੀਟ ਕਮੇਟੀ ਅਮਲੋਹ ਦੇ ਨਵ-ਨਿਯੁਕਤ ਚੇਅਰਮੈਨ ਪਹੁੰਚੇ ਵਿਧਾਇਕ ਗੈਰੀ ਬੜਿੰਗ ਦਾ ਧੰਨਵਾਦ ਕਰਨ

ਇਕਬਾਲ ਰਾਏ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਹੋਰ ਬਿਹਤਰ ਕੰਮ ਕਰੇਗੀ : ਵਿਧਾਇਕ ਗੈਰੀ ਬੜਿੰਗ

Satinder Mathur  Picture
Published On

Amloh News: (ਅਨਿਲ ਲੁਟਾਵਾ) ਅਮਲੋਹ। ਮਾਰਕੀਟ ਕਮੇਟੀ ਅਮਲੋਹ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਆਪਣੇ ਸਾਥੀਆਂ ਦੇ ਵੱਡੇ ਕਾਫਲੇ ਸਮੇਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਨ ਪਹੁੰਚੇ। ਇਸ ਮੌਕੇ ਆੜ੍ਹਤੀਏ, ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਇਕਬਾਲ ਸਿੰਘ ਰਾਏ ਦੇ ਨਜ਼ਦੀਕੀ ਸਾਥੀ ਵੱਡੀ ਗਿਣਤੀ 'ਚ ਮੌਜ਼ੂਦ ਸਨ। ਇਕਬਾਲ ਸਿੰਘ ਰਾਏ ਨੇ ਵਿਧਾਇਕ ਗੈਰੀ ਬੜਿੰਗ ਨੂੰ ਬੁੱਕਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ। ਇਸ ਉਪਰੰਤ ਵਿਧਾਇਕ ਗੈਰੀ ਬੜਿੰਗ ਵੱਲੋਂ ਨਵ-ਨਿਯੁਕਤ ਚੇਅਰਮੈਨ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ।

ਇਹ ਵੀ ਪੜ੍ਹੋ: New Zealand Social Media Ban: ਨਿਊਜ਼ੀਲੈਂਡ ਵਿੱਚ ਬੱਚਿਆਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਣ ਦੀ ਤਿਆਰੀ

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਮਾਰਕੀਟ ਕਮੇਟੀ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਸਿੱਧੇ ਤੌਰ 'ਤੇ ਜੁੜੀ ਸੰਸਥਾ ਹੈ ਅਤੇ ਇਸ ਦੀ ਕਾਰਗੁਜ਼ਾਰੀ ਦਾ ਇਲਾਕੇ ਦੇ ਲੋਕਾਂ 'ਤੇ ਸਿੱਧਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਕਬਾਲ ਸਿੰਘ ਰਾਏ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਕਿਸਾਨਾਂ ਦੀ ਭਲਾਈ ਲਈ ਹੋਰ ਬਿਹਤਰ ਕੰਮ ਕਰੇਗੀ। ਚੇਅਰਮੈਨ ਇਕਬਾਲ ਸਿੰਘ ਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਉਹ ਵਿਧਾਇਕ ਦੇ ਤਹਿ ਦਿਲੋਂ ਧੰਨਵਾਦੀ ਹਨ। ਇਹ ਉਨ੍ਹਾਂ ਦੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਅੰਦਰ ਵਿਧਾਇਕ ਗੈਰੀ ਬੜਿੰਗ ਦੇ ਹੱਥ ਮਜ਼ਬੂਤ ਕਰਨ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਮਾਰਕੀਟ ਕਮੇਟੀ ਨਾਲ ਸਬੰਧਤ ਹਰ ਵਿਅਕਤੀ ਦੇ ਜਾਇਜ਼ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਪਨਾਗ, ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਹਲਕਾ ਪ੍ਰਧਾਨ ਅਵਤਾਰ ਮੁਹੰਮਦ ਟੈਣੀ, ਸਰਪੰਚ ਯੂਨੀਅਨ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਕੁਲਜੀਤ ਸਿੰਘ ਨਰਾਇਣਗੜ੍ਹ, ਯਾਦਵਿੰਦਰ ਸਿੰਘ ਮਾਨਗੜ੍ਹ, ਅਸੀਸ਼ ਜਿੰਦਲ, ਸਰਪੰਚ ਹਰਦੀਪ ਸਿੰਘ ਮਛਰਾਏ, ਤਰਨਦੀਪ ਬਦੇਸ਼ਾ, ਰਤਨ ਲਾਲ, ਨੇਕ ਸਿੰਘ, ਮੇਜਰ ਸਿੰਘ ਮਾਲੋਵਾਲ, ਹਰਦੇਵ ਸਿੰਘ ਸੌਂਟੀ, ਹਰਜਿੰਦਰ ਸਿੰਘ ਰੰਘੇੜੀ, ਹਰਜਿੰਦਰ ਸਿੰਘ ਮਾਜਰੀ, ਨਿਰਭੈ ਸਿੰਘ ਧੂੰਮੀ ਸਮੇਤ ਵੱਡੀ ਗਿਣਤੀ 'ਚ ਆੜ੍ਹਤੀ, ਸਰਪੰਚ, ਪੰਚ ਅਤੇ ਵਰਕਰ ਮੌਜ਼ੂਦ ਸਨ।

About The Author

Related Posts