Agriculture News: ਯੂਰੀਆ ਖਾਦ ਦੀ ਖਰੀਦ ਨੂੰ ਲੈ ਕੇ ਘਬਰਾਉਣ ਦੀ ਜ਼ਰੂਰਤ ਨਹੀਂ : ਮੁੱਖ ਖੇਤੀਬਾੜੀ ਅਫ਼ਸਰ

Sach Kahoon Punjabi Desk Picture
Published On

1320 ਮੀਟਰਕ ਟਨ ਯੂਰੀਆ ਖਾਦ ਹੋਈ ਪ੍ਰਾਪਤ: ਮੁੱਖ ਖੇਤੀਬਾੜੀ ਅਫ਼ਸਰ | Agriculture News

Agriculture News: (ਸੁਖਜੀਤ ਮਾਨ) ਮਾਨਸਾ। ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਯੂਰੀਆ ਖਾਦ ਦਾ ਰੈਕ ਲੱਗ ਚੁੱਕਾ ਹੈ ਅਤੇ ਇਸ ਰੈਕ ਵਿੱਚ ਜ਼ਿਲ੍ਹੇ ਲਈ 1320 ਮੀਟਰਕ ਟਨ ਯੂਰੀਆ ਖਾਦ ਪ੍ਰਾਪਤ ਹੋਈ ਹੈ। ਜ਼ਿਲ੍ਹੇ ਅੰਦਰ ਹਾੜੀ ਦੀਆਂ ਫਸਲਾਂ ਲਈ ਕੁੱਲ 65 ਹਜਾਰ ਮੀਟਰਕ ਟਨ ਯੂਰੀਆ ਖਾਦ ਦੀ ਜਰੂਰਤ ਹੁੰਦੀ ਹੈ, ਜਿਸ ਵਿੱਚੋਂ ਹੁਣ ਤੱਕ ਕਰੀਬ 48 ਹਜਾਰ ਮੀਟਰਕ ਟਨ ਯੂਰੀਆ ਖਾਦ ਜ਼ਿਲ੍ਹੇ ਅੰਦਰ ਆ ਚੁੱਕੀ ਹੈ।

ਇਹ ਵੀ ਪੜ੍ਹੋ: Jagjit Singh Dallewal ਦਾ ਬਲੱਡ ਪ੍ਰੈਸ਼ਰ ਤੇ ਸਰੀਰ ਦਾ ਤਾਪਮਾਨ ਡਿੱਗਿਆ, ਡਾਕਟਰਾਂ ਨੂੰ ਭਾਜੜਾਂ

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਹ ਖਾਦ ਕ੍ਰਿਭਕੋ ਕੰਪਨੀ ਵੱਲੋਂ ਸਪਲਾਈ ਕੀਤੀ ਗਈ ਹੈ ਅਤੇ ਜ਼ਿਲ੍ਹੇ ਅੰਦਰ ਰੈਕ ਹੋਲਡਰ ਫਰਮ ਮੈਸ. ਦੁਰਗਾ ਪੈਸਟੀਸਾਈਡ ਮਾਨਸਾ ਵੱਲੋਂ ਇਹ ਖਾਦ ਪ੍ਰਾਪਤ ਕਰਕੇ ਅੱਗੇ ਵੰਡੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਯੂਰੀਆ ਖਾਦ ਦੀ ਖਰੀਦ ਨੂੰ ਲੈ ਕੇ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਜ਼ਿਲ੍ਹੇ ਅੰਦਰ ਬਕਾਇਆ ਰਹਿੰਦੀ ਯੂਰੀਆ ਖਾਦ ਵੀ ਜਲਦੀ ਉਪਲੱਬਧ ਕਰਵਾ ਲਈ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦ ਵਿਕਰੇਤਾਵਾਂ ਪਾਸੋਂ ਕਿਸੇ ਵੀ ਤਰ੍ਹਾਂ ਦਾ ਖੇਤੀ ਸਮਾਨ ਖਰੀਦ ਕਰਦੇ ਸਮੇਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ ਅਤੇ ਜੇਕਰ ਕੋਈ ਡੀਲਰ ਪੱਕਾ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ। Agriculture News

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨ ਨੂੰ ਖਾਦਾਂ ਦੇ ਨਾਲ ਕਿਸੇ ਵੀ ਬੇਲੋੜੀ ਚੀਜ਼ ਦੀ ਟੈਗਿੰਗ ਕਰਕੇ ਨਾ ਵੇਚੀ ਜਾਵੇ।
ਰੈਕ ਪੁਆਇੰਟ ’ਤੇ ਦੌਰਾ ਕਰਦੇ ਸਮੇਂ ਉਨ੍ਹਾਂ ਨਾਲ ਮਿਸ ਸ਼ਗਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਇਨਫੋਰਸਮੈਂਟ ਮਾਨਸਾ, ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਾਨਸਾ ਤੋਂ ਇਲਾਵਾ ਰੈਕ ਹੋਲਡਰ ਫਰਮ ਦੇ ਨੁਮਾਇੰਦੇ ਭੋਲਾ ਨਾਥ ਮੌਜੂਦ ਸਨ।

About The Author

Related Posts