Anti Gangster Campaign Punjab: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ
572 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 79,873 ਤੱਕ ਪਹੁੰਚੀ
Anti Gangster Campaign Punjab: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
247ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 285 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,415 ਹੋ ਗਈ ਹੈ। ਇਸ ਤੋਂ ਇਲਾਵਾ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: Asian Games 2026 Kabaddi: ਏਸ਼ੀਅਨ ਖੇਡਾਂ 2026: ਭਾਰਤੀ ਮਹਿਲਾ ਕਬੱਡੀ ਟੀਮ ਨੇਪਾਲ ਨੂੰ ਹਰਾ ਕੇ ਫਾਈਨਲ ’ਚ ਪਹੁੰਚੀ
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 572ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 7.3 ਕਿਲੋ ਹੈਰੋਇਨ, 6.3 ਕਿਲੋ ਗਾਂਜਾ, 72 ਕਿਲੋ ਭੁੱਕੀ, 1159 ਨਸ਼ੀਲੀਆਂ ਗੋਲੀਆਂ ਅਤੇ 42,420 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 572 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 79,873 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।