Punjab

International Yoga Day: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਤੇ ਡੀਸੀ ਨੇ ਕੀਤਾ ਯੋਗ ਅਭਿਆਸ
AAP Statewide Protest Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ
PSPCL Recruitment: ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀਐਸਪੀਸੀਐਲ ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
Punjab Widow Financial Assistance: ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
Kapurthala Crime News: ਕਪੂਰਥਲਾ ਦੇ ਵਿਆਹ ਸਮਾਗਮ ’ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਨੌਜਵਾਨ ਦਾ ਹੱਥ ਵੱਢਿਆ

International Yoga Day: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਤੇ ਡੀਸੀ ਨੇ ਕੀਤਾ ਯੋਗ ਅਭਿਆਸ

ਸਿਹਤਮੰਦ ਜੀਵਨ ਲਈ ਯੋਗ ਨੂੰ ਅਪਣਾਉਣ ਦਾ ਦਿੱਤਾ ਸੰਦੇਸ਼

Satinder Mathur  Picture
Published On

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਫ਼ਰੀਦਕੋਟ ਵਿਖੇ ਕਰਵਾਏ ਗਏ ਵਿਸ਼ੇਸ਼ ਯੋਗ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸ਼ਮੂਲੀਅਤ ਕਰਦਿਆਂ ਯੋਗ ਅਭਿਆਸ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕਾ ਵਾਸੀਆਂ ਨੇ ਵੀ ਯੋਗ ਕਰਕੇ ਸਿਹਤਮੰਦ ਜੀਵਨ ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ: Akshay Kumar International Yoga Day: ਅਦਾਕਾਰ ਅਕਸ਼ੈ ਕੁਮਾਰ ਨੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਕੀਤਾ ਯੋਗ

ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਯੋਗ ਧਰਮ, ਜਾਤ-ਪਾਤ, ਨਸਲ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਜੋੜਨ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ ਅਤੇ ਹਰ ਵਿਅਕਤੀ ਨੂੰ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗ ਅਤੇ ਕੁਦਰਤ ਨਾਲ ਜੁੜਨ ਲਈ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਮਨੁੱਖ ਨੂੰ ਤਣਾਅ ਤੋਂ ਮੁਕਤ ਕਰਕੇ ਅੰਦਰੂਨੀ ਸ਼ਾਂਤੀ ਪ੍ਰਦਾਨ ਕਰਦਾ ਹੈ। ਸਪੀਕਰ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਾਬਕਾ ਦਿੱਲੀ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਸੀਐਮ ਦੀ ਯੋਗਸ਼ਾਲਾ’ ਵਰਗੀਆਂ ਪਹਿਲਕਦਮੀਆਂ ਰਾਹੀਂ ਯੋਗ ਨੂੰ ਘਰ-ਘਰ ਤੱਕ ਪਹੁੰਚਾਇਆ ਗਿਆ ਹੈ, ਜਿਸ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲ ਰਿਹਾ ਹੈ।

ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਯੋਗ ਸਾਡੀ ਪ੍ਰਾਚੀਨ ਵਿਰਾਸਤ ਦਾ ਅਨਮੋਲ ਹਿੱਸਾ ਹੈ, ਜੋ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਅਤੇ ਆਤਮਿਕ ਸ਼ਕਤੀ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਰੁਝੇਵੇਂ ਭਰੇ ਜੀਵਨ ਵਿੱਚ ਯੋਗ ਨੂੰ ਆਪਣੀ ਦਿਨਚਰਿਆ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਯੋਗ ਅਪਣਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਧਿਆਨ ਦੇਣ ਦੀ ਅਪੀਲ ਕੀਤੀ।

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਾਲਾ ਲਾਜਪਤ ਰਾਏ ਪਾਰਕ ਕੋਟਕਪੂਰਾ ਅਤੇ ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਵਿਖੇ ਵੀ ਯੋਗ ਕੈਂਪ ਲਗਾ ਕੇ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਗੁਰਤੇਜ ਸਿੰਘ ਖੋਸਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ, ਮੈਡਮ ਬੇਅੰਤ ਕੌਰ ਸੇਖੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

 

 

About The Author

Related Posts