Action Against Illegal Hoardings: ਧਾਰਮਿਕ ਸਥਾਨਾਂ, ਬਿਜਲੀ ਦੇ ਖੰਭਿਆਂ ਤੇ ਸਰਕਾਰੀ ਕੰਧਾਂ ’ਤੇ ਲੱਗੇ ਗੈਰ-ਕਾਨੂੰਨੀ ਫਲੈਕਸਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਜਨ ਜਨਵਾਦੀ ਪਾਰਟੀ ਦੀ ਸ਼ਿਕਾਇਤ ’ਤੇ ਚੋਣ ਦਫ਼ਤਰ ਪੰਜਾਬ ਨੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਕਾਰਵਾਈ ਰਿਪੋਰਟ ਭੇਜਣ ਲਈ ਕਿਹਾ

Satinder Mathur  Picture
Published On

Action Against Illegal Hoardings: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵੱਲੋਂ ਧਾਰਮਿਕ ਸਥਾਨਾਂ, ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਕੰਧਾਂ ’ਤੇ ਲਗਾਏ ਗਏ ਕਥਿਤ ਗੈਰ-ਕਾਨੂੰਨੀ ਫਲੈਕਸਾਂ ਦਾ ਮਾਮਲਾ ਚੋਣ ਦਫ਼ਤਰ ਪੰਜਾਬ ਕੋਲ ਪਹੁੰਚ ਗਿਆ ਹੈ। ਇਸ ਸਬੰਧੀ ਪ੍ਰਾਪਤ ਸ਼ਿਕਾਇਤ ’ਤੇ ਚੋਣ ਦਫ਼ਤਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬਣਦੀ ਕਾਰਵਾਈ ਕਰਨ ਅਤੇ ਕਾਰਵਾਈ ਰਿਪੋਰਟ ਭੇਜਣ ਲਈ ਪੱਤਰ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Bathinda News: ਹੈਰੋਇਨ ਬਰਾਮਦਗੀ ਦੇ ਕੇਸ ’ਚ ਪੰਜ ਨੂੰ 10-10 ਸਾਲ ਦੀ ਕੈਦ ਤੇ ਜੁਰਮਾਨਾ

ਚੋਣ ਦਫ਼ਤਰ ਪੰਜਾਬ ਵੱਲੋਂ ਜਾਰੀ ਪੱਤਰ ਵਿੱਚ ਜਨ ਜਨਵਾਦੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਜੀਤ ਸਿੰਘ ‘ਜਾਗਦੇ ਰਹੋ’ ਵੱਲੋਂ 9 ਅਕਤੂਬਰ ਨੂੰ ਦਿੱਤੀ ਗਈ ਸ਼ਿਕਾਇਤ ਦਾ ਹਵਾਲਾ ਦਿੱਤਾ ਗਿਆ ਹੈ। ਪੱਤਰ ਰਾਹੀਂ ਸਬੰਧਤ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਸ਼ਿਕਾਇਤ ’ਤੇ ਲੋੜੀਂਦੀ ਕਾਰਵਾਈ ਕਰਕੇ ਉਸ ਦੀ ਰਿਪੋਰਟ ਸ਼ਿਕਾਇਤਕਰਤਾ ਨੂੰ ਭੇਜਣ ਦੇ ਨਾਲ-ਨਾਲ ਚੋਣ ਦਫ਼ਤਰ ਪੰਜਾਬ ਨੂੰ ਵੀ ਇਸ ਦੀ ਕਾਪੀ ਭੇਜਣ ਲਈ ਕਿਹਾ ਗਿਆ ਹੈ। ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵੱਲੋਂ ਧਾਰਮਿਕ ਸਥਾਨਾਂ, ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਕੰਧਾਂ ’ਤੇ ਲਗਾਏ ਗਏ ਫਲੈਕਸਾਂ ਨੂੰ ਗੈਰ-ਕਾਨੂੰਨੀ ਦੱਸਦਿਆਂ ਕਾਰਵਾਈ ਦੀ ਮੰਗ ਕੀਤੀ ਗਈ ਹੈ।

About The Author

Related Posts