Punjab

Fazilka News: ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ
University of Turku: ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਰੂਮਾਂ ਤੱਕ ਪਹੁੰਚਾਉਣ 'ਚ ਮਦਦਗਾਰ: ਮੁੱਖ ਮੰਤਰੀ ਮਾਨ
Punjab News: ‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ
Yudh Nashian Virudh: ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ, ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨਡੀਪੀਐਸ ਕੇਸਾਂ 'ਚ 40 ਫੀਸਦੀ ਵਾਧਾ, ਜ਼ਬਤੀਆਂ 'ਚ ਭਾਰੀ ਉਛਾਲ
Education Punjab: ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ 'ਚ ਇਜਾਰੇਦਾਰੀ ਖ਼ਤਮ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

Punjab News: ‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਜਨਤਕ ਸਹਿਯੋਗ ਅਤੇ ਭਗਵੰਤ ਮਾਨ ਸਰਕਾਰ ਦਾ ਦ੍ਰਿੜ ਇਰਾਦਾ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਦੀ ਸਫਲਤਾ ਦਾ ਆਧਾਰ: ਬਲਤੇਜ ਪੰਨੂ

Ravinder Sharma Picture
Published On

ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’, ਪੰਜਾਬ ਪੁਲਿਸ ਵੱਲੋਂ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮਾਂ ਪੰਜਾਬ ਵਿੱਚੋਂ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਦੇ ਪੱਕੇ ਇਰਾਦੇ ਨੂੰ ਦਰਸਾਉਂਦੀਆਂ ਹਨ।

Punjab-Newss

ਗੈਂਗਸਟਰ ਵਿਰੋਧੀ ਮੁਹਿੰਮ ਦੀ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਤੇ ਵਾਰ’ ਮੁਹਿੰਮ ਨੇ 92 ਦਿਨ ਪੂਰੇ ਕਰ ਲਏ ਹਨ ਅਤੇ ਇਕੱਲੇ 92ਵੇਂ ਦਿਨ ਹੀ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 4 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 23,140 ਤੱਕ ਪਹੁੰਚ ਗਈ ਹੈ, ਜਦਕਿ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਗਏ 79 ਵਿਅਕਤੀਆਂ ਵਿੱਚੋਂ 61 ਨੂੰ ਪੂਰੀ ਜਾਂਚ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ।

ਮੁਹਿੰਮ ਵਿੱਚ ਜਨਤਕ ਭਾਗੀਦਾਰੀ 'ਤੇ ਜ਼ੋਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋੜੀਂਦੇ ਗੈਂਗਸਟਰਾਂ ਬਾਰੇ ਜਾਣਕਾਰੀ ਮੰਗਣ ਲਈ ਜਨਤਕ ਅਪੀਲ ਕੀਤੀ ਸੀ ਅਤੇ ਨਾਗਰਿਕਾਂ ਨੇ ਇਸ ਦਾ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇੱਕ ਸਮਰਪਿਤ ਹੈਲਪਲਾਈਨ ਨੰਬਰ 93946-93946 ਸਥਾਪਤ ਕੀਤਾ ਗਿਆ ਹੈ, ਜਿੱਥੇ ਲੋਕ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਰੱਖੀ ਜਾਂਦੀ ਹੈ।

Read Also :  ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ, ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨਡੀਪੀਐਸ ਕੇਸਾਂ 'ਚ 40 ਫੀਸਦੀ ਵਾਧਾ, ਜ਼ਬਤੀਆਂ 'ਚ ਭਾਰੀ ਉਛਾਲ

ਨਸ਼ਾ ਵਿਰੋਧੀ ਮੁਹਿੰਮ ਬਾਰੇ ਗੱਲ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ 417ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ 417ਵੇਂ ਦਿਨ ਪੰਜਾਬ ਪੁਲਿਸ ਨੇ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 60,000 ਨੂੰ ਪਾਰ ਕਰ ਗਈ ਹੈ, ਜੋ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਵਿੱਚ ਇੱਕ ਵੱਡੀ ਪ੍ਰਾਪਤੀ ਹੈ।

ਦੋਵਾਂ ਮੁਹਿੰਮਾਂ ਦੀ ਸਫਲਤਾ ਦਾ ਸਿਹਰਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨੇ ਇਨ੍ਹਾਂ ਮੁਹਿੰਮਾਂ ਦੀ ਸਫਲਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੁਹਰਾਇਆ ਕਿ ਇਹ ਮੁਹਿੰਮਾਂ ਉਦੋਂ ਤੱਕ ਪੂਰੀ ਤਾਕਤ ਨਾਲ ਜਾਰੀ ਰਹਿਣਗੀਆਂ ਜਦੋਂ ਤੱਕ ਪੰਜਾਬ ਨਸ਼ਿਆਂ ਅਤੇ ਸੰਗਠਿਤ ਅਪਰਾਧ ਦੀ ਲਾਹਣਤ ਤੋਂ ਮੁਕਤ ਨਹੀਂ ਹੋ ਜਾਂਦਾ।

About The Author

Latest News

Related Posts