Punjab Congress News: ਪਰਮਵੀਰ ਸਿੰਘ ਟਿਵਾਣਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰੈੱਸ ਮੀਡੀਆ ਇੰਚਾਰਜ ਨਿਯੁਕਤ
ਪਰਮਵੀਰ ਸਿੰਘ ਟਿਵਾਣਾ ਨੇ ਇਸ ਨਿਯੁਕਤੀ ’ਤੇ ਹਾਈਕਮਾਨ ਦਾ ਕੀਤਾ ਧੰਨਵਾਦ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਅਹੁਦੇਦਾਰਾਂ ਦੀ ਨਵੀਂ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਵਿੱਚ ਪਰਮਵੀਰ ਸਿੰਘ ਟਿਵਾਣਾ ਨੂੰ ਇਸ ਵਾਰ ਫਿਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦਾ ਪ੍ਰੈੱਸ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ: Social Welfare: ਸੱਤ ਲੋੜਵੰਦਾਂ ਨੂੰ ਮਿਲੀ ਵੱਡੀ ਵਿੱਤੀ ਸਹਾਇਤਾ, ਜਿਨ੍ਹਾਂ ਲਈ ਇਹ ਸੁਸਾਇਟੀ ਬਣੀ ‘ਮਸੀਹਾ’।"
ਪਰਮਵੀਰ ਸਿੰਘ ਟਿਵਾਣਾ ਨੇ ਇਸ ਨਿਯੁਕਤੀ ’ਤੇ ਹਾਈਕਮਾਨ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਆਵਾਜ਼ ਨੂੰ ਲੋਕਾਂ ਤੱਕ ਮਜ਼ਬੂਤੀ ਨਾਲ ਪਹੁੰਚਾਉਣ ਲਈ ਹਮੇਸ਼ਾਂ ਤਿਆਰ ਰਹਿਣਗੇ।
ਫ਼ਤਹਿਗੜ੍ਹ ਸਾਹਿਬ :ਪਰਮਵੀਰ ਸਿੰਘ ਟਿਵਾਣਾ। ਤਸਵੀਰ : ਅਨਿਲ ਲੁਟਾਵਾ
