Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Land Mortgage Bank: ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ ਚੱਲ ਰਹੇ ਧਰਨੇ ’ਚ ਨਵਾਂ ਸ਼ਹਿਰ ਤੋਂ ਵੱਡੇ ਜੱਥੇ ਦੀ ਸ਼ਮੂਲੀਅਤ

ਪੁਲਿਸ ਦੇ ਸਾਏ ਹੇਠ ਮੀਡੀਆ ਨੂੰ ਦੂਰ ਰੱਖ ਕੇ ਮੁੱਖ ਮੰਤਰੀ ਕਰ ਰਹੇ ਹਨ ਸੰਗਤ ਦਰਸ਼ਨ : ਡੱਲੇਵਾਲ

Satinder Mathur  Picture
Published On

Land Mortgage Bank: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਅਤੇ ਬੀਕੇਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਨੂੰ ਪੁਲਿਸ ਛਾਉਣੀਆਂ ਵਿੱਚ ਤਬਦੀਲ ਕਰਕੇ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮੀਡੀਆ ਤੇ ਆਮ ਲੋਕਾਂ ਨੂੰ ਪ੍ਰੋਗਰਾਮਾਂ ਤੋਂ ਦੂਰ ਰੱਖਿਆ ਜਾ ਰਿਹਾ ਹੈ।

ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ 30 ਮਾਰਚ ਤੋਂ ਚੱਲ ਰਹੇ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਡਾ. ਸਵਾਮੀਨਾਥਨ ਕਮਿਸ਼ਨ ਦੇ C²+50 ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਨਾ ਦੇਣ ਅਤੇ ਐਮਐਸਪੀ ਦੀ ਗਾਰੰਟੀ ਕਾਨੂੰਨ ਨਾ ਬਣਾਉਣ ਕਾਰਨ ਕਿਸਾਨੀ ਲਗਾਤਾਰ ਘਾਟੇ ਵਿੱਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਸਾਨ ਖੁਦਕੁਸ਼ੀਆਂ ਲਈ ਮਜ਼ਬੂਰ ਹੋ ਰਹੇ ਹਨ।

ਇਹ ਵੀ ਪੜ੍ਹੋ: Farmers Good News: ਕਿਸਾਨਾਂ ਨੂੰ ਵੱਡਾ ਤੋਹਫ਼ਾ ਕੇਂਦਰ ਸਰਕਾਰ ਨੇ 14 ਸਾਉਣੀ ਫਸਲਾਂ ਲਈ ਕੀਤਾ ਵੱਡਾ ਐਲਾਨ

ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਹਰੀਨੌ ਦੇ ਦੋ ਸਕੇ ਭਰਾਵਾਂ ਨੂੰ ਲੈਂਡ ਮੋਰਗੇਜ਼ ਬੈਂਕ ਦੀ ਧੱਕੇਸ਼ਾਹੀ ਕਾਰਨ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਣਾ ਪਿਆ। ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਬੈਂਕਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਅਤੇ ਜਨਤਕ ਥਾਵਾਂ ’ਤੇ ਫੋਟੋਆਂ ਲਗਾ ਕੇ ਕਿਸਾਨਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਚੱਲ ਰਹੇ ਅੰਦੋਲਨਾਂ ਦੌਰਾਨ ਸਰਕਾਰ ਨੇ ਗੱਲਬਾਤ ਲਈ ਗਏ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਬਾਰਡਰਾਂ ’ਤੇ ਧਰਨਿਆਂ ਦੌਰਾਨ ਕਿਸਾਨਾਂ ਦੇ ਸਮਾਨ ਦੀ ਲੁੱਟ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਜਦੋਂ ਕਿਸਾਨ ਆਪਣੇ ਨੁਕਸਾਨ ਦੀ ਭਰਪਾਈ ਦੀ ਮੰਗ ਲਈ ਮੁੱਖ ਮੰਤਰੀ ਦੇ ਪ੍ਰੋਗਰਾਮਾਂ ਵਿੱਚ ਜਾਣਾ ਚਾਹੁੰਦੇ ਹਨ ਤਾਂ ਪੁਲਿਸ ਰਾਹੀਂ ਲੋਕਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਮੋਬਾਈਲ ਨਾਲ ਵੀਡੀਓ ਬਣਾਉਣ ਤੱਕ ’ਤੇ ਪਾਬੰਦੀ ਲਗਾਈ ਜਾ ਰਹੀ ਹੈ।

Land-Mortgage-Bank
Land Mortgage Bank: ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ ਚੱਲ ਰਹੇ ਧਰਨੇ ’ਚ ਨਵਾਂ ਸ਼ਹਿਰ ਤੋਂ ਵੱਡੇ ਜੱਥੇ ਦੀ ਸ਼ਮੂਲੀਅਤ

 ਅਤੇ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ 30 ਮਾਰਚ ਤੋਂ ਚੱਲ ਰਹੇ ਧਰਨੇ ਵਿੱਚ ਅੱਜ ਜ਼ਿਲ੍ਹਾ ਨਵਾਂ ਸ਼ਹਿਰ ਤੋਂ ਬੀਕੇਯੂ ਏਕਤਾ ਸਿੱਧੂਪੁਰ ਦੇ ਵੱਡੇ ਜੱਥੇ ਨੇ ਸ਼ਮੂਲੀਅਤ ਕੀਤੀ। 

ਇਸ ਮੌਕੇ ਬੋਹੜ ਸਿੰਘ ਰੁਪੱਈਆਂ ਵਾਲਾ, ਬਲਕਾਰ ਸਿੰਘ ਢੀਂਡਸਾ, ਇੰਦਰਜੀਤ ਸਿੰਘ ਘਣੀਆ, ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ, ਬਲਜਿੰਦਰ ਸਿੰਘ ਵਾੜਾ ਭਾਈਕਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਨਿਰਮਲ ਸਿੰਘ ਢਿਲਵਾਂ, ਸੁਖਚਰਨ ਸਿੰਘ ਕਾਲਾ, ਤੇਜਾ ਸਿੰਘ ਪੱਕਾ, ਜਤਿੰਦਰਜੀਤ ਸਿੰਘ ਭਿੰਡਰ, ਰਾਜਵੀਰ ਸਿੰਘ ਪੱਖੀ ਅਤੇ ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

Land-Mortgage-Bank2
Land Mortgage Bank: ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ ਚੱਲ ਰਹੇ ਧਰਨੇ ’ਚ ਨਵਾਂ ਸ਼ਹਿਰ ਤੋਂ ਵੱਡੇ ਜੱਥੇ ਦੀ ਸ਼ਮੂਲੀਅਤ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts