Pathankot News: ਪਠਾਨਕੋਟ ’ਚ ਸਨੈਚਿੰਗ ਦੀਆਂ ਘਟਨਾਵਾਂ ਤੋਂ ਬਾਅਦ ਪੁਲਿਸ ਅਲਰਟ, ਸ਼ਹਿਰ ’ਚ ਲੱਗ ਰਹੇ ਲੇਟ ਨਾਈਟ ਨਾਕੇ

ਐੱਸਐੱਸਪੀ ਆਦਿਤਿਆ ਨੇ ਮਾਧੋਪੁਰ ਇੰਟਰ-ਸਟੇਟ ਨਾਕੇ ਦੀ ਕੀਤੀ ਚੈਕਿੰਗ, ਸ਼ੱਕੀ ਵਾਹਨਾਂ ’ਤੇ ਰੱਖੀ ਜਾ ਰਹੀ ਖਾਸ ਨਜ਼ਰ

Khushdeep Singh Picture
Published On

ਪਠਾਨਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਚਿਲਡਰਨ ਪਾਰਕ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਨੈਚਿੰਗ ਦੀਆਂ ਘਟਨਾਵਾਂ ਤੋਂ ਬਾਅਦ ਪਠਾਨਕੋਟ ਪੁਲਿਸ ਅਲਰਟ ਮੋਡ ’ਤੇ ਹੈ। ਸ਼ਹਿਰ ’ਚ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ‘ਲੇਟ ਨਾਈਟ ਨਾਕੇ’ ਲਾਏ ਜਾ ਰਹੇ ਹਨ। ਇਨ੍ਹਾਂ ਨਾਕਿਆਂ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਅੰਤਰਰਾਜੀ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸਐੱਸਪੀ ਆਦਿਤਿਆ ਨੇ ਐਤਵਾਰ ਦੇਰ ਰਾਤ ਮਾਧੋਪੁਰ ਇੰਟਰ-ਸਟੇਟ ਪੁਲਿਸ ਨਾਕੇ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਨਾਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲਿਆ ਤੇ ਵਾਹਨਾਂ ਦੀ ਜਾਂਚ ਦੀ ਵਿਵਸਥਾ ਨੂੰ ਵੀ ਪਰਖਿਆ। ਐੱਸਐੱਸਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਸਰਹੱਦ ਤੋਂ ਲੰਘਣ ਵਾਲੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ ਤੇ ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਇਸ ਤੋਂ ਇਲਾਵਾ ਈਆਰਵੀ-112 ਦੀ ਟੀਮ ਵੱਲੋਂ ਮਿਸ਼ਨ ਰੋਡ ’ਤੇ ਰਾਤ ਸਮੇਂ ਵਿਸ਼ੇਸ਼ ਨਾਕਾ ਲਾ ਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਇਸ ਦੌਰਾਨ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਨਾਕਿਆਂ ਦੀ ਜਾਂਚ ਦੌਰਾਨ ਐੱਸਐੱਸਪੀ ਆਦਿਤਿਆ ਨੇ ਰਾਤ ਸਮੇਂ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਾਕਿਆਂ ’ਤੇ ਵਧੇਰੇ ਚੌਕਸੀ ਵਰਤਣ ਤੇ ਆਪਸੀ ਤਾਲਮੇਲ ਨਾਲ ਡਿਊਟੀ ਕਰਨ ਲਈ ਕਿਹਾ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ’ਚ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਐੱਸਐੱਸਪੀ ਨੇ ਅਧਿਕਾਰੀਆਂ ਨੂੰ ਨਾਕਿਆਂ ਦੀ ਸੁਰੱਖਿਆ ਵਿਵਸਥਾ ਦੀ ਸਮੇਂ-ਸਮੇਂ ’ਤੇ ਸਮੀਖਿਆ ਕਰਨ ਤੇ ਲੋੜ ਅਨੁਸਾਰ ਪੁਲਿਸ ਬਲ ਤੇ ਹੋਰ ਸਰੋਤ ਮੁਹੱਈਆ ਕਰਵਾਉਣ ਲਈ ਕਿਹਾ। ਰਾਤ ਦੀ ਚੈਕਿੰਗ ਦੌਰਾਨ ਵਾਹਨ ਚਾਲਕਾਂ ਦੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਤੇ ਬਿਨਾਂ ਵੈਧ ਦਸਤਾਵੇਜ਼ਾਂ ਵਾਲੇ ਵਾਹਨਾਂ ਦੀ ਆਵਾਜਾਈ ’ਤੇ ਨਜ਼ਰ ਰੱਖੀ ਜਾ ਰਹੀ ਹੈ। ਬਿਨਾਂ ਨੰਬਰ ਪਲੇਟ ਵਾਲੇ ਦੋਪਹੀਆ ਤੇ ਚਾਰਪਹੀਆ ਵਾਹਨਾਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਹਨਾਂ ’ਤੇ ਨੰਬਰ ਪਲੇਟ ਜ਼ਰੂਰ ਲਾਉਣ ਤੇ ਸਾਰੇ ਲੋੜੀਂਦੇ ਦਸਤਾਵੇਜ਼ ਆਪਣੇ ਨਾਲ ਰੱਖਣ। ਪੁਲਿਸ ਨੇ ਕਿਹਾ ਕਿ ਇਸ ਨਾਲ ਚੈਕਿੰਗ ਦੌਰਾਨ ਹੋਣ ਵਾਲੀ ਪਰੇਸ਼ਾਨੀ ਤੋਂ ਬਚਿਆ ਜਾ ਸਕਦਾ ਹੈ। Pathankot News

ਇਹ ਵੀ ਪੜ੍ਹੋ : PM Modi: ਪ੍ਰਧਾਨ ਮੰਤਰੀ ਮੋਦੀ ਨੇ ਬਿਸ਼ਕੇਕ ’ਚ ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ

About The Author

Related Posts