Patiala News: ਪਟਿਆਲਾ ’ਚ ਬੈਂਕ ਮੈਨੇਜਰ ਨੇ ਚੁੱਕਿਆ ਖੌਫਨਾਕ ਕਦਮ, ਨਿਗਲਿਆ ਜਹਿਰ
ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਜਹਿਰੀਲੀ ਚੀਜ਼ ਨਿਗਲਣ ਕਾਰਨ ਪਿਓ-ਧੀ ਦੀ ਮੌਤ, ਮਾ-ਪੁੱਤ ਜੇਰੇ ਇਲਾਜ
Patiala News: ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਟਿਆਲਾ ਸ਼ਹਿਰ ’ਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਚਾਰਾਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਪਰਿਵਾਰ ਦੇ ਮੁੱਖੀ ਵਿਕਾਸ ਬਾਤਿਸ਼ ਜੋ ਕਿ ਨਿੱਜੀ ਬੈਂਕ ’ਚ ਮੈਨੇਜਰ ਸੀ ਤੇ ਉਸ ਦੀ 11 ਸਾਲਾ ਧੀ (ਖੁਸ਼ੀ ਬਾਤਿਸ਼) ਦੀ ਮੌਤ ਹੋ ਗਈ, ਜਦੋਂ ਕਿ ਪਤਨੀ (ਤਮੰਨਾ ਬਾਤਿਸ਼) ਤੇ 14 ਸਾਲਾ ਪੁੱਤਰ (ਕਨਵ ਬਾਤਿਸ਼) ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਇਸ ਘਟਨਾ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਪੁਲਿਸ ਨੂੰ ਦੇਰ ਰਾਤ ਹਸਪਤਾਲ ਤੋਂ ਸੂਚਨਾ ਮਿਲੀ ਕਿ ਇੱਕੋ ਪਰਿਵਾਰ ਦੇ ਚਾਰ ਮੈਂਬਰ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਦਾਖ਼ਲ ਕਰਵਾਏ ਗਏ ਹਨ। Patiala News
Read Also : Punjab News: ਨਸ਼ਿਆਂ ਵਿਰੁੱਧ ਲੜਾਈ ਸਬੰਧੀ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ, ਮੁੱਖ ਉਦੇਸ਼ ਦੀ ਦਿੱਤੀ ਜਾਣਕਾਰੀ
ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਕਾਰਜਕਾਰੀ ਮੈਜਿਸਟਰੇਟ ਨੂੰ ਵੀ ਹਸਪਤਾਲ ਬੁਲਾਇਆ ਗਿਆ, ਜਿਨ੍ਹਾਂ ਦੀ ਮੌਜੂਦਗੀ ’ਚ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਪਰਿਵਾਰ ਵਿੱਚ ਘਰੇਲੂ ਲੈਣ-ਦੇਣ ਨੂੰ ਲੈ ਕੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹਾਲਾਂਕਿ, ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ ’ਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਜ਼ਹਿਰੀਲੀ ਚੀਜ਼ ਨਿਗਲਣ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
About The Author