Patiala News: ਪਟਿਆਲਾ ’ਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ’ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ

Khushdeep Singh Picture
Published On

ਪਟਿਆਲਾ (ਸੱਚ ਕਹੂੰ ਨਿਊਜ਼/ਏਜੰਸੀ)। ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ’ਚ ਵੱਖ-ਵੱਖ ਮੈਡੀਕਲ ਸਟੋਰਾਂ ਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ’ਚ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ ਤੇ ਦਵਾਈਆਂ ਦੀ ਖਰੀਦ ਤੇ ਵਿੱਕਰੀ ਰਿਕਾਰਡ ’ਚ ਕਈ ਖਾਮੀਆਂ ਪਾਏ ਜਾਣ ਉੱਤੇ ਵਿਭਾਗ ਨੇ ਰਿਕਾਰਡ ਤੇ ਦਵਾਈਆਂ ਜ਼ਬਤ ਕੀਤੀਆਂ ਹਨ।

ਜੋਨਲ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ ਨੇ ਦੱਸਿਆ ਕਿ ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਜਾਂਚ ਕੀਤੀ, ਜਿਸ ਵਿਚੋਂ 11 ’ਚ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਗਈਆਂ। ਨਵਜੋਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਇੱਕ ਮੈਡੀਕਲ ਸਟੋਰ ਉੱਤੇ ਖਰੀਦ ਅਤੇ ਵਿੱਕਰੀ ਦੇ ਰਿਕਾਰਡ ’ਚ ਬੇਨਿਯਮੀਆਂ ਕਾਰਨ 1 ਤਰ੍ਹਾਂ ਦੀ ਦਵਾਈ ਜ਼ਬਤ ਕੀਤੀ ਤੇ ਇਸੇ ਤਰ੍ਹਾਂ ਗੁਪਤ ਸੂਚਨਾ ਤੇ ਆਧਾਰ ’ਤੇ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ-1 ਤੇ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ-4 ਨੇ ਥਾਣਾ ਕੋਤਵਾਲੀ ਦੇ ਐਸਐਚਓ ਨਾਲ ਮਿਲ ਕੇ ਪੰਜ ਫਰਮਾਂ ਦੀ ਜਾਂਚ ਕੀਤੀ।

ਇਸ ਦੌਰਾਨ ਇੱਕ ਮੈਡੀਕਲ ਸਟੋਰ ਤੋਂ ਖਰੀਦ-ਵੇਚ ਦੀ ਕਮੀ ਕਾਰਨ 900 ਗੋਲੀਆਂ ਜ਼ਬਤ ਕੀਤੀਆਂ ਗਈਆ, ਜਿਸਦੀ ਕੀਮਤ ਲਗਭਗ 13000 ਰੁਪਏ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਕਾਰਵਾਈ ਦੌਰਾਨ ਪਰਨੀਤ ਕੌਰ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ-2 ਨੇ ਐਸਐਚਐਓ ਥਾਣਾ ਜੁਲਕਾਂ ਤੇ ਰੋਹੜ ਜਗੀਰ ਪੁਲਿਸ ਚੌਂਕੀ ਦੇ ਇੰਚਾਰਜ ਨਾਲ ਮਿਲ ਕੇ 4 ਫਰਮਾਂ ਦੀ ਜਾਂਚ ਕੀਤੀ। ਇਸ ’ਚ ਆਮ ਉਲੰਘਣਾਵਾਂ ਪਾਈਆਂ ਗਈਆਂ।

ਇਸਤੋਂ ਇਲਾਵਾ ਇੱਕ ਕਲੀਨਿਕ ਤੋਂ ਟਰਾਮਾਡੋਲ ਦੀਆਂ ਗੋਲੀਆਂ ਵੀ ਮਿਲੀਆਂ ਜਿਸ ਕਾਰਨ ਕਲੀਨਿਕ ਮਾਲਕ ਖਿਲਾਫ਼ ਪੁਲਿਸ ਨੇ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ਼ ਕੀਤਾ ਹੈ। ਜੋਨਲ ਲਾਇਸੈਂਸਿੰਗ ਅਥਾਰਟੀ ਨੇ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਮਸੀਂਗਣ ਵਿਖੇ ਕੀਤੀ ਕਾਰਵਾਈ ਦੌਰਾਨ ਇੱਕ ਮੈਡੀਕਲ ਸਟੋਰ ਤੋਂ 34123 ਰੁਪਏ ਦੀਆਂ 24 ਕਿਸਮ ਦੀਆਂ ਦਵਾਈਆਂ ਡਰੱਗਜ਼ ਐਂਡ ਕਾਸਮੈਟਿਕ ਐਕਟ ਦੀਆਂ ਧਾਰਾਂਵਾਂ 18 ਸੀ ਤੇ 18 ਏ ਤਹਿਤ ਜ਼ਬਤ ਕੀਤੀਆਂ ਗਈਆਂ। ਇਸ ਸਬੰਧੀ ਵਿੱਕਰੀ ਤੇ ਖਰੀਦ ਸਬੰਧੀ ਉਲੰਘਣਾਵਾਂ ਸਾਹਮਣੇ ਆਉਣ ’ਤੇ ਕਾਨੂੰਨੀ ਪਰਕਿਰਿਆ ਅਨੁਸਾਰ ਕਾਰਵਾਈ ਕੀਤੀ ਜਾ ਜਾਵੇਗੀ।

ਨਵਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਭਾਗ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਚੈਕਿੰਗ ਮੁਹਿੰਮ ਜਾਰੀ ਰਹੇਗੀ ਤੇ ਦਵਾਈਆਂ ਦੀ ਆੜ ਹੇਠ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ODI World Cup 2027: ਇੱਕਰੋਜ਼ਾ ਵਿਸ਼ਵ ਕੱਪ 2027 ਦਾ ਕੁਆਲੀਫਾਇਰ ਪਲੇਆਫ ਨੇਪਾਲ ’ਚ, ਦਸੰਬਰ ’ਚ ਕਾਠਮੰਡੂ ਵਿਖੇ ਖੇਡੇ ਜਾਣਗੇ ਮੁਕਾਬਲੇ

About The Author

Related Posts