Patiala News: ਸੇਵਾਦਾਰਾਂ ਨੇ ਬਿਰਧ ਆਸ਼ਰਮ ਪਹੁੰਚ ਕੇ ਬਜ਼ੁਰਗਾਂ ਦਾ ਪੁੱਛਿਆ ਹਾਲ-ਚਾਲ

ਬਲਾਕ ਪਟਿਆਲਾ ਦੀ ਸਾਧ-ਸੰਗਤ ਨੇ ਬਿਰਧ ਆਸ਼ਰਮ ’ਚ ਵੰਡਿਆ ਰਾਸ਼ਨ ਤੇ ਫਲ

Khushdeep Singh Picture
Published On

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਪਟਿਆਲਾ ਦੇ ਆਨੰਦ ਨਗਰ ਏਰੀਆ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਅਤੇ ਸਾਧ-ਸੰਗਤ ਵੱਲੋਂ ਪਿੰਡ ਰੌਂਗਲਾ ਵਿਖੇ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੇਵਾਦਾਰਾਂ ਨੇ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਲੋੜੀਂਦਾ ਰਾਸ਼ਨ ਤੇ ਫਲ ਵੰਡੇ।

ਇਸ ਮੌਕੇ ਸੱਚੇ ਨਿਮਰ ਸੇਵਾਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਨੁਮਾਈ ਅਤੇ ਪਵਿੱਤਰ ਸਿੱਖਿਆਵਾਂ ਅਨੁਸਾਰ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਵੱਲੋਂ ਹਰ ਮਹੀਨੇ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡ ਰੌਂਗਲਾ ਦੇ ਬਿਰਧ ਆਸ਼ਰਮ ਵਿੱਚ ਪਹੁੰਚ ਕੇ ਬਜ਼ੁਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਟਾ, ਦਾਲਾਂ, ਦਲੀਆ, ਫਲ ਅਤੇ ਹੋਰ ਲੋੜੀਂਦਾ ਸਮਾਨ ਵੰਡਿਆ ਗਿਆ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਸੇਵਾਦਾਰ ਹਰ ਮਹੀਨੇ ਬਿਰਧ ਆਸ਼ਰਮ ਵਿੱਚ ਜਾ ਕੇ ਬਜ਼ੁਰਗਾਂ ਦੀਆਂ ਜ਼ਰੂਰਤਾਂ ਦਾ ਪਤਾ ਲਗਾਉਂਦੇ ਹਨ।

ਉਨ੍ਹਾਂ ਦੀ ਸਮਰੱਥਾ ਅਨੁਸਾਰ ਸਹਾਇਤਾ ਕਰਦੇ ਹਨ। ਇਸ ਦਾ ਮੁੱਖ ਮਕਸਦ ਬਜ਼ੁਰਗਾਂ ਨਾਲ ਸਮਾਂ ਬਿਤਾਉਣਾ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਨੂੰ ਆਪਣੇਪਣ ਦਾ ਅਹਿਸਾਸ ਕਰਵਾਉਣਾ ਹੈ।  ਇਸ ਮੌਕੇ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੇਵਾਦਾਰਾਂ ਵੱਲੋਂ ਆਸ਼ਰਮ ਵਿੱਚ ਆ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਣਾ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਧਿਆਨ ਰੱਖਣਾ ਉਨ੍ਹਾਂ ਲਈ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਇਸ ਨੇਕ ਕਾਰਜ ਲਈ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦੀ ਸ਼ਲਾਘਾ ਵੀ ਕੀਤੀ।

ਇਸ ਦੌਰਾਨ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਇੱਕ ਸੇਵਾਦਾਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਭਤੀਜੀ ਅਰਪਿਤ ਇੰਸਾਂ ਦਾ ਜਨਮਦਿਨ ਵੀ ਸੀ। ਪਰਿਵਾਰ ਵੱਲੋਂ ਇਸ ਖੁਸ਼ੀ ਦੇ ਮੌਕੇ ਨੂੰ ਨਿੱਜੀ ਤੌਰ ’ਤੇ ਮਨਾਉਣ ਦੀ ਬਜਾਏ ਮਾਨਵਤਾ ਭਲਾਈ ਦੇ ਕਾਰਜ ਨਾਲ ਜੋੜਨ ਦਾ ਫੈਸਲਾ ਕੀਤਾ ਗਿਆ। ਇਸੇ ਤਹਿਤ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਪਿੰਡ ਰੌਂਗਲਾ ਦੇ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨਾਲ ਜਨਮਦਿਨ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਇਕਬਾਲ ਸਿੰਘ, ਮਲਕੀਤ ਸਿੰਘ ਬਲਜੀਤ ਸਿੰਘ, ਨਿਸ਼ਾਨ ਸਿੰਘ, ਹਾਕਮ ਸਿੰਘ, ਸੇਵਾ ਸਿੰਘ, ਲਖਵਿੰਦਰ ਸਿੰਘ, ਸਹਿਜਪ੍ਰੀਤ ਸਿੰਘ, ਸਰਬਜੀਤ ਸਿੰਘ, ਦਰਬਾਰਾ ਸਿੰਘ, ਨੀਲਮ ਇੰਸਾਂ ਮੌਜੂਦ ਸਨ।

ਇਹ ਵੀ ਪੜ੍ਹੋ : KGMU Lucknow Ragging Case: ਰੈਗਿੰਗ ਦੇ ਨਾਂਅ ’ਤੇ ਮਨਮਰਜ਼ੀ, ਆਖ਼ਰ ਕਦੋਂ ਜਾਗਣਗੇ ਵਿੱਦਿਅਕ ਅਦਾਰੇ?

Comments

Post Your Comment

About The Author

Related Posts