Patiala Police Raid: ਪਟਿਆਲਾ ਪੁਲਿਸ ਵੱਲੋਂ 19 ਹਾਟ-ਸਪਾਟਾਂ ’ਤੇ ਕਾਸੋ, 31 ਮੁਲਜ਼ਮ ਗ੍ਰਿਫ਼ਤਾਰ

ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ 28 ਕੇਸ ਦਰਜ, ਹੈਰੋਇਨ ਸਮੇਤ ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ

Satinder Mathur  Picture
Published On

Patiala Police Raid: ਪਟਿਆਲਾ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਦੇ 19 ਹਾਟ-ਸਪਾਟਾਂ ’ਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ। ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਗਈ ਇਸ ਕਾਰਵਾਈ ਦੌਰਾਨ ਐੱਨਡੀਪੀਐੱਸ ਐਕਟ ਤਹਿਤ 28 ਮਾਮਲੇ ਦਰਜ ਕਰਕੇ 31 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਇਸ ਦੌਰਾਨ ਹੈਰੋਇਨ ਸਮੇਤ ਵੱਖ-ਵੱਖ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ।

ਇਸ ਆਪ੍ਰੇਸ਼ਨ ਦੀ ਅਗਵਾਈ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਅਤੇ ਸੀਨੀਅਰ ਪੁਲਿਸ ਕਪਤਾਨ ਹਰਮਨਦੀਪ ਸਿੰਘ ਹਾਂਸ ਨੇ ਖੁਦ ਕੀਤੀ। ਇਹ ਕਾਰਵਾਈ ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਅਤੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਕੁਲਦੀਪ ਸਿੰਘ ਚਾਹਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੀਤੀ ਗਈ। ਇਸ ਮੌਕੇ ਕਪਤਾਨ ਪੁਲਿਸ (ਸਿਟੀ) ਮੋਹਿਤ ਅਗਰਵਾਲ ਵੀ ਮੌਜ਼ੂਦ ਸਨ।

ਇਹ ਵੀ ਪੜ੍ਹੋ: India Vs New Zealand Cricket News: ਭਾਰਤ ਖ਼ਿਲਾਫ਼ ਵਨਡੇ ਸੀਰੀਜ਼ ਲਈ ਨਿਊਜ਼ੀਲੈਂਡ ਟੀਮ ਦਾ ਐਲਾਨ

ਪੁਲਿਸ ਟੀਮਾਂ ਨੇ ਪਟਿਆਲਾ ਦੇ ਅਬਲੋਵਾਲ ਅਤੇ ਭਰਤ ਨਗਰ ਸਮੇਤ ਨਸ਼ਿਆਂ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਭਾਰੀ ਪੁਲਿਸ ਬਲ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਵਿੱਚ 18 ਹੋਰ ਹਾਟ-ਸਪਾਟਾਂ ’ਤੇ ਵੀ ਪੁਲਿਸ ਟੀਮਾਂ ਤਾਇਨਾਤ ਕਰਕੇ ਜਾਂਚ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਰੋਕਣਾ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਮਿਲ ਕੇ ਯਤਨ ਕੀਤੇ ਜਾ ਰਹੇ ਹਨ।

ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਕਾਰਵਾਈ ਦੌਰਾਨ 46 ਗ੍ਰਾਮ ਹੈਰੋਇਨ, 53 ਗ੍ਰਾਮ ਨਸ਼ੀਲਾ ਪਾਊਡਰ, 160 ਨਸ਼ੀਲੀਆਂ ਗੋਲੀਆਂ ਅਤੇ 30 ਗ੍ਰਾਮ ਸੁਲਫਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਜਿਹੇ ਸਰਚ ਆਪ੍ਰੇਸ਼ਨ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

About The Author

Related Posts