Patiala News: ਪਟਿਆਲਾ ’ਚ ਫਿਰ ਮਿਲੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪ੍ਰਬੰਧਕਾਂ ਨੇ ਸਕੂਲ ਕਰਵਾਏ ਖਾਲੀ
Patiala School Bomb Threat: ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਟਿਆਲਾ ਸ਼ਹਿਰ ਦੇ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੀ ਈ-ਮੇਲ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਸਕੂਲ ਪ੍ਰਬੰਧਕਾਂ ਨੂੰ ਮਿਲੀ ਇਸ ਧਮਕੀ ਤੋਂ ਬਾਅਦ ਤੁਰੰਤ ਹਰਕਤ ’ਚ ਆਉਂਦਿਆਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਮਾਪਿਆਂ ਨੂੰ ਮੈਸੇਜ ਭੇਜੇ ਗਏ ਤੇ ਬੱਚਿਆਂ ਨੂੰ ਸਕੂਲੋਂ ਵਾਪਸ ਘਰ ਲੈ ਜਾਣ ਲਈ ਕਿਹਾ ਗਿਆ। ਜਿਵੇਂ ਹੀ ਸਕੂਲ ਪ੍ਰਬੰਧਕਾਂ ਨੇ ਧਮਕੀ ਭਰੀ ਈ-ਮੇਲ ਦੇਖੀ, ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਸਕੂਲਾਂ ਵੱਲੋਂ ਮਾਪਿਆਂ ਨੂੰ ਭੇਜੇ ਗਏ ਸੁਨੇਹਿਆਂ ’ਚ ਕਿਹਾ ਗਿਆ ਕਿ ਅਣਸੁਖਾਵੀਂ ਸਥਿਤੀ ਅਤੇ ਸੁਰੱਖਿਆ ਕਾਰਨਾਂ ਕਰਕੇ ਸਕੂਲ ’ਚ ਛੁੱਟੀ ਕਰ ਦਿੱਤੀ ਗਈ ਹੈ।
Read Also : ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ
ਕਿਰਪਾ ਕਰਕੇ ਆਪਣੇ ਬੱਚਿਆਂ ਨੂੰ ਤੁਰੰਤ ਆ ਕੇ ਲੈ ਜਾਓ। ਸਕੂਲਾਂ ਤੋਂ ਮੈਸੇਜ ਮਿਲਣ ਤੋਂ ਬਾਅਦ ਮਾਪਿਆਂ ’ਚ ਭਾਰੀ ਭਾਜੜ ਪੈ ਗਈ ਤੇ ਵੱਡੀ ਗਿਣਤੀ ’ਚ ਲੋਕ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਦੇ ਗੇਟਾਂ ’ਤੇ ਪਹੁੰਚ ਗਏ। ਸ਼ਹਿਰ ਦੇ ਕਈ ਮੁੱਖ ਮਾਰਗਾਂ ’ਤੇ ਜਾਮ ਵਰਗੀ ਸਥਿਤੀ ਵੇਖਣ ਨੂੰ ਮਿਲੀ। ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਤੇ ਬੰਬ ਨਿਰੋਧਕ ਦਸਤੇ ਵੱਲੋਂ ਸਕੂਲਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਈ-ਮੇਲ ਕਿੱਥੋਂ ਆਈ ਹੈ। ਹਾਲਾਂਕਿ, ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਤੇ ਕਿਸੇ ਵੀ ਅਫਵਾਹ ’ਤੇ ਵਿਸ਼ਵਾਸ ਨਾ ਕਰਨ। Patiala School Bomb Threat