Punjab
Punjab Patwari Strike: ਪੰਜਾਬ ਭਰ ’ਚ ਪਟਵਾਰੀਆਂ ਦੀ ਹੜਤਾਲ
ਪਟਵਾਰੀ ਆਗੂਆਂ ਨੇ ਦਿੱਤੀ ਚੇਤਾਵਨੀ, ਮੰਗਾਂ ਨਾ ਮੰਨੀਆਂ ਤਾਂ ਵਿੱਚ ਵੱਡੇ ਸੰਘਰਸ਼ ਕੀਤਾ ਜਾਵੇਗਾ
(ਸੱਚ ਕਹੂੰ ਨਿਊਜ਼/ਸ਼ਬਦ), ਬਰਨਾਲਾ। ਪੰਜਾਬ ਦੇ ਸਮੁੱਚੇ ਰੈਵੇਨਿਊ ਵਿਭਾਗ ਅਧੀਨ ਕੰਮ ਕਰਦੇ ਪਟਵਾਰੀਆਂ ਵੱਲੋਂ ਅੱਜ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਬਰਨਾਲਾ ਵਿੱਚ ਧਰਨੇ ਦੌਰਾਨ ਪਟਵਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਤੋਂ ਕੇਂਦਰ ਸਰਕਾਰ ਦੇ ਆਰਡਰਾਂ ਤਹਿਤ ਕੰਮ ਲੈਣਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਸਹੂਲਤਾਂ ਵੀ ਕੇਂਦਰ ਸਰਕਾਰ ਵਾਲੀਆਂ ਹੀ ਦਿੱਤੀਆਂ ਜਾਣ।
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪਟਵਾਰੀਆਂ ਨੂੰ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਨ ਲਈ ਮਜ਼ਬੂਰ ਕਰ ਰਹੀ ਹੋ, ਜਦੋਂਕਿ ਪਟਵਾਰੀਆਂ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲੀ ਪਈਆਂ ਨੇ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਗੁਜਰਾਤ ਵਿੱਚ ਵੋਟਾਂ ਹਾਸਲ ਕਰਨ ਲਈ ਪੰਜਾਬ ਵਿੱਚ ਸਹੂਲਤਾਂ ਦੇਣ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਸਨ, ਪਰ ਪੰਜਾਬ ਦੇ ਮੁਲਾਜ਼ਮਾਂ ਨੂੰ ਅੱਜ ਤੱਕ ਕੋਈ ਸਹੂਲਤ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਸਰਕਾਰ ’ਤੇ ਇਸ਼ਤਿਹਾਰਾਂ ਉੱਪਰ ਜ਼ਿਆਦਾ ਪੈਸਾ ਖਰਚ ਕਰਨ ਦਾ ਵੀ ਦੋਸ਼ ਲਗਾਇਆ।
ਇਹ ਵੀ ਪੜ੍ਹੋ: ਪਟਵਾਰੀ ਆਗੂਆਂ ਨੇ ਦਿੱਤੀ ਚੇਤਾਵਨੀ, ਮੰਗਾਂ ਨਾ ਮੰਨੀਆਂ ਤਾਂ ਵਿੱਚ ਵੱਡੇ ਸੰਘਰਸ਼ ਕੀਤਾ ਜਾਵੇਗਾ
ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਹੀ ਪਟਵਾਰੀਆਂ ਦੇ ਘੱਟੋ-ਘੱਟ 28 ਸਰਕਲ ਰੱਦ ਕਰ ਦਿੱਤੇ ਗਏ ਨੇ। ਉਨ੍ਹਾਂ ਕਿਹਾ ਕਿ ਇਸ ਕਾਰਨ ਪਟਵਾਰੀਆਂ ’ਤੇ ਕੰਮ ਦਾ ਬੋਝ ਵੀ ਵੱਧ ਰਿਹਾ ਹੈ। ਪਟਵਾਰੀਆਂ ਨੇ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਪਟਵਾਰੀ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।